iTree Network Solutions +91-8699235413
iTree Network Solutions +91-8699235413
iTree Network Solutions +91-8699235413
HomeJalandharਗੁਰਚਰਨ ਸਿੰਘ ਬੰਬੇ ਵਾਲੇ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 1...

ਗੁਰਚਰਨ ਸਿੰਘ ਬੰਬੇ ਵਾਲੇ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 1 ਦੇ ਪ੍ਰਧਾਨ

Date:

National News

**ਕੁਲਵੰਤ ਸਿੰਘ ਮੰਨਣ ਅਤੇ ਹਰਿੰਦਰ ਸਿੰਘ ਢੀਂਡਸਾ ਨੇ ਸਿਰੋਪਾਓ ਪਾ ਕੇ ਕੀਤਾ ਸਨਮਾਨਿਤ**

Buland Kesari/ ਜਲੰਧਰ: ਕਾਲੀਆ ਕਲੋਨੀ ਫੇਜ਼-2 ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਜਲੰਧਰ ਇਕਾਈ ਵੱਲੋਂ ਵਾਰਡ ਨੰਬਰ 1 ਦੇ ਨਿਵਾਸੀ ਗੁਰਚਰਨ ਸਿੰਘ ਬੰਬੇ ਵਾਲਿਆਂ ਨੂੰ ਪਾਰਟੀ ਦੇ ਵਾਰਡ ਨੰਬਰ 1 ਦਾ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਇਕਾਈ ਦੇ ਕਈ ਆਗੂ ਅਤੇ ਵਰਕਰ ਮੌਜੂਦ ਰਹੇ।

iTree Network Solutions +91-8699235413

iTree Network Solutions +91-8699235413

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕੁਲਵੰਤ ਸਿੰਘ ਮੰਨਣ ਅਤੇ ਹਰਿੰਦਰ ਸਿੰਘ ਢੀਂਡਸਾ ਨੇ ਗੁਰਚਰਨ ਸਿੰਘ ਬੰਬੇ ਵਾਲਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਵਾਰਡ ਨੰਬਰ 1 ਦੀ ਜ਼ਿੰਮੇਵਾਰੀ ਸੌਂਪੇ ਜਾਣ ਦਾ ਐਲਾਨ ਕੀਤਾ।

iTree Network Solutions +91-8699235413

ਸਮਾਗਮ ਨੂੰ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ ਦਸ ਸਾਲਾਂ ਦੀ ਸਰਕਾਰ ਦੌਰਾਨ ਪੰਜਾਬ ਦਾ ਬਹੁਪੱਖੀ ਵਿਕਾਸ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਪ੍ਰਭਾਵਿਤ ਹੋਈ ਹੈ ਅਤੇ ਸੂਬੇ ਨੂੰ ਕਈ ਨੁਕਸਾਨ ਝੱਲਣੇ ਪਏ ਹਨ।

ਇਸੇ ਤਰ੍ਹਾਂ ਹਰਿੰਦਰ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਵਿਕਾਸ ਕਰਨ ਦੀ ਬਜਾਏ ਇਸ਼ਤਿਹਾਰਬਾਜ਼ੀ ‘ਤੇ ਵਧੇਰੇ ਪੈਸਾ ਖਰਚਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਿਰ ਕਰਜ਼ੇ ਦਾ ਬੋਝ ਵਧਿਆ ਹੈ ਅਤੇ ਸੂਬੇ ਦਾ ਵਿਕਾਸ ਪਿੱਛੇ ਰਹਿ ਗਿਆ ਹੈ।

ਇਸ ਮੌਕੇ ਹੋਰਨਾਂ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਨਵ-ਨਿਯੁਕਤ ਵਾਰਡ ਪ੍ਰਧਾਨ ਗੁਰਚਰਨ ਸਿੰਘ ਬੰਬੇ ਵਾਲਿਆਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਲਈ ਉਹ ਪੂਰੀ ਮਿਹਨਤ ਕਰਨਗੇ।

iTree Network Solutions +91-8699235413

ਸਮਾਗਮ ਦੌਰਾਨ ਹਰਿੰਦਰ ਸਿੰਘ ਢੀਂਡਸਾ, ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਰਾਣਾ, ਮੇਜਰ ਸਿੰਘ ਕਾਹਲੋ, ਅਵਤਾਰ ਸਿੰਘ ਘੁੰਮਣ, ਰਾਜੂ ਮੱਕੜ, ਗੁਰਚਰਨ ਸਿੰਘ (ਰਿਟਾਇਰਡ ਐਸ.ਪੀ.), ਅਜੀਤ ਸਿੰਘ ਬੁਲੰਦ, ਸੁਖਜਿੰਦਰ ਸਿੰਘ ਸਾਹੀ, ਨਵਪ੍ਰੀਤ ਸਿੰਘ ਬਾਠ, ਪਵਨ ਸ਼ਰਮਾ, ਜਸਪਾਲ ਸਿੰਘ, ਜਸਵੰਤ ਸਿੰਘ ਜੱਸੀ, ਰਵਿੰਦਰ ਰਿਸ਼ੀ, ਸੁਖਵਿੰਦਰ ਸਿੰਘ ਢਿੱਲੋਂ, ਸ਼ਿੰਦਾ ਨਾਮਧਾਰੀ, ਮਨਪ੍ਰੀਤ ਸਿੰਘ ਜਾਨੀ, ਮੱਖਣ ਸਿੰਘ, ਪਰਵੀਨ ਕੁਮਾਰ, ਕਮਲ ਕਿਸ਼ੋਰ, ਮਨੋਜ ਗੁਪਤਾ, ਮਾਸਟਰ ਭਗਵੰਤ ਸਿੰਘ, ਭਾਰਦਵਾਜ ਜੀ ਅਤੇ ਗੋਰੀ ਸ਼ੰਕਰ ਮੰਦਰ ਕਮੇਟੀ ਦੇ ਮੈਂਬਰ ਹਾਜ਼ਰ ਸਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

*जालंधर नॉर्थ में कांग्रेस को लगा बड़ा झटका, माइक खोसला के भाई राज और भतीजे देवन AAP में शामिल*

- *AAP के वार्ड इंचार्ज और सीनियर नेता डा. बीडी शर्मा ने खोसला को पार्टी में शामिल करवाया* - *खोसला बोले - मुख्यमंत्री भगवंत मान...

You cannot copy content of this page