iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest News1984 ਸਿੱਖ ਕਤਲੇਆਮ ਮਾਮਲੇ 'ਚ ਜਗਦੀਸ਼ ਟਾਈਟਲਰ ਦੋਸ਼ੀ ਕਰਾਰ

1984 ਸਿੱਖ ਕਤਲੇਆਮ ਮਾਮਲੇ ‘ਚ ਜਗਦੀਸ਼ ਟਾਈਟਲਰ ਦੋਸ਼ੀ ਕਰਾਰ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

 Buland kesari;-1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ’ਚ ਦਿੱਲੀ ਕੋਰਟ ਨੇ ਜਗਦੀਸ਼ ਟਾਈਟਲਰ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ। ਇਸ ਤੋਂ ਪਹਿਲਾਂ 19 ਜੁਲਾਈ ਨੂੰ ਜਗਦੀਸ਼ ਟਾਈਟਲਰ ਖਿਲਾਫ ਦੋਸ਼ ਆਇਦ ਕਰਨ ਦੇ ਮਾਮਲੇ ‘ਤੇ ਫੈਸਲਾ ਰਾਖਵਾਂ ਰੱਖਿਆ ਗਿਆ ਸੀ। ਜਗਦੀਸ਼

ਇਸ ਤੋਂ ਪਹਿਲਾਂ ਸੁਣਵਾਈ ਦੌਰਾਨ Jagdish Tytler ਵੱਲੋਂ ਪੇਸ਼ ਹੋਏ ਵਕੀਲ ਮਨੂ ਸ਼ਰਮਾ ਨੇ ਕਿਹਾ ਸੀ ਕਿ ਸੀਬੀਆਈ ਨੇ ਇਸ ਮਾਮਲੇ ਵਿੱਚ ਦੋ ਕਲੋਜ਼ਰ ਰਿਪੋਰਟਾਂ ਦਾਇਰ ਕੀਤੀਆਂ ਸਨ। 2009 ਵਿੱਚ ਸਹਿ-ਮੁਲਜ਼ਮ ਸੁਰੇਸ਼ ਕੁਮਾਰ ਪੰਨੇਵਾਲਾ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ। ਮਨੂ ਸ਼ਰਮਾ ਨੇ ਕਿਹਾ ਕਿ ਇਸ ਕੇਸ ਵਿੱਚ 1984 ਤੋਂ 2022-23 ਤੱਕ ਕੋਈ ਗਵਾਹ ਨਹੀਂ ਸੀ। ਇੰਨੇ ਲੰਬੇ ਸਮੇਂ ਬਾਅਦ ਪੇਸ਼ ਹੋਏ ਗਵਾਹਾਂ ‘ਤੇ ਭਰੋਸਾ ਕਿਵੇਂ ਕੀਤਾ ਜਾ ਸਕਦਾ ਹੈ? ਮਨੂ ਸ਼ਰਮਾ ਨੇ ਇਸ ਮਾਮਲੇ ਵਿੱਚ ਜਗਦੀਸ਼ ਟਾਈਟਲਰ ਨੂੰ ਬਰੀ ਕਰਨ ਦੀ ਮੰਗ ਵੀ ਕੀਤੀ ਸੀ।

ਇਸ ਦੇ ਨਾਲ ਹੀ Jagdish Tytler ਦੀ ਤਰਫੋਂ ਗੁਰਪਤਵੰਤ ਪੰਨੂ ਦਾ ਨਾਂ ਲੈਂਦਿਆਂ ਕਿਹਾ ਗਿਆ ਕਿ ਕਿਉਂਕਿ ਪੰਨੂ ਗਵਾਹਾਂ ਦਾ ਵਕੀਲ ਸੀ ਅਤੇ ਉਸ ਨੂੰ ਭਾਰਤ ਵੱਲੋਂ ਅੱਤਵਾਦੀ ਐਲਾਨਿਆ ਗਿਆ ਸੀ, ਇਸ ਲਈ ਜਗਦੀਸ਼ ਟਾਈਟਲਰ ਵਿਰੁੱਧ ਕੇਸ ਚਲਾਉਣ ਦੀ ਕੋਈ ਤੁਕ ਨਹੀਂ ਬਣਦੀ। ਉਸ ਨੂੰ ਬਰੀ ਕਰ ਦੇਣਾ ਚਾਹੀਦਾ ਹੈ।

16 ਅਪ੍ਰੈਲ ਨੂੰ ਬਹਿਸ ਹੋਈ ਸੀ ਪੂਰੀ

ਇਸ ਮਾਮਲੇ ‘ਚ ਸੀਬੀਆਈ ਨੇ 16 ਅਪ੍ਰੈਲ ਨੂੰ ਦੋਸ਼ ਤੈਅ ਕਰਨ ‘ਤੇ ਬਹਿਸ ਪੂਰੀ ਕਰ ਲਈ ਸੀ। 4 ਅਗਸਤ 2023 ਨੂੰ ਰੌਜ਼ ਐਵੇਨਿਊ ਦੀ ਸੈਸ਼ਨ ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਨੇ 26 ਜੁਲਾਈ 2023 ਨੂੰ ਜਗਦੀਸ਼ ਟਾਈਟਲਰ ਵਿਰੁੱਧ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਸੀਬੀਆਈ ਨੇ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 147, 109 ਅਤੇ 302 ਤਹਿਤ ਕੇਸ ਦਰਜ ਕੀਤਾ ਹੈ।

3 ਸਿੱਖਾਂ ਦੀ ਹੋਈ ਸੀ ਮੌਤ

ਸੀਬੀਆਈ ਮੁਤਾਬਕ ਜਗਦੀਸ਼ ਟਾਈਟਲਰ ਨੇ ਭੀੜ ਨੂੰ ਭੜਕਾਇਆ ਸੀ, ਜਿਸ ਤੋਂ ਬਾਅਦ ਭੀੜ ਨੇ ਪੁਲਬੰਗਸ਼ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਸੀ। ਦੱਸ ਦਈਏ ਕਿ ਇਸ ਅਗਨੀ ਕਾਂਡ ਦੌਰਾਨ 3 ਸਿੱਖਾਂ ਦੀ ਮੌਤ ਹੋ ਗਈ ਸੀ ਤੇ ਇਹ ਘਟਨਾ 1 ਨਵੰਬਰ 1984 ‘ਚ ਵਾਪਰੀ ਸੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुधियाना पुलिस ने पकड़ा तस्कर, नशे की गोलियां बरामद:पहले से दर्ज हैं 5 केस, जमानत पर बाहर आया था, NDPS एक्ट के तहत कार्रवाई

Buland kesari/लुधियाना जिले में रायकोट पुलिस ने नशीली गोलियों के साथ एक आरोपी को गिरफ्तार किया है। आरोपी की पहचान गुरमिंदर सिंह उर्फ बुग्गा,...

You cannot copy content of this page