ਆਮ ਆਦਮੀ ਪਾਰਟੀ (AAP) ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਜਲੰਧਰ ਵਿੱਚ ਇੱਕ ਪਾਰਟੀ ਦੇ ਵਿਧਾਇਕਾਂ ਅਤੇ ਅਬਜ਼ਰਵਰਾਂ ਦੀ ਮੀਟਿੰਗ ਬੁਲਾਈ। ਮੀਟਿੰਗ ਲਗਭਗ ਸਾਢੇ ਤਿੰਨ ਘੰਟੇ ਚੱਲੀ। ਸਿਸੋਦੀਆ ਪ੍ਰੈਸ ਕਾਨਫਰੰਸ ਕਰ ਕੇ ਇਸ ਮੀਟਿੰਗ ਬਾਰੇ ਜਾਣਕਾਰੀ ਦੇਣਗੇ।

iTree Network Solutions +91-8699235413

iTree Network Solutions +91-8699235413

ਮੀਟਿੰਗ ਪਹਿਲਾਂ 1,000 ਬਲਾਕ ਅਬਜ਼ਰਵਰਾਂ ਲਈ ਨਿਰਧਾਰਤ ਕੀਤੀ ਗਈ ਸੀ, ਪਰ ਬਾਅਦ ਵਿੱਚ ਇਸ ਵਿੱਚ ਵਿਧਾਇਕ ਵੀ ਸ਼ਾਮਲ ਹੋਏ। ਵਿਧਾਇਕਾਂ ਨੇ ਇਸਨੂੰ ਨਿਯਮਿਤ ਮੀਟਿੰਗ, ਕੁਝ ਨੇ ਵਿਸ਼ੇਸ਼ ਸੈਸ਼ਨ ਅਤੇ ਕੁਝ ਨੇ ਨਗਰ ਨਿਗਮ ਚੋਣਾਂ ਸੰਬੰਧੀ ਮੀਟਿੰਗ ਦੱਸਿਆ।

iTree Network Solutions +91-8699235413

ਇੱਕਜੁੱਟ ਹੈ ਪਾਰਟੀ, ਵਰਕਰਾਂ ਵਿੱਚ ਭਾਰੀ ਉਤਸ਼ਾਹ – ਸਿਸੋਦੀਆ

ਮੀਟਿੰਗ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਬਜ਼ਰਵਰਾਂ ਦੇ ਕੰਮ ਨੂੰ ਲੈ ਕੇ ਮੀਟਿੰਗ ਵਿੱਚ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਅਬਜ਼ਰਵਰਾਂ ਦਾ ਕੰਮ ਹੈ ਕਿ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਸਰਕਾਰ ਤੱਕ ਪਹੁੰਚਾਉਣ। ਇਹ ਲੋਕ ਸਰਕਾਰ ਅਤੇ ਆਮ ਲੋਕਾਂ ਵਿਚਾਲੇ ਪੁੱਲ ਦਾ ਕੰਮ ਕਰਦੇ ਹਨ। ਇਹ ਅਬਜ਼ਰਵਰ ਲੋਕਾਂ ਨਾਲ ਦੋ-ਦੋ ਦਿਨ ਵੀ ਬਿਤਾ ਕੇ ਆਏ ਹਨ। ਉਨ੍ਹਾਂ ਅੱਗੇ ਕਿਹਾ ਕਿ ਕੇਜਰੀਵਾਲ ਅਤੇ ਸੀਐਮ ਮਾਨ ਦੇ ਵਿਜ਼ਨ ਤੇ ਕੰਮ ਕਰਦਿਆਂ ਆਮ ਆਦਮੀ ਪਾਰਟੀ ਲਗਾਤਾਰ ਅੱਗੇ ਵੱਧ ਰਹੀ ਹੈ।

ਉਨ੍ਹਾਂ ਕਿ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਉਹ ਪਾਰਟੀ ਦੇ ਕੰਮਾਂ ਨੂੰ ਲੋਕਾਂ ਕੋਲ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਵਿੱਚ 4 ਸਾਲਾਂ ਵਿੱਚ ਉਹ ਕੰਮ ਕੀਤੇ ਹਨ, ਜਿਹੜੇ 65-70 ਤੱਕ ਕੋਈ ਸਰਕਾਰ ਨਹੀਂ ਕਰ ਸਕੀ। ਬੀਜੇਪੀ ਤੇ ਤਿੱਖਾ ਨਿਸ਼ਾਨਾ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਬੀਜੇਪੀ ਨੂੰ ਪਾਰਟੀਆਂ ਤੋੜਣੀਆਂ ਆਉਂਦੀਆਂ ਹਨ, ਉਸਨੂੰ ਦੇਸ਼ ਤੋੜਣਾ ਆਉਂਦਾ ਹੈ, ਈਡੀ, ਸੀਬੀਆਈ ਇਸਤੇਮਾਲ ਕਰਨੀ ਆਉਂਦੀ ਹੈ, ਪਰ ਆਮ ਆਦਮੀ ਪਾਰਟੀ ਅਜਿਹੀਆਂ ਘੱਟੀਆਂ ਚੀਜਾਂ ਤੋਂ ਬਹੁਤ ਪਰਹੇਜ ਕਰਦੀ ਹੈ ਅਤੇ ਲੋਕਾਂ ਦੇ ਵਿਕਾਸ ਤੇ ਫੋਕਸ ਕਰ ਰਹੀ ਹੈ।

ਸੰਗਠਨ ਦੀਆਂ ਮੀਟਿੰਗ ਦੀ ਹੋਈ ਸੱਮੀਖਿਆ – ਦੇਵ ਮਾਨ
ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਕਈ ਮਹੱਤਵਪੂਰਨ ਵਿਸ਼ਿਆਂ ਤੇ ਚਰਚਾ ਹੋਈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਹੁਣ ਤੱਕ ਦੀਆਂ ਹੋਈਆਂ ਮੀਟਿੰਗਾਂ ਦੀ ਸੱਮੀਖਿਆ ਕੀਤੀ ਗਈ। ਉਨ੍ਹਾਂ ਨੇ ਗੁਜਰਾਤ ਲੋਕਲ ਬਾਡੀ ਵਿੱਚ ਮਿਲੀ ਕਾਮਯਾਬੀ ਦਾ ਜਿਕਰ ਕਰਦਿਆਂ ਕਿਹਾ ਕਿ ਪਾਰਟੀ ਮਜਬੂਤੀ ਨਾਲ ਲਗਾਤਾਰ ਅੱਗੇ ਜਾ ਰਹੀ ਹੈ। ਵਿਰੋਧੀ ਪਾਰਟੀਆਂ ਵੱਲੋਂ ਕਰਵਾਏ ਗਏ ਸਰਵੇਖਣ ਵਿੱਚ ਆਮ ਆਦਮੀ ਪਾਰਟੀ ਹੀ ਅੱਗੇ ਦਿਖਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ 2027 ਵਿੱਚ ਭਗਵੰਤ ਮਾਨ ਦੀ ਅਗੁਵਾਈ ਵਿੱਚ ਪਾਰਟੀ ਮੁੜ ਤੋਂ ਪੂਰੇ ਬਹੁਮਤ ਨਾਲ ਵਾਪਸੀ ਕਰੇਗੀ।

“ਚੋਣ ਤਿਆਰੀਆਂ ਨੂੰ ਲੈ ਕੇ ਹੋਈ ਮੀਟਿੰਗ”

ਨਕੋਦਰ ਦੀ ਆਮ ਆਦਮੀ ਪਾਰਟੀ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕਿਹਾ, “ਇਹ ਮੀਟਿੰਗ ਚਾਰ ਮਹੀਨਿਆਂ ਤੋਂ ਚੱਲ ਰਹੀ ਪ੍ਰਕਿਰਿਆ ਦਾ ਹਿੱਸਾ ਹੈ। ਪੰਜਾਬ ਵਿੱਚ ਇਹ ਚੋਣ ਸਾਲ ਹੈ, ਅਤੇ ਅਸੀਂ ਇਸਦੀ ਤਿਆਰੀ ਕਰ ਰਹੇ ਹਾਂ। ਅਬਜ਼ਰਵਰਾਂ ਨੇ ਹਰ ਗਲੀ ਅਤੇ ਮੁਹੱਲੇ ਵਿੱਚ ਜਾ ਕੇ ਰਿਪੋਰਟ ਤਿਆਰ ਕੀਤੀ ਹੈ। ਇਸੇ ਰਿਪੋਰਟ ਦੇ ਆਧਾਰ ਤੇ ਅੱਗੇ ਵੱਧਿਆ ਜਾਵੇਗਾ।”
ਉਨ੍ਹਾਂ ਕਿਹਾ, “ਸਾਰੇ ਵਿਧਾਇਕ ਅਤੇ ਮੰਤਰੀ ਮੀਟਿੰਗ ਵਿੱਚ ਸ਼ਾਮਲ ਹੋ ਹੋਏ ਹਨ। ਵਿਰੋਧੀ ਧਿਰ ਕੋਲ ਕਹਿਣ ਲਈ ਕੁਝ ਨਹੀਂ ਹੈ। ਉਹ ਆਰੋਪ ਲਗਾ ਰਹੇ ਹਨ। ਇਹ ਪਹਿਲੀ ਮੀਟਿੰਗ ਨਹੀਂ ਹੈ। ਕੁਝ ਦਿਨ ਪਹਿਲਾਂ ਵੀ ਇੱਕ ਮੀਟਿੰਗ ਹੋਈ ਸੀ। ਵਿਰੋਧੀ ਧਿਰ ਇਸ ਗੱਲ ਨੂੰ ਲੈ ਕੇ ਚਿੰਤਤ ਹੈ ਕਿ ਪੰਜਾਬ ਕਿਉਂ ਤਰੱਕੀ ਕਰ ਰਿਹਾ ਹੈ ਅਤੇ ਲੋਕ ਕਿਉਂ ਖੁਸ਼ ਹਨ।”

ਮੀਟਿੰਗ ਪਹਿਲਾਂ ਜਲੰਧਰ ਵਿੱਚ ਮੁੱਖ ਮੰਤਰੀ ਨਿਵਾਸ ‘ਤੇ ਤਹਿ ਕੀਤੀ ਗਈ ਸੀ, ਪਰ ਬਾਅਦ ਵਿੱਚ ਸਥਾਨ ਨੂੰ ਸ਼ਾਹਪੁਰ ਸਿਟੀ ਕੈਂਪਸ ਵਿੱਚ ਬਦਲ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਤੋਂ ਪਹਿਲਾਂ, ਵਿਧਾਇਕਾਂ ਅਤੇ ਅਬਜ਼ਰਵਰਾਂ ਨੂੰ ਗੇਮ ਖੇਡਦੇ ਦੇਖਿਆ ਗਿਆ, ਅਤੇ ਵਿਧਾਇਕਾਂ ਨੂੰ ਰੱਸਾਕਸ਼ੀ ਕਰਦੇ ਦੇਖਿਆ ਗਿਆ। ਪਾਰਟੀ ਨੇ ਇਸ ਖੇਡ ਨੂੰ ਆਪਸੀ ਤਾਲਮੇਲ ਵਧਾਉਣ ਅਤੇ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕਰਨ ਲਈ ਵਰਤਿਆ।

iTree Network Solutions +91-8699235413