ਸੀਵਰੇਜ ਦਾ ਗੰਦਾ ਪਾਣੀ ਲੋਕਾਂ ਦੀ ਸਿਹਤ ਅਤੇ ਰੋਜ਼ਾਨਾ ਜ਼ਿੰਦਗੀ ਲਈ ਬਣਿਆ ਮੁਸੀਬਤ
Buland Kesari/ ਜਲੰਧਰ ਨੌਰਥ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਵਰੇਜ ਦੀ ਸਮੱਸਿਆ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ ‘ਤੇ ਸੀਵਰੇਜ ਦਾ ਗੰਦਾ ਪਾਣੀ ਸੜਕਾਂ ਅਤੇ ਗਲੀਆਂ ਵਿੱਚ ਖੜ੍ਹਾ ਹੋਣ ਕਾਰਨ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਸਗੋਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧ ਰਿਹਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਜਲੰਧਰ ਨੌਰਥ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੀਵਰੇਜ ਦੀ ਸਮੱਸਿਆ ਕੋਈ ਨਵੀਂ ਨਹੀਂ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਵਾਰ-ਵਾਰ ਸ਼ਿਕਾਇਤਾਂ ਅਤੇ ਆਰਜ਼ੀ ਸਫ਼ਾਈ ਦੇ ਬਾਵਜੂਦ ਲੋਕਾਂ ਨੂੰ ਸਥਾਈ ਰਾਹਤ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਜਲੰਧਰ ਨੌਰਥ ਦੇ ਵਸਨੀਕ ਸਾਫ਼-ਸੁਥਰੇ ਵਾਤਾਵਰਨ, ਬਿਹਤਰ ਨਿਕਾਸੀ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ਦੇ ਹੱਕਦਾਰ ਹਨ।
ਢੀਂਡਸਾ ਨੇ ਕਿਹਾ ਕਿ ਸੀਵਰੇਜ ਦੀ ਸਮੱਸਿਆ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ‘ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਗਲੀਆਂ ਵਿੱਚ ਖੜ੍ਹਾ ਗੰਦਾ ਪਾਣੀ ਮੱਛਰਾਂ ਅਤੇ ਬਦਬੂ ਦਾ ਕਾਰਨ ਬਣਦਾ ਹੈ, ਜਿਸ ਨਾਲ ਲੋਕਾਂ ਦੀ ਸਿਹਤ ਪ੍ਰਭਾਵਿਤ ਹੋ ਸਕਦੀ ਹੈ।
ਉਨ੍ਹਾਂ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲੰਧਰ ਨੌਰਥ ਦੇ ਪ੍ਰਭਾਵਿਤ ਇਲਾਕਿਆਂ ਦਾ ਤੁਰੰਤ ਸਰਵੇਖਣ ਕਰਵਾਇਆ ਜਾਵੇ, ਸੀਵਰੇਜ ਦੀਆਂ ਬੰਦ ਪਾਈਪਾਂ ਦੀ ਸਫ਼ਾਈ ਦੇ ਨਾਲ-ਨਾਲ ਪੁਰਾਣੀਆਂ ਅਤੇ ਨੁਕਸਾਨੀਆਂ ਪਾਈਪਾਂ ਦੀ ਮੁਰੰਮਤ ਕੀਤੀ ਜਾਵੇ ਅਤੇ ਜਿੱਥੇ ਲੋੜ ਹੋਵੇ ਉੱਥੇ ਨਵੀਆਂ ਸੀਵਰੇਜ ਲਾਈਨਾਂ ਵਿਛਾਈਆਂ ਜਾਣ।
ਉਨ੍ਹਾਂ ਕਿਹਾ ਕਿ ਸਿਰਫ਼ ਸ਼ਿਕਾਇਤ ਮਿਲਣ ‘ਤੇ ਸਫ਼ਾਈ ਕਰਵਾਉਣਾ ਕਾਫ਼ੀ ਨਹੀਂ ਹੈ। ਨਗਰ ਨਿਗਮ ਨੂੰ ਸਮੱਸਿਆ ਦੇ ਮੂਲ ਕਾਰਨਾਂ ਦੀ ਪਛਾਣ ਕਰਕੇ ਸਮਾਂਬੱਧ ਢੰਗ ਨਾਲ ਪੱਕਾ ਹੱਲ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਹਰੇਕ ਪ੍ਰਭਾਵਿਤ ਇਲਾਕੇ ਲਈ ਜ਼ਿੰਮੇਵਾਰ ਅਧਿਕਾਰੀ ਨਿਯੁਕਤ ਕਰਕੇ ਕਾਰਜਾਂ ਦੀ ਨਿਗਰਾਨੀ ਯਕੀਨੀ ਬਣਾਈ ਜਾਵੇ।
ਅੰਤ ਵਿੱਚ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣੀਆਂ ਸਰਕਾਰ ਅਤੇ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਹ ਜਲੰਧਰ ਨੌਰਥ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਅਤੇ ਪ੍ਰਸ਼ਾਸਨ ਦੇ ਸਾਹਮਣੇ ਲਗਾਤਾਰ ਉਠਾਉਂਦੇ ਰਹਿਣਗੇ, ਤਾਂ ਜੋ ਇਲਾਕਾ ਵਾਸੀਆਂ ਨੂੰ ਇਸ ਗੰਭੀਰ ਸਮੱਸਿਆ ਤੋਂ ਸਥਾਈ ਰਾਹਤ ਮਿਲ ਸਕੇ।
ਇਸ ਮੌਕੇ ਜਥੇਦਾਰ ਰਣਜੀਤ ਸਿੰਘ ਰਾਣਾ ਕੌਮੀ ਮੀਤ ਪ੍ਰਧਾਨ, ਅਵਤਾਰ ਸਿੰਘ ਘੁੰਮਣ ਮੈਂਬਰ ਪੀਏ ਸੀ ਜਗਦੀਪ ਸਿੰਘ ਵਿਰਦੀ ਮੈਂਬਰ ਜਨਰਲ ਕੌਂਸਲ ਪੰਜਾਬ, ਗੁਰਜੀਤ ਸਿੰਘ ਮਰਵਾਹਾ ਮੈਂਬਰ ਜਨਰਲ ਕੌਂਸਲ ਪੰਜਾਬ, ਮੇਜਰ ਸਿੰਘ ਕਾਹਲੋਂ ਸਰਕਲ ਪ੍ਰਧਾਨ ਸਰਕਲ ਵੇਰਕਾ, ਜਥੇਦਾਰ ਕਰਤਾਰ ਸਿੰਘ ਗਿੱਲ ਸਰਕਲ ਪ੍ਰਧਾਨ ਨਾਗਰਾ ਜਥੇਦਾਰ ਸਤਪਾਲ ਸਿੰਘ ਸਰਕਲ ਪ੍ਰਧਾਨ ਨੀਲਾ ਮਹਿਲ, ਗੁਰਚਰਨ ਸਿੰਘ ਵਾਰਡ ਪ੍ਰਧਾਨ, ਰਾਜੇਸ਼ ਸ਼ਰਮਾ ਹਲਕਾ ਪ੍ਰਧਾਨ ਇੰਡਸਟਰੀ ਅਤੇ ਟਰੇਡ, ਗੁਰਸੇਵਕ ਸਿੰਘ ਗਿੱਲ ਪ੍ਰਧਾਨ ਯੂਥ ਅਕਾਲੀ ਦਲ, ਜਸਵਿੰਦਰ ਸਿੰਘ ਧੋਗੜੀ ਵਾਰਡ ਪ੍ਰਧਾਨ, ਸ਼ੇਰ ਸਿੰਘ ਬਾਜਵਾ ਸੀਨੀਅਰ ਮੀਤ ਪ੍ਰਧਾਨ, ਰਣਜੀਤ ਸਿੰਘ ਉਬਰਾਏ ਸੀਨੀਅਰ ਮੀਤ ਪ੍ਰਧਾਨ,

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.







