Buland kesari: ਬੀਤੇ ਦਿਨ ਤਰਨ ਤਾਰਨ ਦੇ ਲਾਅ ਕਾਲਜ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਸੀ, ਜਿੱਥੇ ਇੱਕ ਵਿਦਿਆਰਥੀ ਵੱਲੋਂ ਆਪਣੀ ਹੀ ਕਲਾਸ ਦੀ ਵਿਦਿਆਰਥਣ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਵਿਦਿਆਰਥੀ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਸੀ।

iTree Network Solutions +91-8699235413

ਗੰਭੀਰ ਜ਼ਖ਼ਮੀ ਹਾਲਤ ਵਿੱਚ ਵਿਦਿਆਰਥੀ ਪ੍ਰਿੰਸ ਰਾਜ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਪਿਛਲੇ ਦੋ ਦਿਨਾਂ ਤੋਂ ਉਹ ਵੈਂਟੀਲੇਟਰ ‘ਤੇ ਸੀ। ਪਰ ਬੀਤੀ ਰਾਤ ਇਲਾਜ ਦੌਰਾਨ ਪ੍ਰਿੰਸ ਰਾਜ ਦੀ ਵੀ ਮੌਤ ਹੋ ਗਈ।

iTree Network Solutions +91-8699235413

ਮੌਤ ਤੋਂ ਬਾਅਦ ਪ੍ਰਿੰਸ ਰਾਜ ਦੇ ਮ੍ਰਿਤਕ ਸਰੀਰ ਨੂੰ ਗਵਰਨਮੈਂਟ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪੋਸਟਮਾਰਟਮ ਹਾਊਸ ਵਿੱਚ ਲਿਆਂਦਾ ਗਿਆ।

iTree Network Solutions +91-8699235413

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਗਵਰਨਮੈਂਟ ਮੈਡੀਕਲ ਕਾਲਜ ਦੇ ਰੈਸੀਡੈਂਟ ਡਾਕਟਰ ਚੰਦਰ ਪ੍ਰਕਾਸ਼ ਨੇ ਦੱਸਿਆ ਕਿ ਬੀਤੀ ਰਾਤ ਪ੍ਰਿੰਸ ਰਾਜ ਦਾ ਸ਼ਵ ਉਹਨਾਂ ਦੇ ਕੋਲ ਪਹੁੰਚਿਆ ਸੀ। ਉਹਨਾਂ ਕਿਹਾ ਕਿ ਪ੍ਰਿੰਸ ਰਾਜ ਪਿਛਲੇ ਕੁਝ ਦਿਨਾਂ ਤੋਂ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਭਰਤੀ ਸੀ ਅਤੇ ਕੱਲ੍ਹ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਡਾਕਟਰ ਚੰਦਰ ਪ੍ਰਕਾਸ਼ ਨੇ ਸਪਸ਼ਟ ਕੀਤਾ ਕਿ ਫਿਲਹਾਲ ਪ੍ਰਿੰਸ ਰਾਜ ਦਾ ਪੋਸਟਮਾਰਟਮ ਨਹੀਂ ਕੀਤਾ ਗਿਆ ਹੈ, ਕਿਉਂਕਿ ਨਾ ਤਾਂ ਹਜੇ ਤੱਕ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚੇ ਹਨ ਅਤੇ ਨਾ ਹੀ ਕੋਈ ਪੁਲਿਸ ਅਧਿਕਾਰੀ। ਉਹਨਾਂ ਕਿਹਾ ਕਿ ਜਿਵੇਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚਣਗੇ, ਉਸ ਤੋਂ ਬਾਅਦ ਕਾਨੂੰਨੀ ਪ੍ਰਕਿਰਿਆ ਪੂਰੀ ਕਰਦੇ ਹੋਏ ਮ੍ਰਿਤਕ ਸਰੀਰ ਦਾ ਪੋਸਟਮਾਰਟਮ ਕੀਤਾ ਜਾਵੇਗਾ।

iTree Network Solutions +91-8699235413