Buland kesari /Encounter in Tarn Taran: ਬੀਤੀ ਰਾਤ ਤਰਨ ਤਾਰਨ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਅਤੇ ਯਾਦਵਿੰਦਰ ਸਿੰਘ ਯਾਦਾਂ ਦੇ ਇੱਕ ਸਾਥੀ ਨੂੰ ਮੁਠਭੇੜ ਦੌਰਾਨ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਫਰੌਤੀ ਮੰਗਣ ਦੀਆਂ ਵਾਰਦਾਤਾਂ ਨੂੰ ਦੇ ਰਿਹਾ ਸੀ ਅੰਜਾਮ
ਦੱਸ ਦਈਏ ਕਿ ਤਰਨ ਤਾਰਨ ਪੁਲਿਸ ਨੇ ਪਿੰਡ ਭੁੱਲਰ ਨਜ਼ਦੀਕ ਜਦੋਂ ਗੁਰਲਾਲ ਸਿੰਘ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਜਿਸ ਵਿੱਚ ਪੁਲਿਸ ਵੱਲੋਂ ਚਲਾਈ ਗਈ ਜਵਾਬੀ ਗੋਲੀ ਵਿੱਚ ਗੁਰਲਾਲ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਗੰਭੀਰ ਜ਼ਖਮੀ ਹੋਈ ਗੁਰਲਾਲ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਸਿਵਿਲ ਹਸਪਤਾਲ ਤਰਨ ਤਰਨ ਵਿਖੇ ਇਲਾਜ ਲਈ ਦਾਖਲ ਕਰਵਾਇਆ ਹੈ।
ਮੌਕੇ ‘ਤੇ ਪਹੁੰਚੇ ਐਸਐਸਪੀ ਵੱਲੋਂ ਇਸ ਮਾਮਲੇ ਵਿੱਚ ਠੋਸ ਕਾਰਵਾਈ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਅਤੇ ਫੜੇ ਗਏ ਮੁਲਜਮ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮੁਕਦਮਾ ਦਰਜ ਕੀਤਾ ਗਿਆ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








