iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦੇ VC, ਰਜਿਸਟਰਾਰ ਤੇ ਦੋ ਪ੍ਰੋਫੈਸਰਾਂ ਸਮੇਤ 5...

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦੇ VC, ਰਜਿਸਟਰਾਰ ਤੇ ਦੋ ਪ੍ਰੋਫੈਸਰਾਂ ਸਮੇਤ 5 ਖਿਲਾਫ਼ FIR

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari/ਪੰਜਾਬ ਯੂਨੀਵਰਸਿਟੀ ‘ਚ ਮਹਾਨ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ (Bhai Kahan Singh Nabha) ਵੱਲੋਂ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਦੀ ਬੇਅਦਬੀ ਦੇ ਮਾਮਲੇ ਵੱਡੀ ਕਾਰਵਾਈ ਸਾਹਮਣੇ ਆਈ ਹੈ। ਮਾਮਲੇ ਵਿੱਚ ਯੂਨੀਵਰਸਟੀ ਦੇ ਵੀਸੀ, ਰਜਿਸਟਰਾਰ ਅਤੇ ਦੋ ਪ੍ਰੋਫੈਸਰਾਂ ਸਮੇਤ 5 ਖਿਲਾਫ ਕੇਸ ਦਰਜ ਕੀਤਾ ਗਿਆ ਹੈ।

iTree Network Solutions +91-8699235413
ਯੂਨੀਵਰਸਿਟੀ

ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਸਵੇਰੇ ਇਸ ਮਾਮਲਾ ਦਾ ਸਖਤ ਨੋਟਿਸ ਲੈਂਦਿਆਂ ਚਾਰ ਮੈਂਬਰੀ ਕਮੇਟੀ ਵੀ ਗਠਤ ਕੀਤੀ ਗਈ ਹੈ, ਜਿਸ ਤੋਂ ਬਾਅਦ ਪੂਰੇ ਮਾਮਲੇ ਦੀ ਪੜਤਾਲ ਲਈ ਕਮੇਟੀ ਵੀ ਪੰਜਾਬੀ ਯੂਨੀਵਰਸਿਟੀ ਵਿਖੇ ਪਹੁੰਚ ਗਈ ਹੈ।

iTree Network Solutions +91-8699235413

ਮੌਕੇ ‘ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਵੀ ਹਾਜ਼ਰ ਹਨ, ਜਿਨ੍ਹਾਂ ਵੱਲੋਂ ਇਨ੍ਹਾਂ ਮਹਾਨਕੋਸ਼ਾਂ ਦੀ ਸਾਂਭ-ਸੰਭਾਲ ਅਤੇ ਸੰਸਕਾਰ ਦਾ ਕੰਮ ਕਰਵਾਇਆ ਜਾ ਰਿਹਾ ਹੈ।ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਦਰਜ ਐਫਆਈਆਰ ‘ਚ ਯੂਨੀਵਰਸਿਟੀ ਦੇ ਵੀਸੀ, ਪਬਲੀਕੇਸ਼ਨ ਡਿਪਾਰਟਮੈਂਟ ਦੇ ਪ੍ਰੋਫੈਸਰ ਡਾ. ਹਰਜਿੰਦਰ ਪਾਲ ਸਿੰਘ, ਰਜਿਸਟਰਾਰ ਡਾ. ਦਵਿੰਦਰ ਸਿੰਘ, ਜਸਵਿੰਦਰ ਸਿੰਘ ਡੀਨ ਅਕੈਡਮਿਕ ਦਾ ਐਫ.ਆਈ.ਆਰ. ਵਿੱਚ ਨਾਮ ਸ਼ਾਮਲ ਹਨ। ਇਸਤੋਂ ਇਲਾਵਾ ਇੱਕ ਅਣਪਛਾਤੇ ‘ਤੇ ਵੀ ਕੇਸ ਦਰਜ ਕੀਤਾ ਗਿਆ ਹੈ।

iTree Network Solutions +91-8699235413

ਦੱਸ ਦਈਏ ਕਿ ਸ੍ਰੀ ਅਕਾਲ ਤਖਤ ਵੱਲੋਂ ਬਣਾਈ ਕਮੇਟੀ ‘ਚ ਕਮੇਟੀ ‘ਚ SGPC ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਪੰਜਾਬੀ ਯੂਨੀਵਰਸਿਟੀ ਤੋਂ ਡਾ. ਪਰਮਵੀਰ ਸਿੰਘ, SGPC ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਅਤੇ ਗੁ. ਸ੍ਰੀ ਦੂਖਨਿਵਾਰਨ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਸ਼ਾਮਲ ਹਨ, ਜਿਨ੍ਹਾਂ ਵੱਲੋਂ ਇੱਕ ਹਫਤੇ ਅੰਦਰ ਪੂਰੀ ਰਿਪੋਰਟ ਸੌਂਪੀ ਜਾਵੇਗੀ।

ਸੁਖਬੀਰ ਸਿੰਘ ਬਾਦਲ ਨੇ ਕੀਤੀ ਸੀ ਸਖਤ ਨਿਖੇਧੀ

ਮਹਾਨਕੋਸ਼ ਦੀ ਬੇਅਦਬੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ। ਉਨ੍ਹਾਂ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, ”“ਮਹਾਨ ਕੋਸ਼” ਨਾਲ ਸੰਬੰਧਿਤ ਮਾਮਲੇ ਵਿੱਚ ਮਰਿਆਦਾ ਦੇ ਉਲਟ ਜਾ ਕੇ ਅਪਣਾਈ ਗਈ ਕਾਰਜ ਵਿਧੀ ਨੇ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ।

ਮੈਨੂੰ ਯਕੀਨ ਹੀ ਨਹੀਂ ਆ ਰਿਹਾ ਕਿ ਇਹ ਬੇਅਦਬੀ ਕਰਨ ਵਿੱਚ ਉਹ ਵਿਦਵਾਨ ਵੀ ਸ਼ਾਮਿਲ ਹਨ, ਜਿਹਨਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਅਜਿਹੇ ਭਾਵਨਾਤਮਕ ਮਾਮਲਿਆਂ ਸੰਬੰਧੀ ਮਰਿਆਦਾ ਬਾਰੇ ਭਲੀ ਭਾਂਤੀ ਜਾਣੂੰ ਹੋਣਗੇ। ਵਾਤਾਵਰਣ ਸੰਭਾਲਣ ਦੇ ਬਹਾਨੇ ਮਹਾਨ ਕੋਸ਼ ਪ੍ਰਤੀ ਕੀਤੀ ਇਹ ਬੇਅਦਬੀ ਨਾ ਤਾਂ ਕਿਸੇ ਤਰ੍ਹਾਂ ਜਾਇਜ਼ ਹੈ ਤੇ ਨਾ ਹੀ ਮੁਆਫ਼ੀ ਯੋਗ ਹੈ।

iTree Network Solutions +91-8699235413

ਮੈਂ ਮੰਗ ਕਰਦਾ ਹਾਂ ਕਿ ਇਸ ਸਾਰੇ ਕਾਰੇ ਲਈ ਦੋਸ਼ੀ ਵਿਅਕਤੀਆਂ ਤੇ ਉਹਨਾਂ ਪਿੱਛੇ ਕੰਮ ਕਰ ਰਹੀਆਂ ਸਿੱਖ ਵਿਰੋਧੀ ਤਾਕਤਾਂ ਦਾ ਪਰਦਾਫਾਸ਼ ਕਰਕੇ ਉਹਨਾਂ ਨੂੰ ਸਖ਼ਤ ਤੋਂ ਸਖ਼ਤ ਧਾਰਮਿਕ, ਅਨੁਸ਼ਾਸਨੀ ਤੇ ਕਾਨੂੰਨੀ ਸਜ਼ਾ ਦਿੱਤੀ ਜਾਏ।”

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page