Buland kesari /Punjab Roadways-PRTC Strike: ਪੰਜਾਬ ਰੋਡਵੇਜ਼-ਪੀਆਰਟੀਸੀ (ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਕੰਟਰੈਕਟ ਕਰਮਚਾਰੀ ਯੂਨੀਅਨ ਨੇ ਆਪਣੀ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕਰਮਚਾਰੀਆਂ ਨੇ ਮੰਗਲਵਾਰ ਅੱਧੀ ਰਾਤ ਤੋਂ 11 ਜੁਲਾਈ ਤੱਕ ਹੜਤਾਲ ਦਾ ਐਲਾਨ ਕੀਤਾ ਹੈ। ਹੜਤਾਲ ਕਾਰਨ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ 3000 ਤੋਂ ਵੱਧ ਬੱਸਾਂ ਦਾ ਚੱਕਾ ਜਾਮ ਰਹੇਗਾ। ਹੜਤਾਲ ਦੇ ਬਾਵਜੂਦ ਵੀ ਕੁਝ ਬੱਸਾਂ ਵਿਭਾਗ ਦੇ ਸਥਾਈ ਡਰਾਈਵਰਾਂ ਦੁਆਰਾ ਚਲਾਈਆਂ ਜਾ ਰਹੀਆਂ ਹਨ, ਪਰ ਹਰੇਕ ਡਿਪੂ ਤੋਂ ਕੁਝ ਕੁ ਬੱਸਾਂ ਚੱਲਣ ਦੀ ਉਮੀਦ ਹੈ।
ਮੰਗਲਵਾਰ ਰਾਤ 12 ਵਜੇ ਤੋਂ ਪਹਿਲਾਂ ਵੀ ਬੱਸਾਂ ਦੀ ਆਵਾਜਾਈ ਵਿੱਚ ਭਾਰੀ ਗਿਰਾਵਟ ਆਈ, ਕਿਉਂਕਿ ਕਰਮਚਾਰੀਆਂ ਨੇ ਸ਼ਾਮ ਤੋਂ ਬਾਅਦ ਲੰਬੀ ਦੂਰੀ ਦੇ ਰੂਟਾਂ ‘ਤੇ ਬੱਸਾਂ ਚਲਾਉਣੀਆਂ ਬੰਦ ਕਰ ਦਿੱਤੀਆਂ ਸੀ। ਇਸ ਦਾ ਸਭ ਤੋਂ ਵੱਧ ਅਸਰ ਦਿੱਲੀ, ਹਰਿਆਣਾ, ਹਿਮਾਚਲ, ਉਤਰਾਖੰਡ ਅਤੇ ਰਾਜਸਥਾਨ ਜਾਣ ਵਾਲੇ ਯਾਤਰੀਆਂ ‘ਤੇ ਪਿਆ।
ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਕੀਤਾ ਇਹ ਐਲਾਨ
ਆਪਣੀਆਂ ਲਟਕਦੀਆਂ ਮੰਗਾਂ ਲਈ ਲੜ ਰਹੇ ਯੂਨੀਅਨ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰਹੇਗੀ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ‘ਤੇ ਕਾਰਵਾਈ ਨਾ ਕੀਤੀ ਗਈ ਤਾਂ 10 ਜੁਲਾਈ ਨੂੰ ਚੰਡੀਗੜ੍ਹ ਵਿੱਚ ਰੋਸ ਰੈਲੀ ਕੀਤੀ ਜਾਵੇਗੀ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।
ਪੀ.ਆਰ.ਟੀ.ਸੀ. ਯੂਨੀਅਨ ਦੇ ਡਿਪੂ 1-2 ਯੂਨਿਟ ਦੇ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਤਨਖਾਹਾਂ ਵਿੱਚ ਵਾਧਾ ਕਰਨ, ਮੁਲਾਜ਼ਮਾਂ ਨੂੰ ਬਹਾਲ ਕਰਨ ਸਮੇਤ ਲੰਬਿਤ ਮੰਗਾਂ ‘ਤੇ ਗੰਭੀਰਤਾ ਨਹੀਂ ਦਿਖਾ ਰਹੀ ਹੈ। ਇਸੇ ਕਰਕੇ ਯੂਨੀਅਨ ਨੂੰ ਸੰਘਰਸ਼ ਦਾ ਰਸਤਾ ਅਪਣਾਉਣਾ ਪਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਆਰਟੀਸੀ ਕੰਟਰੈਕਟ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਹਰਕੇਸ਼ ਵਿੱਕੀ ਨੇ ਦੱਸਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਬਰਾਬਰ ਤਨਖਾਹ, ਮਾਰੂ ਨੀਤੀਆਂ ਖ਼ਤਮ ਕਰਨ ਅਤੇ ਪੀਆਰਟੀਸੀ ਦੇ ਬੇੜੇ ਦੇ ਵਿੱਚ ਨਵੀਆਂ ਵਿਭਾਗੀ ਬੱਸਾਂ ਪਾਉਣੀਆਂ ਆਦਿ ਮੰਗਾਂ ਨੂੰ ਲੈ ਕੇ ਸਰਕਾਰ ਨੇ ਪਹਿਲਾਂ ਵੀ ਬਹੁਤ ਵਾਰ ਵਾਅਦਾ ਕੀਤਾ ਪਰ ਹਰ ਵਾਰ ਵਾਅਦਾ ਕਰਨ ਤੋਂ ਬਾਅਦ ਸਰਕਾਰ ਨੇ ਉਸ ਨੂੰ ਲਾਗੂ ਨਹੀਂ ਕੀਤਾ। ਨਾਲ ਹੀ ਉਨ੍ਹਾਂ ਕਿਹਾ ਅਸੀਂ ਪਹਿਲਾਂ ਹੀ ਮੈਨੇਜਮੈਂਟ ਨੂੰ ਇਸ ਹੜਤਾਲ ਬਾਰੇ ਸੁਚੇਤ ਕਰ ਦਿੱਤਾ ਸੀ ਪਰ ਮੈਨੇਜਮੈਂਟ ਅਤੇ ਸਰਕਾਰ ਦੇ ਅਵੇਸਲੇ ਰਵੱਏ ਦੇ ਕਾਰਨ ਅੱਜ ਮਜਬੂਰੀ ਵੱਸ ਸਾਨੂੰ ਹੜਤਾਲ ‘ਤੇ ਜਾਣਾ ਪਿ।
ਫਿਲਹਾਲ ਸਾਡੀ ਤਿੰਨ ਦਿਨਾਂ ਦੀ ਹੜਤਾਲ ਹੈ ਅਤੇ ਜੇਕਰ ਸਰਕਾਰ ਫਿਰ ਵੀ ਸਾਡੇ ਵੱਲ ਧਿਆਨ ਨਹੀਂ ਦੇਵੇਗੀ ਤਾਂ ਅਸੀਂ ਇਹ ਹੜਤਾਲ ਅੜਮਿੱਥੇ ਸਮੇਂ ਦੇ ਲਈ ਅੱਗੇ ਲੈ ਕੇ ਜਾਵਾਂਗੇ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








