iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCrimeਪੰਜਾਬ ਵਿੱਚ ਨਸ਼ਾ ਤਸਕਰੀ ਦਾ ਵਿਰੋਧ ਕਰਨ ’ਤੇ ਇੱਕ ਹੋਰ ਨੌਜਵਾਨ ਬਿਕਰਮਜੀਤ...

ਪੰਜਾਬ ਵਿੱਚ ਨਸ਼ਾ ਤਸਕਰੀ ਦਾ ਵਿਰੋਧ ਕਰਨ ’ਤੇ ਇੱਕ ਹੋਰ ਨੌਜਵਾਨ ਬਿਕਰਮਜੀਤ ਸਿੰਘ ਦਾ ਕਤਲ; ਪੁਲਿਸ ਨੇ ਮੋਬਾਈਲ ਫ਼ੋਨ ਦੇ ਝਗੜੇ ਨੂੰ ਦੱਸਿਆ ਕਾਰਨ

Date:

National News

ਮਾੜੀ ਪੰਨਵਾਂ ਪਿੰਡ ’ਚ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦੋ ਜ਼ਖ਼ਮੀ ਹਸਪਤਾਲ ’ਚ ਦਾਖ਼ਲ

Buland Kesari/ ਬਟਾਲਾ, 16 ਅਕਤੂਬਰ: ਬਟਾਲਾ ਪੁਲਿਸ ਜ਼ਿਲ੍ਹੇ ਦੇ ਪਿੰਡ ਮਾੜੀ ਪੰਨਵਾਂ ਵਿੱਚ 40 ਸਾਲਾ ਬਿਕਰਮਜੀਤ ਸਿੰਘ ਦੇ ਕਤਲ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ਦੇ ਕੁਝ ਲੋਕਾਂ ਨੇ ਦੋਸ਼ ਲਾਇਆ ਹੈ ਕਿ ਨਸ਼ਾ ਵੇਚਣ ਦਾ ਵਿਰੋਧ ਕਰਨ ਕਾਰਨ ਬਿਕਰਮਜੀਤ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ। ਉੱਧਰ, ਪੁਲਿਸ ਨੇ ਨਸ਼ਾ ਤਸਕਰੀ ਨਾਲ ਸਬੰਧਤ ਕਿਸੇ ਵੀ ਪਹਿਲੂ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਕਤਲ ਦੀ ਵਜ੍ਹਾ ਦੋ ਧਿਰਾਂ ਵਿਚਾਲੇ ਮੋਬਾਈਲ ਫ਼ੋਨ ਨੂੰ ਲੈ ਕੇ ਹੋਇਆ ਝਗੜਾ ਸੀ।

iTree Network Solutions +91-8699235413

ਜਾਣਕਾਰੀ ਅਨੁਸਾਰ, ਵੀਰਵਾਰ ਨੂੰ ਸ੍ਰੀ ਹਰਗੋਬਿੰਦਪੁਰ ਸਾਹਿਬ ਇਲਾਕੇ ਵਿੱਚ ਬਿਕਰਮਜੀਤ ਸਿੰਘ ਅਤੇ ਉਸ ਦੇ ਦੋ ਸਾਥੀਆਂ ਨਿਸ਼ਾਨ ਸਿੰਘ ਤੇ ਗੁਰਮੁੱਖ ਸਿੰਘ ’ਤੇ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਬਿਕਰਮਜੀਤ ਸਿੰਘ ਦੀ ਮੌਤ ਹੋ ਗਈ, ਜਦਕਿ ਦੋਵੇਂ ਜ਼ਖ਼ਮੀ ਇਲਾਜ ਅਧੀਨ ਹਨ।

iTree Network Solutions +91-8699235413

ਪਿੰਡ ਵਾਸੀ ਸੁਖਵੰਤ ਸਿੰਘ ਨੇ ਦੋਸ਼ ਲਾਇਆ ਕਿ ਬਿਕਰਮਜੀਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਪਿੰਡ ਵਿੱਚ ਕਥਿਤ ਤੌਰ ’ਤੇ ਨਸ਼ਾ ਵੇਚਣ ਵਾਲੇ ਕੁਝ ਵਿਅਕਤੀਆਂ ਦਾ ਵਿਰੋਧ ਕੀਤਾ ਸੀ। ਇਸ ਦੌਰਾਨ ਹੋਈ ਬਹਿਸ ਨੇ ਹਿੰਸਕ ਰੂਪ ਧਾਰ ਲਿਆ ਅਤੇ ਤਿੰਨਾਂ ’ਤੇ ਹਮਲਾ ਕਰ ਦਿੱਤਾ ਗਿਆ।

ਸੁਖਵੰਤ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਕਰੀਬ ਦੋ ਹਫ਼ਤੇ ਪਹਿਲਾਂ ਉਸ ਦੇ ਰਿਸ਼ਤੇਦਾਰ ਜਰਨੈਲ ਸਿੰਘ ਦੀ ਵੀ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਨ ਕਾਰਨ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ ਸੀ। ਉਸ ਅਨੁਸਾਰ, ਲੋਕਾਂ ਵਿੱਚ ਡਰ ਦਾ ਮਾਹੌਲ ਹੋਣ ਕਾਰਨ ਕਈ ਵਿਅਕਤੀ ਪੁਲਿਸ ਕੋਲ ਸ਼ਿਕਾਇਤ ਕਰਨ ਤੋਂ ਵੀ ਝਿਜਕਦੇ ਹਨ।

iTree Network Solutions +91-8699235413

ਬਿਕਰਮਜੀਤ ਸਿੰਘ ਦੇ ਰਿਸ਼ਤੇਦਾਰ ਗੁਰਦੀਪ ਸਿੰਘ ਨੇ ਵੀ ਪੁਲਿਸ ਦੇ ਮੋਬਾਈਲ ਫ਼ੋਨ ਵਾਲੇ ਬਿਆਨ ’ਤੇ ਸਵਾਲ ਚੁੱਕੇ। ਉਸ ਨੇ ਦਾਅਵਾ ਕੀਤਾ ਕਿ ਬਿਕਰਮਜੀਤ ਸਿੰਘ ਆਪਣੇ ਸਾਥੀਆਂ ਨਾਲ ਇੱਕ ਘਰ ਵਿੱਚ ਸੱਪ ਫੜਨ ਗਿਆ ਸੀ। ਇਸ ਦੌਰਾਨ ਉਹ ਦੂਜੀ ਗਲੀ ਵਿੱਚ ਪਹੁੰਚੇ, ਜਿੱਥੇ ਕੁਝ ਵਿਅਕਤੀਆਂ ਨਾਲ ਨਸ਼ਿਆਂ ਨੂੰ ਲੈ ਕੇ ਕਥਿਤ ਤੌਰ ’ਤੇ ਤਕਰਾਰ ਹੋ ਗਈ ਅਤੇ ਬਾਅਦ ਵਿੱਚ ਉਨ੍ਹਾਂ ’ਤੇ ਹਮਲਾ ਕੀਤਾ ਗਿਆ।

### ਪੁਲਿਸ ਨੇ ਨਸ਼ੇ ਵਾਲੇ ਪਹਿਲੂ ਤੋਂ ਕੀਤਾ ਇਨਕਾਰ

ਬਟਾਲਾ ਦੇ ਸੀਨੀਅਰ ਪੁਲਿਸ ਕਪਤਾਨ (ਐੱਸਐੱਸਪੀ) ਮਹਿਤਾਬ ਸਿੰਘ ਨੇ ਕਿਹਾ ਕਿ ਮਾਮਲਾ ਨਸ਼ਾ ਤਸਕਰੀ ਨਾਲ ਸਬੰਧਤ ਨਹੀਂ ਹੈ, ਸਗੋਂ ਦੋ ਧਿਰਾਂ ਵਿਚਾਲੇ ਮੋਬਾਈਲ ਫ਼ੋਨ ਨੂੰ ਲੈ ਕੇ ਹੋਏ ਝਗੜੇ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਦੋ ਹੋਰ ਵਿਅਕਤੀ ਵੀ ਜ਼ਖ਼ਮੀ ਹੋਏ ਹਨ। ਪੁਲਿਸ ਵੱਲੋਂ ਐੱਫਆਈਆਰ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

iTree Network Solutions +91-8699235413

ਘਟਨਾ ਤੋਂ ਬਾਅਦ ਪਿੰਡ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਜਿੱਥੇ ਪਿੰਡ ਵਾਸੀ ਕਤਲ ਪਿੱਛੇ ਨਸ਼ਿਆਂ ਦਾ ਵਿਰੋਧ ਕਰਨ ਨੂੰ ਕਾਰਨ ਦੱਸ ਰਹੇ ਹਨ, ਉੱਥੇ ਪੁਲਿਸ ਮੋਬਾਈਲ ਫ਼ੋਨ ਦੇ ਝਗੜੇ ਨੂੰ ਵਜ੍ਹਾ ਮੰਨ ਰਹੀ ਹੈ। ਹੁਣ ਜਾਂਚ ਤੋਂ ਹੀ ਸਪੱਸ਼ਟ ਹੋਵੇਗਾ ਕਿ ਇਸ ਕਤਲ ਪਿੱਛੇ ਅਸਲ ਕਾਰਨ ਕੀ ਸੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ASI ਇਕਬਾਲ ਸਿੰਘ ਕਤਲ ਮਾਮਲੇ ’ਚ ਨਵਾਂ ਮੋੜ, ਪੁੱਤਰ ਕੋਮਲ ਦੇ ਕਥਿਤ ਆਡੀਓ ਨੇ ਖੜ੍ਹੇ ਕੀਤੇ ਸਵਾਲ

Buland Kesari/ **ਤਰਨਤਾਰਨ/ਨੌਸ਼ਹਿਰਾ ਪੰਨੂਆਂ:** ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ...

CBI जांच के खिलाफ सुप्रीम कोर्ट पहुंची मान सरकार

Buland Kesari: पंजाब एवं हरियाणा हाईकोर्ट की खंडपीठ ने...

ਜਲੰਧਰ ਤੋਂ ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਜਲੰਧਰ...

LEAVE A REPLY

Please enter your comment!
Please enter your name here

Related News

You cannot copy content of this page