iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਸੌਂਪਿਆ

ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਸੌਂਪਿਆ

Date:

National News

Buland Kesari :-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਸੌਂਪਿਆਇਥੇ ਉਨ੍ਹਾਂ ਨੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਗੈਰ ਹਾਜ਼ਰੀ ਵਿੱਚ ਸਕੱਤਰੇਤ ਦਫਤਰ ਵਿਖੇ ਬਿਕਰਮ ਸਿੰਘ ਮਜੀਠੀਆ ਨੇ ਆਪਣਾ ਸਪਸ਼ਟੀਕਰਨ ਦਿੱਤਾ।ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮੰਨਦੇ ਹੋਏ ਨਿਮਾਣੇ ਸਿੱਖ ਵਾਂਗ ਆਪਣਾ ਸਪਸ਼ਟੀਕਰਨ ਸੌਂਪ ਦਿੱਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਫੈਸਲਾ ਹੋਵੇਗਾ ਉਸ ਨੂੰ ਸਿਰ ਮੱਥੇ ਪ੍ਰਵਾਨ ਕਰਨਗੇ। ਇਸ ਦਰ ‘ਤੇ ਕਿਸੇ ਦੀ ਵੀ ਕੋਈ ਸਿਆਣਪ ਨਹੀਂ ਚੱਲਣੀ ਇਥੇ ਸਿਰ ਨਿਵਾਉਣਾ ਹੀ ਚੰਗਾ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ- ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ 30 ਅਗਸਤ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੱਖ ਸਾਹਿਬਾਨ ਦੀ ਇਕੱਤਰਤਾ ਹੋਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਉਸ ਸਮੇਂ ਦੇ ਕੈਬਨਿਟ ਮੰਤਰੀ ਹੋਣ ਦੇ ਨਾਤੇ ਆਪ ਵੀ ਬਰਾਬਰ ਦੇ ਜ਼ਿੰਮੇਵਾਰ ਹੋ। ਜਿਸ ਲਈ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।ਇਸ ਪੱਤਰ ਵਿੱਚ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਦੇ ਨਾਲ ਡਾ. ਉਪਿੰਦਰ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ, ਹੀਰਾ ਸਿੰਘ, ਸਰਵਣ ਸਿੰਘ ਫਿਲੌਰ, ਸੋਹਣ ਸਿੰਘ, ਦਲਜੀਤ ਸਿੰਘ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਮਨਪ੍ਰੀਤ ਸਿੰਘ ਬਾਦਲ, ਸ਼ਰਨਜੀਤ ਸਿੰਘ, ਸੁਰਜੀਤ ਸਿੰਘ ਅਤੇ ਮਹੇਸ਼ਇੰਦਰ ਸਿੰਘ ਦੇ ਨਾਂ ਵੀ ਸ਼ਾਮਲ ਹਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਪੰਜਾਬ ਵਿੱਚ 27 ਅਗਸਤ ਨੂੰ ਮਹਾਬੰਦ, ਸਰਕਾਰੀ ਕੰਮਕਾਜ ਰਹੇਗਾ ਪ੍ਰਭਾਵਿਤ

Buland Kesari/ ਪੰਜਾਬ ਵਿੱਚ ਸਾਂਝੇ ਮੁਲਾਜ਼ਮ ਤੇ ਪੈਨਸ਼ਨਰ ਫਰੰਟ...

ਸਿੱਖ ਕਾਰੋਬਾਰੀ ਦੀ ਗੋਲ਼ੀ ਲੱਗਣ ਨਾਲ ਮੌਤ!

ਫਿਰੋਜ਼ਪੁਰ ਸ਼ਹਿਰ ਦੇ ਗੋਲਡਨ ਇਨਕਲੇਵ ਇਲਾਕੇ ਵਿੱਚ ਇੱਕ ਸਪੇਅਰ...

LEAVE A REPLY

Please enter your comment!
Please enter your name here

Related News

ਪੰਜਾਬ ਵਿੱਚ 27 ਅਗਸਤ ਨੂੰ ਮਹਾਬੰਦ, ਸਰਕਾਰੀ ਕੰਮਕਾਜ ਰਹੇਗਾ ਪ੍ਰਭਾਵਿਤ

Buland Kesari/ ਪੰਜਾਬ ਵਿੱਚ ਸਾਂਝੇ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ 27 ਅਗਸਤ ਨੂੰ ਮਹਾਬੰਦ ਦਾ ਐਲਾਨ ਕੀਤਾ ਗਿਆ ਹੈ। ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ...

You cannot copy content of this page