Buland kesari/ਸਮਰਾਲਾ ਸ਼ਹਿਰ ਦੇ 12 ਵਾਰਡਾਂ ਲਈ ਅੱਜ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਸਥਾਨਕ ਪ੍ਰਸ਼ਾਸਨ ਵੱਲੋਂ ਭੁੱਖਤਾ ਪ੍ਰਬੰਧ ਕੀਤੇ ਹੋਣ ਦੇ ਦਾਅਵਿਆਂ ਦੀ ਫੂਕ ਨਿਕਲਦੀ ਹੋਈ ਨਜ਼ਰ ਆਈ। ਜ਼ਿਆਦਾਤਰ ਪੋਲਿੰਗ ਬੂਥਾਂ ਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਆਏ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਭਾਰੀ ਪਰੇਸ਼ਾਨੀਆਂ ਝੱਲਣੀਆਂ ਪਈਆਂ। ਇਨ੍ਹਾਂ ਪੋਲਿੰਗ ਬੂਥਾਂ ਅੰਦਰ ਵੀਲ ਚੇਅਰ ਨਾ ਹੋਣ ਕਾਰਨ ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਨੂੰ ਬੜੀ ਮੁਸ਼ਕਿਲ ਨਾਲ ਪੋਲਿੰਗ ਬੂਥ ਦੇ ਅੰਦਰ ਤੱਕ ਲਿਜਾਣਾ ਪਿਆ।

iTree Network Solutions +91-8699235413

ਹਾਲਾਂਕਿ ਸਥਾਨਕ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਹੋਣ ਦੇ ਦਾਅਵੇ ਕੀਤੇ ਜਾ ਰਹੇ ਸਨ। ਮੌਕੇ ਤੇ ਮੌਜੂਦ ਡੀ. ਐੱਸ. ਪੀ. ਸਮਰਾਲਾ ਤੋਂ ਜਦੋਂ ਪੱਤਰਕਾਰਾਂ ਵੱਲੋਂ ਪੋਲਿੰਗ ਬੂਥਾਂ ਅੰਦਰ ਵ੍ਹੀਲਚੇਅਰ ਨਾ ਹੋਣ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਆਖਿਆ ਕਿ ਬਾਕੀ ਤਾਂ ਸਾਰੇ ਉਂਝ ਪ੍ਰਬੰਧ ਪੂਰੇ ਹਨ, ਪਰੰਤੂ ਵੀਲ ਚੇਅਰ ਬਾਰੇ ਉਹ ਹੁਣੇ ਐੱਸ.ਡੀ.ਐੱਮ ਕਮ ਰਿਟਰਨਿੰਗ ਅਫਸਰ ਦੇ ਧਿਆਨ ਵਿਚ ਮਾਮਲਾ ਲਿਆ ਕੇ ਇਸ ਮੁਸ਼ਕਿਲ ਦਾ ਤੁਰੰਤ ਹੱਲ ਕਰ ਰਹੇ ਹਨ।

iTree Network Solutions +91-8699235413

ਦੂਜੇ ਪਾਸੇ ਉੱਥੇ ਵੋਟ ਪਾਉਣ ਆਈ ਇਕ ਬਜ਼ੁਰਗ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਬਿਰਧ ਹੋਣ ਕਾਰਨ ਤੁਰਨ ਫਿਰਨ ਤੋਂ ਅਸਮਰਥ ਹੈ ਅਤੇ ਉਹ ਬੜੀ ਮੁਸ਼ਕਿਲ ਆਪਣੀ ਬਿਰਧ ਮਾਤਾ ਨੂੰ ਪੋਲਿੰਗ ਬੂਥ ਤੱਕ ਲੈ ਕੇ ਆਏ ਪਰ ਇੱਥੇ ਵੀਲ ਚੇਅਰ ਨਾ ਹੋਣ ਕਾਰਨ ਉਹਨਾਂ ਨੂੰ ਆਪਣੀ ਮਾਤਾ ਨੂੰ ਚੁੱਕ ਕੇ ਪੋਲਿੰਗ ਬੂਥ ਦੇ ਅੰਦਰ ਵੋਟ ਪਾਉਣ ਲਈ ਲਿਜਾਣਾ ਪਿਆ।

iTree Network Solutions +91-8699235413

ਉੱਧਰ ਦੂਜੇ ਪਾਸੇ ਚੋਣ ਡਿਊਟੀ ਅਧਿਕਾਰੀ ਜੀਵਨ ਜੋਤ ਸਿੰਘ ਨੇ ਸਾਰੇ ਪ੍ਰਬੰਧ ਮੁਕੰਮਲ ਹੋਣ ਦਾ ਦਾਅਵਾ ਕਰਦਿਆਂ ਆਖਿਆ ਕਿ ਵੋਟਰਾਂ ਲਈ ਪੋਲਿੰਗ ਬੂਥਾਂ ਦੇ ਅੰਦਰ ਪੀਣ ਵਾਲਾ ਪਾਣੀ ਅਤੇ ਛਾਂ ਵਿਚ ਬੈਠਣ ਸਮੇਤ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਪੋਲਿੰਗ ਬੂਥਾਂ ਅੰਦਰ ਵ੍ਹੀਲ ਚੇਅਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਪਰ ਫਿਰ ਵੀ ਜਿੱਥੇ ਕਿਤੇ ਕੋਈ ਮੁਸ਼ਕਿਲ ਆਈ ਹੈ ਉਹ ਹੁਣੇ ਦੁਬਾਰਾ ਇਸ ਗੱਲ ਦੀ ਪੜਤਾਲ ਕਰ ਰਹੇ ਹਨ।

iTree Network Solutions +91-8699235413