iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਭਾਰਗੋ ਕੈਂਪ 'ਚ ਐਕਸਾਈਜ਼ ਟੀਮ 'ਤੇ ਗੋਲੀਬਾਰੀ: ਜਲੰਧਰ ਵਿੱਚ ਕਾਨੂੰਨ ਦਾ ਰਾਜ...

ਭਾਰਗੋ ਕੈਂਪ ‘ਚ ਐਕਸਾਈਜ਼ ਟੀਮ ‘ਤੇ ਗੋਲੀਬਾਰੀ: ਜਲੰਧਰ ਵਿੱਚ ਕਾਨੂੰਨ ਦਾ ਰਾਜ ਜਾਂ ਬਦਮਾਸ਼ਾਂ ਦਾ? ਦਰਜਨਾਂ ਪਰਚੇ ਦਰਜ ਹੋਣ ਤੋਂ ਬਾਅਦ ਵੀ ਸ਼ਹਿਰ ਵਿੱਚ ਘੁੰਮ ਰਹੇ ਹਨ ਕਈ ਬਦਮਾਸ਼! ਕਿਉਂ ਨਹੀਂ ਹੁੰਦੇ ਤੜੀਪਾਰ?

Date:

National News

Buland Kesari/ਜਲੰਧਰ ਦੇ ਭਾਰਗੋ ਕੈਂਪ ਇਲਾਕੇ ਵਿੱਚ ਐਕਸਾਈਜ਼ ਵਿਭਾਗ ਦੀ ਟੀਮ ਉੱਤੇ ਕਥਿਤ ਗੋਲੀਬਾਰੀ ਦੀ ਘਟਨਾ ਨੇ ਇੱਕ ਵਾਰ ਫਿਰ ਸ਼ਹਿਰ ਦੀ ਕਾਨੂੰਨ-ਵਿਵਸਥਾ ਉੱਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਐਕਸਾਈਜ਼ ਵਿਭਾਗ ਦੀ ਟੀਮ ਖੁਫੀਆ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕਰਨ ਲਈ ਪਹੁੰਚੀ ਸੀ, ਜਿੱਥੇ ਕਥਿਤ ਤੌਰ ‘ਤੇ ਸ਼ਰਾਬ ਕਾਰੋਬਾਰ ਨਾਲ ਜੁੜੇ ਕੁਝ ਵਿਅਕਤੀਆਂ ਅਤੇ ਹੋਰ ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੀ ਗਈ। ਪੁਲਿਸ ਨੇ ਮਾਮਲੇ ਵਿੱਚ FIR ਦਰਜ ਕਰ ਲਈ ਹੈ।ਭਾਰਗੋ ਕੈਂਪ ‘ਚ ਐਕਸਾਈਜ਼ ਟੀਮ ‘ਤੇ ਗੋਲੀਬਾਰੀ: ਜਲੰਧਰ ਵਿੱਚ ਕਾਨੂੰਨ ਦਾ ਰਾਜ ਜਾਂ ਬਦਮਾਸ਼ਾਂ ਦਾ?  ਦਰਜਨਾਂ ਪਰਚੇ ਦਰਜ ਹੋਣ ਤੋਂ ਬਾਅਦ ਵੀ ਸ਼ਹਿਰ ਵਿੱਚ ਘੁੰਮ ਰਹੇ ਹਨ ਕਈ ਬਦਮਾਸ਼! ਕਿਉਂ ਨਹੀਂ ਹੁੰਦੇ ਤੜੀਪਾਰ?

iTree Network Solutions +91-8699235413

ਪਰ ਇਸ ਘਟਨਾ ਨੇ ਕਈ ਅਹਿਮ ਸਵਾਲ ਖੜ੍ਹੇ ਕਰ ਦਿੱਤੇ ਹਨ।

iTree Network Solutions +91-8699235413

ਆਮ ਨਾਗਰਿਕ ਜੇਕਰ ਆਪਣੀ ਸੁਰੱਖਿਆ ਲਈ ਲਾਇਸੈਂਸੀ ਰਿਵਾਲਵਰ ਜਾਂ ਬੰਦੂਕ ਲੈਣੀ ਚਾਹੇ ਤਾਂ ਉਸ ਨੂੰ ਮਹੀਨਿਆਂ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ, ਸਿਫ਼ਾਰਸ਼ਾਂ ਲਗਾਉਣੀਆਂ ਪੈਂਦੀਆਂ ਹਨ ਅਤੇ ਸਖ਼ਤ ਜਾਂਚ ਦਾ ਸਾਹਮਣਾ ਕਰਨਾ ਪੈਂਦਾ ਹੈ। ਦੂਜੇ ਪਾਸੇ, ਕਥਿਤ ਤੌਰ ‘ਤੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਕੋਲ ਨਾਜਾਇਜ਼ ਹਥਿਆਰ ਆਸਾਨੀ ਨਾਲ ਕਿਵੇਂ ਪਹੁੰਚ ਜਾਂਦੇ ਹਨ? ਕੀ ਇਹ ਗੈਰਕਾਨੂੰਨੀ ਹਥਿਆਰਾਂ ਦੇ ਨੈੱਟਵਰਕ ‘ਤੇ ਕਾਰਵਾਈ ਦੀ ਕਮੀ ਨਹੀਂ ਦਰਸਾਉਂਦਾ?

ਸੂਤਰਾਂ ਦੇ ਹਵਾਲੇ ਨਾਲ ਇਹ ਵੀ ਚਰਚਾ ਹੈ ਕਿ ਇਸ ਮਾਮਲੇ ਵਿੱਚ ਕੁਝ ਅਜਿਹੇ ਵਿਅਕਤੀਆਂ ਦੇ ਨਾਮ ਸਾਹਮਣੇ ਆ ਰਹੇ ਹਨ ਜਿਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਕੇਸ ਦਰਜ ਦੱਸੇ ਜਾਂਦੇ ਹਨ। ਜੇਕਰ ਅਜਿਹਾ ਹੈ, ਤਾਂ ਸਵਾਲ ਉੱਠਦਾ ਹੈ ਕਿ ਕੀ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਰੋਕਥਾਮੀ ਕਾਰਵਾਈ ਕੀਤੀ ਗਈ ਸੀ? ਕੀ ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਨਿਗਰਾਨੀ ਕਾਫ਼ੀ ਸੀ?

ਪੰਜਾਬ ਸਰਕਾਰ ਅਤੇ ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਜਵਾਬ ਦੇਣਾ ਚਾਹੀਦਾ ਹੈ:

iTree Network Solutions +91-8699235413

ਜਦੋਂ ਸਰਕਾਰੀ ਟੀਮ ਹੀ ਸੁਰੱਖਿਅਤ ਨਹੀਂ, ਤਾਂ ਆਮ ਲੋਕ ਕਿੰਨੇ ਸੁਰੱਖਿਅਤ ਹਨ?

ਸ਼ਹਿਰ ਵਿੱਚ ਨਾਜਾਇਜ਼ ਹਥਿਆਰਾਂ ਦੀ ਸਪਲਾਈ ‘ਤੇ ਕਦੋਂ ਨਕੇਲ ਕਸੀ ਜਾਵੇਗੀ?

ਜਿਨ੍ਹਾਂ ਖ਼ਿਲਾਫ਼ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ, ਉਨ੍ਹਾਂ ਵਿਰੁੱਧ ਕਾਨੂੰਨੀ ਰੋਕਥਾਮੀ ਕਦਮ ਕਿੰਨੇ ਪ੍ਰਭਾਵਸ਼ਾਲੀ ਹਨ? ਉਹਨਾਂ ਨੂੰ ਸ਼ਹਿਰ ਵਿੱਚੋਂ ਤੜੀਪਾਰ ਕਿਉਂ ਨਹੀਂ ਕੀਤਾ ਜਾਂਦਾ

ਕੀ ਅਜਿਹੀਆਂ ਘਟਨਾਵਾਂ ਰੋਕਣ ਲਈ ਕੋਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ?

iTree Network Solutions +91-8699235413

ਇਹ ਸਵਾਲ ਜਨਤਾ ਦੇ ਹਨ ਅਤੇ ਉਨ੍ਹਾਂ ਦੇ ਸਪੱਸ਼ਟ ਜਵਾਬ ਮਿਲਣੇ ਚਾਹੀਦੇ ਹਨ। ਜੇਕਰ ਸਰਕਾਰੀ ਟੀਮਾਂ ‘ਤੇ ਹੀ ਹਮਲੇ ਹੋਣ ਲੱਗ ਜਾਣ, ਤਾਂ ਕਾਨੂੰਨ ਦਾ ਡਰ ਕਿੱਥੇ ਰਹਿ ਜਾਂਦਾ ਹੈ? ਹੁਣ ਲੋਕਾਂ ਦੀ ਨਜ਼ਰ ਪੰਜਾਬ ਸਰਕਾਰ ਅਤੇ ਜਲੰਧਰ ਪੁਲਿਸ ਦੀ ਅਗਲੀ ਕਾਰਵਾਈ ‘ਤੇ ਹੈ ਕਿ ਕੀ ਦੋਸ਼ੀਆਂ ਨੂੰ ਜਲਦੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਂਦਾ ਹੈ ਅਤੇ ਕੀ ਨਾਜਾਇਜ਼ ਹਥਿਆਰਾਂ ਖ਼ਿਲਾਫ਼ ਵੱਡੀ ਕਾਰਵਾਈ ਹੁੰਦੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਸਿੱਖ ਕਾਰੋਬਾਰੀ ਦੀ ਗੋਲ਼ੀ ਲੱਗਣ ਨਾਲ ਮੌਤ!

ਫਿਰੋਜ਼ਪੁਰ ਸ਼ਹਿਰ ਦੇ ਗੋਲਡਨ ਇਨਕਲੇਵ ਇਲਾਕੇ ਵਿੱਚ ਇੱਕ ਸਪੇਅਰ...

21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ, ਜਾਣੋ ਕਿਸਨੇ ਕੀਤਾ ਬੰਦ ਦਾ ਐਲਾਨ!

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ...

LEAVE A REPLY

Please enter your comment!
Please enter your name here

Related News

ਜਲੰਧਰ ਦੇ ਪ੍ਰਿਥਵੀ ਨਗਰ ‘ਚ ਕਥਿਤ ਨਾਜਾਇਜ਼ ਉਸਾਰੀ ਦਾ ਮਾਮਲਾ, ਨਿਗਮ ਕਮਿਸ਼ਨਰ ਨੂੰ ਸ਼ਿਕਾਇਤ

Buland Kesari: ਜਲੰਧਰ/ ਸ਼ਹਿਰ ਦੇ ਪ੍ਰਿਥਵੀ ਨਗਰ ਇਲਾਕੇ ਵਿੱਚ ਇੱਕ ਮਕਾਨ ਦੀ ਕਥਿਤ ਨਾਜਾਇਜ਼ ਉਸਾਰੀ ਨੂੰ ਲੈ ਕੇ ਨਗਰ ਨਿਗਮ ਕੋਲ ਸ਼ਿਕਾਇਤ ਕੀਤੀ ਗਈ...

You cannot copy content of this page