ਜਨਤਾ ਕਾਲੋਨੀ ਵਿੱਚ ਸ਼ਵੇਤਾ ਧੀਰ ਦਾ ਲੋਕਾਂ ਵੱਲੋਂ ਭਰਵਾਂ ਸਵਾਗਤ, ਮੇਅਰ ਵਨੀਤ ਧੀਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਦਿੱਤਾ ਭਰੋਸਾ
ਪੰਜਾਬ ਵਿੱਚ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ, ਸੀਐਮ ਮਾਨ ਨੇ ਹਰ ਵਰਗ ਨਾਲ ਕੀਤੇ ਵਾਅਦੇ ਨਿਭਾਏ: ਸ਼ਵੇਤਾ ਧੀਰ
Buland Kesari/ ਜਲੰਧਰ, 5 ਅਕਤੂਬਰ: ਜਲੰਧਰ ਨਾਰਥ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਹਲਕਾ ਇੰਚਾਰਜ ਅਤੇ ਮੇਅਰ ਵਨੀਤ ਧੀਰ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਸਾਬਕਾ ਕੌਂਸਲਰ ਸ਼ਵੇਤਾ ਧੀਰ ਨੇ ਵੀ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਲਈ ਹੈ। ਸ਼ਵੇਤਾ ਧੀਰ ਨੇ ਵਾਰਡ ਨੰਬਰ 84 ਦੀ ਜਨਤਾ ਕਾਲੋਨੀ ਤੋਂ ਘਰ-ਘਰ ਚੋਣ ਪ੍ਰਚਾਰ ਦੀ ਜ਼ੋਰਦਾਰ ਸ਼ੁਰੂਆਤ ਕੀਤੀ। ਇਸ ਦੌਰਾਨ ਇਲਾਕੇ ਦੀਆਂ ਔਰਤਾਂ, ਨੌਜਵਾਨਾਂ ਅਤੇ ਆਮ ਲੋਕਾਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਇਸ ਮੁਹਿੰਮ ਦਾ ਹਿੱਸਾ ਬਣਦਿਆਂ ਮੇਅਰ ਵਨੀਤ ਧੀਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ।
ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਦੌਰਾਨ ਸ਼ਵੇਤਾ ਧੀਰ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨਾਲ ਸਿੱਧਾ ਸੰਵਾਦ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਲੰਧਰ ਸਮੇਤ ਪੂਰੇ ਪੰਜਾਬ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਭਰੋਸਾ ਹੀ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਜਨਤਾ ਦੇ ਸਹਿਯੋਗ ਨਾਲ ਜਲੰਧਰ ਨਾਰਥ ਵਿੱਚ ਪਾਰਟੀ ਦੀ ਜਿੱਤ ਯਕੀਨੀ ਹੈ।
ਸ਼ਵੇਤਾ ਧੀਰ ਨੇ ਕਿਹਾ ਕਿ ਸ਼ੁਰੂ ਕੀਤੀ ਗਈ ਘਰ-ਘਰ ਸੰਪਰਕ ਮੁਹਿੰਮ ਨਾਲ ਪਾਰਟੀ ਦੀਆਂ ਮਹਿਲਾ ਵਰਕਰਾਂ ਅਤੇ ਸਮਰਥਕਾਂ ਵਿੱਚ ਵੀ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਔਰਤਾਂ ਦੀ ਵੱਡੀ ਸ਼ਮੂਲੀਅਤ ਇਹ ਦਰਸਾਉਂਦੀ ਹੈ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਪ੍ਰਤੀ ਲੋਕਾਂ ਦਾ ਭਰੋਸਾ ਕਾਇਮ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹਲਕੇ ਦੇ ਹਰੇਕ ਵਾਰਡ ਅਤੇ ਹਰੇਕ ਪਰਿਵਾਰ ਤੱਕ ਪਹੁੰਚ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
ਸ਼ਵੇਤਾ ਧੀਰ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਬਣੇਗੀ ਅਤੇ ਇਸ ਵਾਰ ਵੀ ਲੋਕ ਪਾਰਟੀ ਨੂੰ ਭਾਰੀ ਬਹੁਮਤ ਦੇਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤ ਦੇ ਕੰਮ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਜਾਰੀ ਰਹਿਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੇਅਰ ਵਨੀਤ ਧੀਰ ਨੂੰ ਜਲੰਧਰ ਨਾਰਥ ਹਲਕੇ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਮੇਅਰ ਵਨੀਤ ਧੀਰ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਵਨੀਤ ਧੀਰ ਹਲਕੇ ਦੇ ਹਰ ਵਰਗ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਲੋਕਾਂ ਦੇ ਆਸ਼ੀਰਵਾਦ ਅਤੇ ਸਮਰਥਨ ਨਾਲ ਵਨੀਤ ਧੀਰ ਜਲੰਧਰ ਨਾਰਥ ਦੀ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਣਗੇ।
ਇਸ ਮੌਕੇ ਇਲਾਕਾ ਕੌਂਸਲਰ ਦੇਸ ਰਾਜ ਜੱਸਲ ਨੇ ਕਿਹਾ ਕਿ ਜਲੰਧਰ ਨਾਰਥ ਹਲਕੇ ਤੋਂ ਮੇਅਰ ਵਨੀਤ ਧੀਰ ਨੂੰ ਮੈਦਾਨ ਵਿੱਚ ਉਤਾਰਨਾ ਆਮ ਆਦਮੀ ਪਾਰਟੀ ਦਾ ਬਹੁਤ ਹੀ ਵਧੀਆ ਅਤੇ ਸੋਚ-ਸਮਝ ਕੇ ਲਿਆ ਗਿਆ ਫੈਸਲਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਵਨੀਤ ਧੀਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਦੇ ਵਰਕਰ ਦਿਨ-ਰਾਤ ਮਿਹਨਤ ਕਰ ਰਹੇ ਹਨ।
ਦੇਸ ਰਾਜ ਜੱਸਲ ਨੇ ਕਿਹਾ ਕਿ ਜਨਤਾ ਕਾਲੋਨੀ ਸਮੇਤ ਪੂਰੇ ਨਾਰਥ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕਾਂ ਦਾ ਉਤਸ਼ਾਹ ਲਗਾਤਾਰ ਵੱਧ ਰਿਹਾ ਹੈ। ਘਰ-ਘਰ ਮੁਹਿੰਮ ਦੌਰਾਨ ਲੋਕ ਖੁਦ ਅੱਗੇ ਆ ਕੇ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਸਮਰਥਨ ਦਾ ਭਰੋਸਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਵਨੀਤ ਧੀਰ ਦੀ ਜਿੱਤ ਲਈ ਪਾਰਟੀ ਦਾ ਹਰ ਵਰਕਰ ਪੂਰੀ ਤਾਕਤ ਨਾਲ ਮੈਦਾਨ ਵਿੱਚ ਡਟਿਆ ਹੋਇਆ ਹੈ।
ਇਸ ਮੌਕੇ ਸਾਬਕਾ ਕੌਂਸਲਰ ਸ਼ਵੇਤਾ ਧੀਰ ਦੇ ਨਾਲ ਇਲਾਕਾ ਕੌਂਸਲਰ ਦੇਸ ਰਾਜ ਜੱਸਲ, ਮਨਦੀਪ ਕੌਰ, ਆਰਤੀ, ਰਜਨੀ, ਦੇਬੀ, ਸੁੰਮੀ, ਜਸਵਿੰਦਰ ਕੌਰ, ਸਵਿਤਾ, ਪਿੰਕੀ, ਗੁੱਡੋ, ਬਲਵੀਰ ਕੌਰ, ਪਵਨਾ ਕੁਮਾਰੀ, ਕੁਲਵੰਤ ਕੌਰ, ਸੁਰਿੰਦਰ ਕੌਰ, ਸਮੀਰ ਚੰਦੀ, ਦੀਪਕ ਚੰਦੀ, ਅਰਵਿੰਦ ਚੰਦੀ, ਸ਼ਾਂਤੀ, ਕੁਲਵਿੰਦਰ ਕੌਰ, ਹਰਜਿੰਦਰ ਸਿੰਘ ਅਤੇ ਪਵਨ ਕੁਮਾਰ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਵਾਸੀ ਮੌਜੂਦ ਰਹੇ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








