Buland Kesari/ ਜਲੰਧਰ ਕੈਂਟ ਹਲਕੇ ਵਿੱਚ ਸੁੱਖ ਫਾਊਂਡੇਸ਼ਨ ਵੱਲੋਂ ਅੱਜ ਘਈ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਸ੍ਰੀਮਤੀ ਰਾਜਵਿੰਦਰ ਥਿਆੜਾ ਜੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਖੂਨਦਾਨ ਕਰਨ ਵਾਲੇ ਸੱਜਣਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਖੂਨਦਾਨ ਮਹਾਦਾਨ ਹੈ ਅਤੇ ਸਾਡੇ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ। ਅਜਿਹੇ ਸਮਾਜ ਸੇਵੀ ਉਪਰਾਲੇ ਸਮਾਜ ਵਿੱਚ ਮਨੁੱਖਤਾ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।
ਇਸ ਪ੍ਰੋਗਰਾਮ ਵਿੱਚ ਬਲਵਿੰਦਰ ਸਿੰਘ ਮੌਂਟੀ, ਰੋਬਿਨ ਸੰਪਲਾ, ਸਰਬਜੀਤ, ਨੰਨੂ, ਏਕਮ, ਬੱਬੂ ਅਤੇ ਨੀਲਕੰਠ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.







