Buland kesari/Barnala Raod Accident; ਸੜਕੀ ਹਾਦਸੇ ਦਾ ਕਹਿਰ ਲਗਾਤਾਰ ਜਾਰੀ ਹੈ, ਅਜਿਹਾ ਮਾਮਲਾ ਤਪਾ ਪੱਖੋਂ ਕੈਂਚੀਆਂ ਲਿੰਕ ਸੜਕ ਤੋਂ ਸਾਹਮਣੇ ਆਇਆ ਜਿੱਥੇ ਇੱਕ ਅਣਪਛਾਤੇ ਗੱਡੀ ਚਾਲਕ ਨੇ ਸੜਕ ਤੇ ਜਾ ਰਹੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਦਿੱਤੀ। ਜਿਸ ਨਾਲ ਮੋਟਰਸਾਈਕਲ ਸਵਾਰ ਕਿਸਾਨ ਦੀ ਮੌਤ ਹੋ ਗਈ ਅਤੇ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਮ੍ਰਿਤਕ ਮੋਟਰਸਾਈਕਲ ਚਾਲਕ ਦੀ ਪਹਿਚਾਨ 50 ਸਾਲ ਦੇ ਕਿਸਾਨ ਸੁਖਚੈਨ ਸਿੰਘ ਪੁੱਤਰ ਜਰਨੈਲ ਸਿੰਘ, ਵਾਸੀ ਭਗਤਪੁਰਾ ਮੋੜ ਵਜੋਂ ਹੋਈ ਹੈ।
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਅਣਪਛਾਤੇ ਗੱਡੀ ਚਾਲਕ ਖਿਲਾਫ਼ ਤੇ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਮੰਗ ਕਰਦੇ ਕਿਹਾ ਕਿ ਸੀਸੀਟੀਵੀ ਕੈਮਰੇ ਦੀ ਫੁਟੀ ਦੇ ਅਧਾਰ ਤੇ ਤੇ ਪੁਲਿਸ ਜਾਂਚ ਕਰਕੇ ਹਾਦਸਾ ਕਰਨ ਵਾਲੇ ਗੱਡੀ ਚਾਲਕ ਖਿਲਾਫ ਕਾਰਵਾਈ ਕੀਤੀ ਜਾਵੇ।
ਮ੍ਰਿਤਕ ਆਪਣੇ ਪਰਿਵਾਰ ਦਾ ਇਕਲੌਤਾ ਕਮਾਉ ਸੀ। ਜੋ ਪਿੰਡ ਦੇ ਸਾਬਕਾ ਸਰਪੰਚ ਅੰਗਰੇਜ ਸਿੰਘ ਦਾ ਵੱਡਾ ਭਰਾ ਸੀ ਅਤੇ ਕਿਸਾਨੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਤਾ ਸੀ ਪਰ ਇਸ ਮੌਤ ਤੋਂ ਬਾਅਦ ਪਰਿਵਾਰ ਵਿੱਚ ਕੋਈ ਵੀ ਕਮਾਊ ਨਹੀਂ ਰਿਹਾ।
ਇਸ ਮਾਮਲੇ ਨੂੰ ਲੈ ਕੇ ਪੁਲਿਸ ਥਾਣਾ ਸਹਿਣਾ ਦੇ ਜਾਂਚ ਅਧਿਕਾਰੀ ਰਣਜੋਧ ਸਿੰਘ ਨੇ ਕਿਹਾ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਅਣਪਛਾਤੇ ਗੱਡੀ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








