Buland kesari/Amritpal Mehron Arrested: ਇੰਸਟਾਗ੍ਰਾਮ ਇੰਫਲੁਇੰਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੇ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਵਿਚ ਤੋਂ ਹਿਰਾਸਤ ਵਿੱਚ ਲੈ ਕੇ ਪੰਜਾਬ ਲਿਆਂਦਾ ਗਿਆ ਹੈ। ਬਠਿੰਡਾ ਪੁਲਸ ਦੀ ਇਕ ਟੀਮ ਜਿਸ ਦੀ ਅਗਵਾਈ ਡੀਐਸਪੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ, ਨੇ ਯੂਏਈ ਦੇ ਅਧਿਕਾਰੀਆਂ ਤੋਂ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ ਸੀ। ਉਸਨੂੰ ਅੱਜ (ਵੀਰਵਾਰ) ਤੜਕਸਾਰ ਪੰਜਾਬ ਲਿਆਂਦਾ ਜਾ ਚੁੱਕਿਆ ਹੈ। ਮਹਿਰੋਂ ਨੂੰ ਇਸ ਸਾਲ ਜਨਵਰੀ ਵਿਚ ਸ਼ਾਰਜਾਹ ਪੁਲਸ ਨੇ ਵੀਜ਼ੇ ਨਾਲ ਸਬੰਧਤ ਪੁੱਛਗਿੱਛ ਦੌਰਾਨ ਹਿਰਾਸਤ ਵਿੱਚ ਲਿਆ ਸੀ ਪਰ ਉਸ ਦੇ ਦੇਸ਼ ਨਿਕਾਲੇ ਦੀਆਂ ਰਸਮੀ ਕਾਰਵਾਈਆਂ ਪੂਰੀਆਂ ਹੋਣ ਵਿੱਚ ਸਮਾਂ ਲੱਗ ਗਿਆ ਸੀ।

iTree Network Solutions +91-8699235413

ਕੀ ਸੀ ਮਾਮਲਾ?
ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ ਦਾ ਜੂਨ 2025 ਵਿਚ ਕਤਲ ਕਰ ਦਿੱਤਾ ਗਿਆ ਸੀ। ਕੰਚਨ ਕੁਮਾਰੀ ਨੂੰ ਕਿਸੇ ਈਵੈਂਟ ਦੇ ਬਹਾਨੇ ਬਠਿੰਡਾ ਬੁਲਾਇਆ ਗਿਆ ਸੀ ਅਤੇ 9-10 ਜੂਨ ਦੀ ਰਾਤ ਨੂੰ ਉਸ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦੀ ਲਾਸ਼ ਤਿੰਨ ਦਿਨਾਂ ਬਾਅਦ ਆਦਰਸ਼ ਯੂਨੀਵਰਸਿਟੀ ਦੀ ਪਾਰਕਿੰਗ ਵਿਚ ਖੜ੍ਹੀ ਇਕ ਕਾਰ ਵਿੱਚੋਂ ਮਿਲੀ ਸੀ। ਪੁਲਸ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਆਪਣੇ ਦੋ ਸਾਥੀਆਂ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਕਤਲ ਦਾ ਕਾਰਨ ਕੰਚਨ ਵੱਲੋਂ ਸੋਸ਼ਲ ਮੀਡੀਆ ‘ਤੇ ਪਾਈ ਜਾਂਦੀ ਸਮੱਗਰੀ ਸੀ, ਜਿਸ ਬਾਰੇ ਮੁਲਜ਼ਮਾਂ ਦਾ ਦਾਅਵਾ ਸੀ ਕਿ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

iTree Network Solutions +91-8699235413

ਮਹਿਰੋਂ ਵਾਰਦਾਤ ਤੋਂ ਕੁਝ ਘੰਟਿਆਂ ਬਾਅਦ ਹੀ ਦੇਸ਼ ਛੱਡ ਕੇ ਭੱਜ ਗਿਆ ਸੀ। ਉਹ 10 ਜੂਨ 2025 ਦੀ ਸਵੇਰ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਏਈ ਲਈ ਫਲਾਈਟ ਵਿਚ ਸਵਾਰ ਹੋ ਗਿਆ ਸੀ। ਉਹ ਇਸ ਲਈ ਫਰਾਰ ਹੋਇਆ ਸੀ ਕਿਉਂਕਿ ਉਸ ਨੂੰ ਖਦਸ਼ਾ ਸੀ ਕਿ ਉਸ ਦੇ ਖ਼ਿਲਾਫ਼ ਕੋਈ ਲੁੱਕ-ਆਊਟ ਸਰਕੂਲਰ ਜਾਰੀ ਹੋ ਸਕਦਾ ਹੈ।

iTree Network Solutions +91-8699235413

ਬਠਿੰਡਾ ਪੁਲਿਸ ਨੇ ਬਾਅਦ ਵਿਚ ਉਸ ਦੇ ਦੋ ਸਾਥੀਆਂ ਨੂੰ ਤਾਂ ਗ੍ਰਿਫ਼ਤਾਰ ਕਰ ਲਿਆ ਸੀ, ਪਰ ਮਹਿਰੋਂ ਫ਼ਰਾਰ ਚੱਲ ਰਿਹਾ ਸੀ। ਬਠਿੰਡਾ ਦੀ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦੇਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਕੇਂਦਰੀ ਏਜੰਸੀਆਂ ਤੇ ਇੰਟਰਪੋਲ ਰਾਹੀਂ ਉਸ ਦੀ ਹਵਾਲਗੀ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਇਸ ਮਾਮਲੇ ਨੇ ਪੰਜਾਬ ਦੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਵਿੱਚ ਕਾਫ਼ੀ ਡਰ ਪੈਦਾ ਕਰ ਦਿੱਤਾ ਸੀ ਅਤੇ ਅਜਿਹੀਆਂ ਧਮਕੀਆਂ ਤੋਂ ਬਾਅਦ ਡਰ ਦਾ ਮਾਹੌਲ ਸੀ ਤੇ ਕਈ ਚਿੰਤਾਵਾਂ ਜਤਾਈਆਂ ਗਈਆਂ ਸਨ।

iTree Network Solutions +91-8699235413