Buland kesari/ਅੰਮ੍ਰਿਤਸਰ ਦੇ ਲੁਹਾਰਕਾ ਰੋਡ ਤੇ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਨੌਜਵਾਨਾਂ ਵਿਚਾਲੇ ਹੋਏ ਝਗੜੇ ਦੌਰਾਨ ਗੋਲੀਆਂ ਚਲੀਆਂ। ਇਸ ਫਾਇਰਿੰਗ ‘ਚ ਇੱਕ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਦਾਖ਼ਲ ਕਰਵਾਇਆ ਗਿਆ। ਸਿਵਲ ਹਸਪਤਾਲ‘ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੀ ਪਹਿਚਾਣ ਐਸ਼ਪ੍ਰੀਤ ਸਿੰਘ ਵਜੋਂ ਹੋਈ ਹੈ, ਜੋ 11ਵੀਂ ਕਲਾਸ ਦਾ ਵਿਦਿਆਰਥੀ ਹੈ। ਪੁਲਿਸ ਮੁਤਾਬਕ, ਝਗੜੇ ਦੀ ਸ਼ੁਰੂਆਤ ਸਕੂਲ ‘ਚ ਹੋਈ ਸੀ, ਜਿੱਥੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਵਿਚਾਲੇ ਕਿਸੇ ਗਲਤਫ਼ਹਮੀ ਕਾਰਨ ਤਕਰਾਰ ਹੋਈ।ਅੰਮ੍ਰਿਤਸਰ ‘ਚ ਸਕੂਲ ਦੀ ਲੜਾਈ ਗੋਲੀਬਾਰੀ ਤੱਕ ਪਹੁੰਚੀ, 11ਵੀਂ ਕਲਾਸ ਦੇ ਵਿਦਿਆਰਥੀ ਦੇ ਲੱਤ ‘ਚ ਲੱਗੀ ਗੋਲੀ

iTree Network Solutions +91-8699235413

ਪੁਲਿਸ ਨੇ ਦੱਸਿਆ ਕਿ ਝਗੜੇ ਤੋਂ ਬਾਅਦ ਦੋਹਾਂ ਧਿਰਾਂ ਲੁਹਾਰਕਾ ਰੋਡ ਤੇ ਰਾਜ਼ੀਨਾਮੇ ਲਈ ਇਕੱਠੀਆਂ ਹੋਈਆਂ ਸਨ, ਪਰ ਉੱਥੇ ਮੁੜ ਤਕਰਾਰ ਹੋ ਗਈ। ਇਸ ਦੌਰਾਨ ਦੋਵੇਂ ਧਿਰਾਂ ‘ਚ ਇੱਕ ਧਿਰ ਦੇ ਹਰਿੰਦਰ ਸਿੰਘ ਵੱਲੋਂ ਗੋਲੀ ਚਲਾਈ ਗਈ, ਜੋ ਐਸ਼ਪ੍ਰੀਤ ਸਿੰਘ ਦੀ ਲੱਤ ‘ਚ ਲੱਗੀ। ਪੁਲਿਸ ਮੁਤਾਬਕ ਮੌਕੇ ਤੇ ਪੰਜ ਤੋਂ ਛੇ ਰਾਊਂਡ ਫਾਇਰ ਹੋਣ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ, ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਵਰਤੀ ਗਈ ਪਿਸਤੌਲ ਲਾਈਸੰਸੀ ਸੀ ਜਾਂ ਨਹੀਂ। ਪੁਲਿਸ ਨੇ ਸਪੱਸ਼ਟ ਕੀਤਾ ਕਿ ਦੂਜੀ ਧਿਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਫਾਇਰਿੰਗ ਦੀ ਪੁਸ਼ਟੀ ਨਹੀਂ ਹੋਈ।

iTree Network Solutions +91-8699235413
iTree Network Solutions +91-8699235413