Buland kesari ;- ਪੰਜਾਬ ਪੁਲਿਸ ਨੂੰ ਨਾਰਕੋ-ਅੱਤਵਾਦ ਨੈੱਟਵਰਕ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਵਾਰ ਫਿਰ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਵੀ ਬਰਾਮਦ ਹੋਏ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।
DGP ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਇੱਕ ਪੋਸਟ ਵਿੱਚ ਲਿਖਿਆ- ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਾਰਕੋ-ਹਵਾਲਾ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਰਵਾਈ ਕਰਦੇ ਹੋਏ, 3 ਵਿਅਕਤੀਆਂ ਰਣਜੀਤ ਸਿੰਘ ਉਰਫ ਰਾਣਾ, ਗੁਰਦੇਵ ਸਿੰਘ ਉਰਫ ਗੇਦੀ, ਅਤੇ ਸ਼ੈਲੇਂਦਰ ਸਿੰਘ ਉਰਫ ਸੇਲੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ।
ਪੁਲਿਸ ਨੇ ਫੜ੍ਹੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 500 ਗ੍ਰਾਮ ਹੈਰੋਇਨ, 1 ਗਲੋਕ 9 ਐਮ.ਐਮ. ਪਿਸਤੌਲ (2 ਮੈਗਜ਼ੀਨਾਂ ਦੇ ਨਾਲ), ਅਤੇ 33 ਲੱਖ ਰੁਪਏ ਹਵਾਲਾ ਪੈਸੇ ਬਰਾਮਦ ਕੀਤੇ ਗਏ ਹਨ। ਅੰਮ੍ਰਿਤਸਰ ਦੇ ਥਾਣਾ ਲੋਪੋਕੇ ਵਿਖੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਖਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਇਸ ਸਰਹੱਦ ਪਾਰ ਤਸਕਰੀ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹਨ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.






