Buland kesari/ਅੰਮ੍ਰਿਤਸਰ: ਪੰਜਾਬ ਵਿੱਚ ਸੰਗਠਿਤ ਅਪਰਾਧਾਂ ਖ਼ਿਲਾਫ਼ ਚਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

iTree Network Solutions +91-8699235413

ਡੀਜੀਪੀ ਗੌਰਵ ਯਾਦਵ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਗ਼ੈਰਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਦੀ ਸਾਜ਼ਿਸ਼ ਵਿੱਚ ਸ਼ਾਮਲ ਸਨ।

iTree Network Solutions +91-8699235413

ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਛੇ ਅਤਿ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹਨਾਂ ਵਿੱਚ

  • ਦੋ glock ਪਿਸਤੌਲ
  • ਅਤੇ ਚਾਰ .30 ਬੋਰ ਦੇ ਪਿਸਤੌਲ।

ਇਸ ਦੇ ਨਾਲ ਹੀ ਪੁਲਿਸ ਨੇ ਦੋ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਕਿਸੇ ਵੱਡੀ ਅਪਰਾਧਿਕ ਵਾਰਦਾਤ ਵਿੱਚ ਕੀਤੀ ਜਾ ਸਕਦੀ ਹੈ। ਡੀਜੀਪੀ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਵਿੱਚ ਇਸਲਾਮਾਬਾਦ ਥਾਣਾ ਅੰਮ੍ਰਿਤਸਰ ਵਿੱਚ ਅਸਲਾ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

iTree Network Solutions +91-8699235413

ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਹਥਿਆਰ ਕਿੱਥੋਂ ਆਏ, ਕਿਸ ਨੂੰ ਪਹੁੰਚਾਏ ਜਾਣੇ ਸਨ ਅਤੇ ਇਸ ਨੈੱਟਵਰਕ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ।

ਪੁਲਿਸ ਨੂੰ ਸ਼ੱਕ ਹੈ ਕਿ ਇਹ ਮਾਡਿਊਲ ਸਰਹੱਦ ਪਾਰ ਤੋਂ ਚੱਲ ਰਿਹਾ ਸੀ ਅਤੇ ਇਸ ਦੇ ਸਬੰਧ ਪਾਕਿਸਤਾਨ ਸਥਿਤ ਸਮੱਗਲਰਾਂ ਨਾਲ ਹੋ ਸਕਦੇ ਹਨ। ਇਸ ਮਾਮਲੇ ‘ਚ ਕਈ ਅਹਿਮ ਸੂਚਨਾਵਾਂ ਮਿਲੀਆਂ ਹਨ, ਜਿਨ੍ਹਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਨੈੱਟਵਰਕ ਨੂੰ ਤੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡੀਜੀਪੀ ਨੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਹੋਰ ਗ੍ਰਿਫਤਾਰੀਆਂ ਅਤੇ ਖੁਲਾਸੇ ਹੋਣ ਦੀ ਉਮੀਦ ਹੈ।

iTree Network Solutions +91-8699235413