iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਅੱਧੇ ਘੰਟੇ ਦੀ ਬਾਰਿਸ਼ ਨੇ ਖੋਲ੍ਹੀ ਜਲੰਧਰ ਦੇ ਸੀਵਰੇਜ ਪ੍ਰਬੰਧਾਂ ਦੀ ਪੋਲ,...

ਅੱਧੇ ਘੰਟੇ ਦੀ ਬਾਰਿਸ਼ ਨੇ ਖੋਲ੍ਹੀ ਜਲੰਧਰ ਦੇ ਸੀਵਰੇਜ ਪ੍ਰਬੰਧਾਂ ਦੀ ਪੋਲ, ਵਿਰੋਧੀ ਧਿਰ ਨੇ ਨਿਗਮ ਨੂੰ ਘੇਰਿਆ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

ਜਲੰਧਰ — ਕੱਲ੍ਹ ਪਈ ਕੇਵਲ ਅੱਧੇ ਘੰਟੇ ਦੀ ਬਾਰਿਸ਼ ਨੇ ਜਲੰਧਰ ਸ਼ਹਿਰ ਵਿੱਚ ਸੀਵਰੇਜ ਅਤੇ ਸਫ਼ਾਈ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਸ਼ਹਿਰ ਦੀਆਂ ਮੁੱਖ ਸੜਕਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਜਦਕਿ ਕਈ ਥਾਵਾਂ ‘ਤੇ ਸੀਵਰੇਜ ਦਾ ਗੰਦਾ ਪਾਣੀ ਘਰਾਂ ਅਤੇ ਦੁਕਾਨਾਂ ਤੱਕ ਪਹੁੰਚ ਗਿਆ, ਜਿਸ ਨਾਲ ਲੋਕਾਂ ਨੂੰ ਵੱਡਾ ਆਰਥਿਕ ਨੁਕਸਾਨ ਵੀ ਝੱਲਣਾ ਪਿਆ।

iTree Network Solutions +91-8699235413

iTree Network Solutions +91-8699235413

ਇਸ ਮਾਮਲੇ ‘ਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਕੌਂਸਲਰ ਤੇ ਵਿਰੋਧੀਧਿਰ ਦੇ ਨੇਤਾ ਮਨਜੀਤ ਸਿੰਘ ਟੀਟੂ ਨੇ ਮਿਉਂਸੀਪਲ ਕਾਰਪੋਰੇਸ਼ਨ ਦੇ ਪ੍ਰਬੰਧਾਂ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਨਿਗਮ ਵੱਲੋਂ ਹਰ ਸਾਲ ਸੀਵਰੇਜ ਸਫ਼ਾਈ, ਵਾਧੂ ਕਰਮਚਾਰੀਆਂ ਦੀ ਤਾਇਨਾਤੀ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਆਧੁਨਿਕ ਮਸ਼ੀਨਾਂ ਖਰੀਦਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਇੱਕ ਛੋਟੀ ਜਿਹੀ ਬਾਰਿਸ਼ ਨੇ ਇਨ੍ਹਾਂ ਸਾਰੇ ਦਾਅਵਿਆਂ ਦੀ ਹਕੀਕਤ ਲੋਕਾਂ ਸਾਹਮਣੇ ਰੱਖ ਦਿੱਤੀ ਹੈ।

ਐਡਵੋਕੇਟ ਅਮਿਤ ਸਿੰਘ ਸੰਧਾ ਨੇ ਕੰਮਿਸ਼ਨਰ ਸਾਬ ਤੋਂ ਮੰਗ ਕੀਤੀ ਕਿ ਵੈਸਟ ਹਲਕੇ ਨੂੰ ੩-੪ ਛੋਟੀਆਂ ਕਿਸ਼ਤੀਆਂ ਦਿਤੀਆਂ ਜਾਣ ਜਿਸ ਨਾਲ ਇਸ ਮੌਨਸੂਨ ਵਿਚ ਜੀਵਨ ਸੌਖਾ ਹੋ ਸਕੇ ਤੇ ਕੀਤੇ ਆਣਾ ਜਾਣਾ ਵੀ ਆਸਾਨ ਰਹੇ

iTree Network Solutions +91-8699235413

ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਜਦੋਂ ਹਾਲੇ ਮਾਨਸੂਨ ਦੀ ਸ਼ੁਰੂਆਤ ਵੀ ਨਹੀਂ ਹੋਈ ਅਤੇ ਸ਼ਹਿਰ ਦਾ ਇਹ ਹਾਲ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਬਰਸਾਤ ਦੌਰਾਨ ਹਾਲਾਤ ਹੋਰ ਵੀ ਭਿਆਨਕ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਹ ਵੀ ਚਰਚਾ ਹੈ ਕਿ ਹਾਰੇ ਹੋਏ ਆਮ ਆਦਮੀ ਪਾਰਟੀ ਦੇ ਕਈ ਉਮੀਦਵਾਰਾਂ ਨੂੰ 3-3 ਸੀਵਰਮੈਨ ਤਾਇਨਾਤ ਕੀਤੇ ਗਏ ਹਨ। ਜੇਕਰ ਇਹ ਸੱਚ ਹੈ ਤਾਂ ਇਹ ਗੰਭੀਰ ਜਾਂਚ ਦਾ ਵਿਸ਼ਾ ਹੈ ਕਿ ਜਦੋਂ ਸ਼ਹਿਰ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਿਹਾ ਸੀ, ਉਸ ਵੇਲੇ ਇਹ ਕਰਮਚਾਰੀ ਕਿੱਥੇ ਸਨ।

ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਦੇ ਸੀਵਰੇਜ ਸਿਸਟਮ ਦੀ ਤੁਰੰਤ ਜੰਗੀ ਪੱਧਰ ‘ਤੇ ਸਫ਼ਾਈ ਕਰਵਾਈ ਜਾਵੇ, ਸੀਵਰੇਜ ਸਫ਼ਾਈ ਲਈ ਖਰੀਦੀਆਂ ਮਸ਼ੀਨਾਂ ਦੀ ਮੌਜੂਦਾ ਸਥਿਤੀ ਅਤੇ ਖ਼ਰਚੇ ਦਾ ਵੇਰਵਾ ਜਨਤਕ ਕੀਤਾ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਕਾਰਵਾਈ ਕੀਤੀ ਜਾਵੇ।

iTree Network Solutions +91-8699235413

ਮਨਜੀਤ ਸਿੰਘ ਟੀਟੂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਢੁੱਕਵੇਂ ਕਦਮ ਨਾ ਚੁੱਕੇ ਗਏ ਤਾਂ ਮਾਨਸੂਨ ਦੌਰਾਨ ਜਲੰਧਰ ਦੇ ਹਾਲਾਤ ਹੋਰ ਵੀ ਬਦਤਰ ਹੋ ਸਕਦੇ ਹਨ ਅਤੇ ਲੋਕ ਸੜਕਾਂ ‘ਤੇ ਉਤਰਣ ਲਈ ਮਜਬੂਰ ਹੋਣਗੇ।
ਇਸ ਮੌਕੇ ਐਡਵੋਕੇਟ ਅਮਿਤ ਸਿੰਘ ਸੰਧਾ , ਕ੍ਰਿਸ਼ਨ ਮੀਨੀਆ,ਸਰਤਾਜ ਸਿੰਘ, ਪ੍ਰਭਾਕਰ, ਸੁਰਿੰਦਰ ਸ਼ਰਮਾ, ਪੰਕਜ ਬਾਬਾ ਮੌਜੂਦ ਸਨ

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਭਿਆਨਕ ਹਾਦਸਾ, ਪੰਜਾਬੀ ਟੂਰਿਸਟਾਂ ਦੀ ਕਾਰ ਡੂੰਘੀ ਖਾਈ ‘ਚ ਡਿੱਗੀ, 2 ਦੀ ਮੌਤ, 3 ਜ਼ਖ਼ਮੀ

 ਪੰਜਾਬ ਤੋਂ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਕਾਰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਲਗਭਗ 400 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਇਸ...

You cannot copy content of this page