Buland kesari/Jalandhar Firing News: ਇਸ ਵੇਲੇ ਦੀ ਵੱਡੀ ਖ਼ਬਰ ਜਲੰਧਰ ਦੇ ਮਾਡਲ ਟਾਊਨ ਇਲਾਕੇ ਤੋਂ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਲੱਕੀ ਓਬਰਾਏ ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ।
ਮਿਲ ਰਹੀ ਜਾਣਕਾਰੀ ਅਨੁਸਾਰ ਲੱਕੀ ਓਬਰਾਏ ਦੇ ਸ਼ਰੀਰ ‘ਚ ਕਰੀਬ ਪੰਜ ਗੋਲੀਆਂ ਲੱਗਣ ਦੀ ਖ਼ਬਰ ਹੈ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਇੱਕ ਨਿੱਜੀ ਹਸਪਤਾਲ ਲਿਜਾਇਆ ਜਾ ਰਿਹਾ ਹੈ।
ਇਸ ਘਟਨਾ ਤੋਂ ਬਾਅਦ ਜਲੰਧਰ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਲੋਕਾਂ ਵਿੱਚ ਚਿੰਤਾ ਅਤੇ ਘਬਰਾਹਟ ਵੇਖੀ ਜਾ ਰਹੀ ਹੈ।
ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਜਿਕਰਯੋਗ ਹੈ ਕਿ ਲੱਕੀ ਓਬਰਾਏ ਦੀ ਪਤਨੀ ਨੇ ਆਮ ਆਦਮੀ ਪਾਰਟੀ ਵੱਲੋਂ ਨਗਰ ਨਿਗਮ ਚੋਣ ਲੜੀ ਸੀ, ਹਾਲਾਂਕਿ ਉਹ ਜਿੱਤ ਨਹੀਂ ਸਕੀ। ਲੱਕੀ ਓਬਰਾਏ ਨੂੰ ਕੈਂਟ ਹਲਕੇ ਦੀ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦਾ ਕਰੀਬੀ ਮੰਨਿਆ ਜਾਂਦਾ ਹੈ।
ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਧਿਕਾਰਿਕ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.







