iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਇੰਗਲੈਂਡ ਵਰਕ ਪਰਮਿਟ ਦੇ ਨਾਮ 'ਤੇ ਤਿੰਨ ਨੌਜਵਾਨਾਂ ਤੋਂ ਠੱਗੇ ਲੱਖਾਂ ਰੁਪਏ,...

ਇੰਗਲੈਂਡ ਵਰਕ ਪਰਮਿਟ ਦੇ ਨਾਮ ‘ਤੇ ਤਿੰਨ ਨੌਜਵਾਨਾਂ ਤੋਂ ਠੱਗੇ ਲੱਖਾਂ ਰੁਪਏ, ਪਰਚਾ ਦਰਜ

Date:

National News

Buland kesari ;- ਥਾਣਾ ਸਦਰ ਅਧੀਨ ਪੈਂਦੇ ਪਿੰਡ ਪਰਵੇਜ਼ ਨਗਰ ’ਚ ਇਕ ਨੌਜਵਾਨ ਤੇ ਉਸਦੇ 2 ਰਿਸ਼ਤੇਦਾਰਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 30 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਫਰਜ਼ੀ ਟ੍ਰੈਵਲ ਏਜੰਟ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਇੰਗਲੈਂਡ ਵਰਕ ਪਰਮਿਟ ਦੇ ਨਾਮ ‘ਤੇ ਤਿੰਨ ਨੌਜਵਾਨਾਂ ਤੋਂ ਠੱਗੇ ਲੱਖਾਂ ਰੁਪਏ, ਪਰਚਾ ਦਰਜ

ਜਾਣਕਾਰੀ ਮੁਤਾਬਕ, ਗੁਰਵਿੰਦਰ ਸਿੰਘ ਪੁੱਤਰ ਸੁਖਜੀਤ ਸਿੰਘ ਵਾਸੀ ਪਿੰਡ ਪਰਵੇਜ਼ ਨਗਰ ਨੇ ਥਾਣਾ ਸਦਰ ਕਪੂਰਥਲਾ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਹ ਕੈਨੇਡਾ ਤੇ ਉਸਦੀ ਭੂਆ ਦੇ 2 ਲੜਕੇ ਇੰਗਲੈਂਡ ਜਾਣਾ ਚਾਹੁੰਦੇ ਸਨ। ਇਸ ਦੌਰਾਨ ਜਲੰਧਰ ਵਾਸੀ ਟ੍ਰੈਵਲ ਏਜੰਟ ਦੇਵਰਿਸ਼ੀ ਬਖਸ਼ੀ ਨਾਲ ਉਨ੍ਹਾਂ ਦਾ ਸੰਪਰਕ ਹੋਇਆ, ਜਿਸਨੇ ਮਾਰਚ 2023 ’ਚ ਤਿੰਨਾਂ ਨੂੰ ਵਰਕ ਪਰਮਿਟ ਦੇ ਆਧਾਰ ’ਤੇ ਵਿਦੇਸ਼ ਭੇਜਣ ਲਈ ਪਾਸਪੋਰਟ ਤੇ 6 ਲੱਖ ਰੁਪਏ ਐਡਵਾਂਸ ਲੈ ਲਏ ਸਨ। ਇਸ ਤੋਂ ਬਾਅਦ ਉਕਤ ਟ੍ਰੈਵਲ ਏਜੰਟ ਨੇ ਹੌਲੀ-ਹੌਲੀ ਉਨ੍ਹਾਂ ਪਾਸੋਂ ਕਈ ਟ੍ਰਾਂਜੈਕਸ਼ਨਾਂ ਰਾਹੀਂ 24 ਲੱਖ ਰੁਪਏ ਲੈ ਲਏ ਪਰ ਉਕਤ ਏਜੰਟ ਟਾਲ-ਮਟੋਲ ਹੀ ਕਰਦਾ ਰਿਹਾ।

ਕਈ ਵਾਰ ਕਹਿਣ ਦੇ ਬਾਵਜੂਦ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਨ੍ਹਾਂ ਦੇ ਦਸਤਾਵੇਜ਼ ਤੇ ਪੈਸੇ ਵਾਪਸ ਕੀਤੇ ਗਏ, ਜਦਕਿ ਏਜੰਟ ਕੋਲੋਂ ਪੈਸੇ ਵਾਪਸ ਮੰਗਣ ’ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗ ਪਿਆ। ਇਸ ਤੋਂ ਬਾਅਦ ਸਤੰਬਰ 2023 ’ਚ ਟ੍ਰੈਵਲ ਏਜੰਟ ਖਿਲਾਫ ਪੁਲਸ ਨੂੰ ਸ਼ਿਕਾਇਤ ਕੀਤੀ ਗਈ, ਜਿਸ ’ਚ ਉੱਚ ਅਧਿਕਾਰੀਆਂ ਨੇ ਜਾਂਚ ਕਰਦੇ ਹੋਏ ਮੁਲਜ਼ਮ ਦੇ ਖਿਲਾਫ ਕਾਰਵਾਈ ਕੀਤੀ ਗਈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਮਾਮਲੇ ਦੀ ਉੱਚ ਅਧਿਕਾਰੀਆਂ ਵੱਲੋਂ ਗੰਭੀਰਤਾ ਨਾਲ ਜਾਂਚ ਕਰਨ ਉਪਰੰਤ ਟ੍ਰੈਵਲ ਏਜੰਟ ਦੇਵਰਿਸ਼ੀ ਬਖਸ਼ੀ ਪੁੱਤਰ ਯਸ਼ਪਾਲ ਬਖਸ਼ੀ ਵਾਸੀ ਏ. ਜੀ. ਆਈ. ਫਲੈਟ ਜਲੰਧਰ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਸਿੱਖ ਕਾਰੋਬਾਰੀ ਦੀ ਗੋਲ਼ੀ ਲੱਗਣ ਨਾਲ ਮੌਤ!

ਫਿਰੋਜ਼ਪੁਰ ਸ਼ਹਿਰ ਦੇ ਗੋਲਡਨ ਇਨਕਲੇਵ ਇਲਾਕੇ ਵਿੱਚ ਇੱਕ ਸਪੇਅਰ...

21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ, ਜਾਣੋ ਕਿਸਨੇ ਕੀਤਾ ਬੰਦ ਦਾ ਐਲਾਨ!

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ...

LEAVE A REPLY

Please enter your comment!
Please enter your name here

Related News

ਪੰਜਾਬ ਸਰਕਾਰ ਨੇ ਮਾਰਕੀਟ ਕਮੇਟੀਆਂ ਅਤੇ ਹੋਰ ਸਰਕਾਰੀ ਅਦਾਰਿਆਂ ਦੇ ਚੇਅਰਮੈਨ ਬਦਲੇ, ਪੜ੍ਹੋ ਪੂਰੀ ਲਿਸਟ

ਪੰਜਾਬ ਸਰਕਾਰ ਨੇ ਚੋਣਾਂ ਤੋਂ ਕੁਝ ਮਹੀਨਾ ਪਹਿਲਾਂ ਆਪਣੇ ਕਈ ਨਗਰ ਕਮੇਟੀਆਂ, ਯੋਜਨਾ ਬੋਰਡਾਂ, ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦਾ ਐਲਾਨ ਕੀਤਾ ਹੈ। ਆਪਣੇ...

You cannot copy content of this page