Buland kesari/International arms smuggling gang busted: ਤਰਨਤਾਰਨ ਪੁਲਿਸ ਨੇ ਇੱਕ ਇੰਟਰਨੈਸ਼ਨਲ ਹਥਿਆਰ ਤਸਕਰੀ ਗਿਰੋਹ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਗਿਰੋਹ ਪਾਕਿਸਤਾਨ ਤੋਂ ਹਥਿਆਰ ਆਯਾਤ ਕਰਕੇ ਪੰਜਾਬ ਅਤੇ ਨੇੜਲੇ ਸੂਬਿਆਂ ‘ਚ ਭੇਜਦਾ ਸੀ। ਤਰਨਤਾਰਨ ਸੀਆਈਏ ਟੀਮ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਵਾਸੀ ਪਿੰਡ ਲਖਨਾ ਵਜੋਂ ਹੋਈ ਹੈ।
ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਨ੍ਹਾਂ ਗੁਪਤ ਟਿਕਾਣਿਆਂ ਬਾਰੇ ਜਾਣਕਾਰੀ ਦਿੱਤੀ ਜਿੱਥੇ ਹਥਿਆਰ ਲੁਕਾਏ ਗਏ ਸੀ। ਪੁਲਿਸ ਨੇ ਛਾਪਾ ਮਾਰਿਆ ਅਤੇ 6 ਪਿਸਤੌਲ ਬਰਾਮਦ ਕੀਤੇ। ਇਨ੍ਹਾਂ ‘ਚ ਪੰਜ 30 ਬੋਰ ਤੇ ਇੱਕ ਗਲੋਕ ਪਿਸਤੌਲ ਸ਼ਾਮਲ ਹੈ। ਦੋਵਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀਆਈਏ ਤਰਨਤਾਰਨ ਨੂੰ ਸੂਚਨਾ ਮਿਲੀ ਸੀ। ਇਸ ਗਿਰੋਹ ਦੇ ਮੈਂਬਰ ਡਰੋਨ ਰਾਹੀਂ ਪਾਕਿਸਤਾਨ ਤੋਂ ਹਥਿਆਰ ਆਯਾਤ ਕਰਦੇ ਸੀ। ਟੀਮ ਨੇ ਡੀਐਸਪੀ ਇਨਵੈਸਟੀਗੇਸ਼ਨ ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਹੇਠ ਕਾਰਵਾਈ ਕੀਤੀ। ਦੋਵੇਂ ਮੁਲਜ਼ਮ ਇਲਾਕੇ ਦੀ ਇੱਕ ਨਾਕੇ ‘ਤੇ ਫੜੇ ਗਏ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.









