Buland kesari/Harjinder Singh Dhami: ਇਸ ਵੇਲੇ ਈਰਾਨ ਇਜ਼ਰਾਈਲ ਯੁੱਧ ਪੂਰੇ ਸਿਖਰ ਉੱਤੇ ਹੈ ਦੋਵੇਂ ਦੇਸ਼ ਇੱਕ ਦੂਜੇ ਉੱਤੇ ਭਾਰੀ ਭਰਕਮ ਹਥਿਆਰਾਂ ਨਾਲ ਹਮਲੇ ਕਰ ਰਹੇ ਹਨ। ਅੱਜ ਸਵੇਰੇ ਸਵੇਰੇ ਖ਼ਬਰ ਆਈ ਕਿ ਇਜ਼ਰਾਈਲ ਨੇ ਈਰਾਨ ਦੇ ਅਰਾਕ ਹੈਵੀ ਵਾਟਰ ਰਿਐਕਟਰ ਉੱਤੇ ਹਮਲਾ ਕਰ ਦਿੱਤਾ। ਜਿਸ ਦਾ ਅਰਥ ਇਹ ਸਮਝਿਆ ਗਿਆ ਕਿ ਹੁਣ ਇਜ਼ਰਾਈਲ ਈਰਾਨ ਦੇ ਦੂਰ ਦੁਰਾਡੇ ਇਲਾਕਿਆਂ ਉੱਤੇ ਵੀ ਹਮਲੇ ਕਰਨ ਲੱਗ ਪਿਆ।
ਇਸੇ ਚਿੰਤਾਂ ਕਾਰਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਈਰਾਨ ਵਿਚ ਕਈ ਗੁਰਦੁਆਰਾ ਸਾਹਿਬਾਨ ਮੌਜੂਦ ਹਨ। ਜਿਨ੍ਹਾਂ ਨੂੰ ਇਸ ਯੁੱਧ ਦੌਰਾਨ ਨੁਕਸਾਨ ਵੀ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਗੁਰਦੁਆਰਾ ਸਾਹਿਬਾਨ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਉਣ ਲਈ ਕੋਈ ਕਦਮ ਚੁੱਕੇ। ਉਨ੍ਹਾਂ ਨਾਲ ਹੀ ਉੱਥੇ ਵਸਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਰਾਜਦੂਤਾਂ ਨਾਲ ਸੰਪਰਕ ਕਰਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








