iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413
HomeEntertainmentਸ਼੍ਰੋਮਣੀ ਕਮੇਟੀ ਨੇ ਐਮਰਜੈਂਸੀ ਫ਼ਿਲਮ ਦੇ ਨਿਰਮਾਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ

ਸ਼੍ਰੋਮਣੀ ਕਮੇਟੀ ਨੇ ਐਮਰਜੈਂਸੀ ਫ਼ਿਲਮ ਦੇ ਨਿਰਮਾਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ

Date:

National News

iTree Network Solutions +91-8699235413

Buland kesari;-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੈਂਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਹੈ।ਐਮਰਜੈਂਸੀ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜੇ ਗਏ ਨੋਟਿਸ ਵਿੱਚ ਕੰਗਨਾ ਰਣੌਤ ਸਮੇਤ ਫ਼ਿਲਮ ਦੇ ਨਿਮਰਾਤਾਵਾਂ ਨੂੰ ਜਾਰੀ ਕੀਤਾ ਗਿਆ ਟ੍ਰੇਲਰ ਵੀ ਜਨਤਕ ਅਤੇ ਸੋਸ਼ਲ ਮੀਡੀਆ ਮੰਚਾਂ ਤੋਂ ਹਟਾ ਕੇ ਸਿੱਖ ਕੌਮ ਪਾਸੋਂ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ।

(ਐਮਰਜੈਂਸੀ )ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ ਦਾ ਮਾਮਲਾ ਧਿਆਨ ਵਿੱਚ ਆਉਂਦਿਆਂ ਹੀ ਸਿੱਖ ਸੰਸਥਾ ਵੱਲੋਂ ਇਸ ਦੇ ਵਿਰੁੱਧ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਇਸ ਫ਼ਿਲਮ ਉੱਤੇ ਸਭ ਤੋਂ ਪਹਿਲਾਂ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਉੱਤੇ ਰੋਕ ਲਗਾਉਣ ਲਈ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਕੇਂਦਰੀ ਫ਼ਿਲਮ ਸੈਂਸਰ ਬੋਰਡ ਦੇ ਚੇਅਰਮੈਨ ਪ੍ਰਸੂਨ ਜੋਸ਼ੀ ਨੂੰ ਵੱਖ-ਵੱਖ ਪੱਤਰ ਲਿਖੇ ਗਏ ਸਨ।

ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਹੁਣ ਕੰਗਨਾ ਰਣੌਤ ਸਮੇਤ ਇਸ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਫ਼ਿਲਮ ਦੇ ਜਾਰੀ ਕੀਤੇ ਗਏ ਟ੍ਰੇਲਰ ਤੋਂ ਬਾਅਦ ਕਈ ਸਿੱਖ ਵਿਰੋਧੀ ਦ੍ਰਿਸ਼ ਸਾਹਮਣੇ ਆਏ ਸਨ, ਜਿਨ੍ਹਾਂ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ। ਫਿਲਮ ਵਿੱਚ 1984 ਦੇ ਘੱਲੂਘਾਰੇ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਸਮੇਤ ਸਿੱਖਾਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ ਅਤੇ ਗਲਤ ਪ੍ਰਾਪੇਗੰਡਾ ਦੇ ਆਧਾਰ ’ਤੇ ਸਿੱਖਾਂ ਨੂੰ ਦਹਿਸ਼ਤਗਰਦ ਅਤੇ ਵੱਖਵਾਦੀਆਂ ਦੇ ਰੂਪ ਵਿੱਚ ਦਿਖਾਉਣ ਦੀ ਕੋਝੀ ਹਰਕਤ ਕੀਤੀ ਗਈ ਹੈ ਜੋ ਕਿ ਬਰਦਾਸ਼ਤਯੋਗ ਨਹੀਂ ਤੇ ਸੱਚਾਈ ਤੋਂ ਕੋਹਾਂ ਦੂਰ ਹੈ।

ਪ੍ਰਤਾਪ ਸਿੰਘ ਨੇ ਕਿਹਾ ਕਿ ਫਿਲਮ ਦਾ ਟ੍ਰੇਲਰ ਜਾਰੀ ਹੋਣ ਤੋਂ ਬਾਅਦ ਹੀ ਸਿੱਖ ਸੰਗਤ ਅੰਦਰ ਭਾਰੀ ਰੋਸ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੰਗਨਾ ਰਣੌਤ ਤੇ ਫ਼ਿਲਮ ਨਿਰਮਾਤਾਵਾਂ ਵੱਲੋਂ ਸਿੱਖ ਵਿਰੋਧੀ ਇਤਰਾਜ਼ਯੋਗ ਦ੍ਰਿਸ਼ ਨਾ ਕੱਟੇ ਗਏ ਤਾਂ, ਤਾਂ ਉਨ੍ਹਾਂ ਖਿਲਾਫ਼ ਹਰ ਪੱਧਰ ਉੱਤੇ ਕਾਨੂੰਨੀ ਕਾਰਵਾਈ ਅੱਗੇ ਵਧਾਉਣ ਦੇ ਨਾਲ-ਨਾਲ ਸਖ਼ਤ ਵਿਰੋਧ ਕੀਤਾ ਜਾਵੇਗਾ।

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

Major incident;- पैदल जा रही महिला से बड़ी वारदात

Buland kesari ;- (Major incident with a woman) जालंधरः शहर...

CM Bhagwant Mann का केंद्र को पत्र, रखी ये मांग

Buland kesari;- पंजाब के CM Bhagwant Mann ने आज...

Ayushman card ਕਾਰਨ ਰੁਕਿਆ ਲੋਕਾਂ ਦਾ ਇਲਾਜ

Buland kesari;- (Treatment of people stopped due to Ayushman...

LEAVE A REPLY

Please enter your comment!
Please enter your name here

Related News

You cannot copy content of this page