Buland kesari/ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲੀਪੁਰ ਵਿੱਚ ਦਮ ਘੁਟਣ ਕਾਰਨ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਦੇ ਮੈਂਬਰ ਘਰ ਦੇ ਅੰਦਰ ਸੁੱਤੇ ਪਏ ਸਨ ਅਤੇ ਕਮਰੇ ਵਿੱਚ ਅੰਗੀਠੀ ਬਾਲੀ ਹੋਈ ਸੀ ਜਾਣਕਾਰੀ ਅਨੁਸਾਰ, ਰਾਤ ਦੇ ਸਮੇਂ ਠੰਡ ਤੋਂ ਬਚਾਅ ਲਈ ਘਰ ਵਿੱਚ ਅੰਗੀਠੀ ਜਲਾਈ ਗਈ ਸੀ। ਸੁੱਤੇ ਹੋਏ ਲੋਕਾਂ ਨੂੰ ਅੰਗੀਠੀ ਤੋਂ ਨਿਕਲ ਰਹੀ ਜ਼ਹਿਰੀਲੀ ਗੈਸ ਦਾ ਅੰਦਾਜ਼ਾ ਨਹੀਂ ਲੱਗ ਸਕਿਆ, ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਹਾਦਸੇ ਵਿੱਚ ਇਕ 10 ਸਾਲਾ ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

iTree Network Solutions +91-8699235413
iTree Network Solutions +91-8699235413