iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਕਰਨਲ ਬਾਠ ਕੁੱਟਮਾਰ ਮਾਮਲਾ, SIT ਕਰੇਗੀ ਜਾਂਚ, ਦੋਸ਼ੀ ਮੁਲਾਜ਼ਮਾਂ ਦੇ ਕੀਤੇ ਗਏ...

ਕਰਨਲ ਬਾਠ ਕੁੱਟਮਾਰ ਮਾਮਲਾ, SIT ਕਰੇਗੀ ਜਾਂਚ, ਦੋਸ਼ੀ ਮੁਲਾਜ਼ਮਾਂ ਦੇ ਕੀਤੇ ਗਏ ਤਬਾਦਲੇ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari ;- ਪਟਿਆਲਾ ਵਿਚ ਬੀਤੀ 13 ਮਾਰਚ ਨੂੰ ਹੋਈ ਕਰਨਲ ਬਾਠ ਤੇ ਉਸ ਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ ਭਖਦਾ ਜਾ ਰਿਹਾ ਹੈ। ਦੇਰ ਸ਼ਾਮ ਇਸ ਮਾਮਲੇ ਵਿਚ ਇੱਕ ਨਵੀਂ ਐੱਫ.ਆਈ.ਆਰ. ਦਰਜ ਕੀਤੀ ਗਈ। ਥਾਣਾ ਸਿਵਲ ਲਾਈਨ ਵਿਚ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਬਾਈ ਨੇਮ ਕੇਸ ਦਰਜ ਹੋਇਆ। ਮਾਮਲੇ ਦੀ ਜਾਂਚ ਲਈ ਐੱਸ.ਆਈ.ਟੀ. ਦਾ ਗਠਨ ਵੀ ਕੀਤਾ ਗਿਆ ਹੈ। ਮਾਮਲੇ ਦੀ ਜਾਂਚ SPS ਪਰਮਾਰ ਦੀ ਅਗਵਾਈ ਵਿਚ ਹੋਵੇਗੀ। ਕਰਨਲ ਦੇ ਪਰਿਵਾਰ ਨੂੰ ਸੁਰੱਖਿਆ ਵੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮਾਮਲੇ ਵਿਚ ਸ਼ਾਮਲ ਪੁਲਿਸ ਵਾਲਿਆਂ ਦੀ ਜ਼ਿਲ੍ਹੇ ਤੋਂ ਬਾਅਦ ਟਰਾਂਸਫਰ ਕਰ ਦਿੱਤੀ ਗਈ ਹੈ।ਕੁੱਟਮਾਰ

ਦੂਜੇ ਪਾਸੇ ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ, ਜਿਸ ਦੇ ਲਈ IAS ਪਰਮਵੀਰ ਸਿੰਘ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਇਸ ਮਾਮਲੇ ਵਿਚ 3 ਹਫ਼ਤਿਆਂ ‘ਚ ਜਾਂਚ ਪੂਰੀ ਕਰਕੇ ਰਿਪੋਰਟ ਸੌਂਪਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ।

ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ‘ਚ ਸਾਬਕਾ ਅਧਿਕਾਰੀਆਂ ਨਾਲ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕਿ ਉਸ ਦਾ ਪਤੀ ਪੁਸ਼ਪਿੰਦਰ ਸਿੰਘ ਬਾਠ ਇਸ ਸਮੇਂ ਭਾਰਤੀ ਫੌਜ ਵਿੱਚ ਕਰਨਲ ਹੈ। 13 ਮਾਰਚ ਦੀ ਰਾਤ ਨੂੰ ਉਸ ਦਾ ਪਤੀ ਆਪਣੇ ਲੜਕੇ ਅੰਗਦ ਸਿੰਘ ਨਾਲ ਸ਼ਹਿਰ ਗਿਆ ਹੋਇਆ ਸੀ। ਇਸੇ ਦੌਰਾਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਨੇੜੇ ਸਥਿਤ ਢਾਬੇ ਨੇੜੇ ਕੁਝ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਪਤੀ ਅਤੇ ਪੁੱਤਰ ਨਾਲ ਕੁੱਟਮਾਰ ਕੀਤੀ। ਪੁਸ਼ਪਿੰਦਰ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਫੌਜ ਵਿੱਚ ਕਰਨਲ ਹੈ, ਇਸ ਦੇ ਬਾਵਜੂਦ ਉਨ੍ਹਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਸ ਦੇ ਪਤੀ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦਾ ਖੱਬਾ ਹੱਥ ਵੀ ਫਰੈਕਚਰ ਹੋ ਗਿਆ। ਪੁੱਤਰ ਅੰਗਦ ਸਿੰਘ ਦੇ ਸਿਰ ‘ਤੇ ਡੂੰਘਾ ਜ਼ਖ਼ਮ ਹੋ ਗਿਆ, ਜਿਸ ਕਾਰਨ ਦੋਵਾਂ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ।

ਪ੍ਰੈਸ ਕਾਨਫਰੰਸ ਦੌਰਾਨ ਕਰਨਲ ਦੀ ਪਤਨੀ ਸਮੇਤ ਉਥੇ ਮੌਜੂਦ ਸਾਬਕਾ ਫੌਜੀ ਅਧਿਕਾਰੀਆਂ ਨੇ ਡੀਸੀ ਨੂੰ ਪੰਜਾਬ ਦੇ ਮੁੱਖ ਸਕੱਤਰ ਦੇ ਨਾਂ ਇਕ ਮੰਗ ਪੱਤਰ ਸੌਂਪਿਆ ਹੈ, ਇਸਵਿਚ ਸੀਬੀਆਈ ਜਾਂਚ ਕਰਵਾਉਣ ਤੇ ਮਾਮਲੇ ਨਾਲ ਜੁੜੇ ਪੁਲਿਸ ਅਧਿਕਾਰੀਆਂ ਨੂੰ ਸਸਪੈਂਡ ਕਰਨ ਸਣੇ ਹੋਰ ਮੰਗਾਂ ਲਿਖੀਆਂ ਗਈਆਂ ਹਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਫਿਰੋਜ਼ਪੁਰ ਦੇ ਹਜ਼ਾਰਾ ਸਿੰਘ ਵਾਲਾ ‘ਚ ਪੀਲੀਏ ਨੇ ਮਚਾਈ ਤਬਾਹੀ, 19 ਸਾਲਾ ਨੌਜਵਾਨ ਦੀ ਮੌਤ, ਪੂਰੇ ਇਲਾਕੇ ‘ਚ ਸਹਿਮ

Buland kesari/ਫਿਰੋਜ਼ਪੁਰ ਦੇ ਕਸਬਾ ਮਮਦੋਟ ਅਧੀਨ ਆਉਂਦੇ ਸਰਹੱਦੀ ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਪੀਲੀਏ ਅਤੇ ਭਿਆਨਕ ਬੈਕਟੀਰੀਆ ਦਾ ਕਹਿਰ ਲਗਾਤਾਰ ਜਾਰੀ ਹੈ। ਪਿੰਡ ਵਿੱਚ...

You cannot copy content of this page