Buland kesari/ਬੀਤੇ ਕੱਲ੍ਹ ਪਾਣੀਪਤ ਨੇੜੇ ਇਕ ਹਾਦਸੇ ਦਾ ਸ਼ਿਕਾਰ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦਾ ਅੱਜ ਬਠਿੰਡਾ ਦੀ ਅਨਾਜ ਮੰਡੀ ਵਿਖੇ ਸਥਿਤ ਸ਼ਮਸਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਉਨ੍ਹਾਂ ਦੇ ਸਪੁੱਤਰ ਅਤੇ ਪਰਿਵਾਰ ਨੇ ਅਗਨੀ ਦਿਖਾਈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਪ੍ਰਗਟ ਸਿੰਘ, ਕੁਸ਼ਲਦੀਪ ਸਿੰਘ ਢਿੱਲੋਂ, ਵਿਜੇਇੰਦਰ ਸਿੰਗਲਾ ਸਮੇਤ ਵੱਖ-ਵੱਖ ਸਿਆਸੀ ਆਗੂਆਂ ਨੇ ਜਟਾਣਾ ਨੂੰ ਅੰਤਿਮ ਵਿਦਾਇਗੀ ਦਿੱਤੀ। ਉਨ੍ਹਾਂ ਦੇ ਸਸਕਾਰ ਸਮੇਂ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਪੁੱਜੇ।

iTree Network Solutions +91-8699235413

ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦਾ ਹੋਇਆ ਅੰਤਿਮ ਸਸਕਾਰ
ਇਸ ਮੌਕੇ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਾਡੀ ਪਾਰਟੀ ਦਾ ਆਗੂ ਨਹੀਂ, ਇਕ ਭਰਾ ਤੁਰ ਗਿਆ ਹੈ, ਜਿਸ ਨੇ ਇਕ ਪਿੰਡ ਤੋਂ ਉੱਠ ਕੇ ਕੌਮੀ ਪੱਧਰ ‘ਤੇ ਆਪਣੀ ਪਛਾਣ ਬਣਾਈ। ਰਾਜਾ ਵੜਿੰਗ ਨੇ ਕਿਹਾ ਕਿ ਇਸ ਹਾਦਸੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਹਾਦਸਾ ਇਕ ਸੜਕ ਕਿਨਾਰੇ ਖੜ੍ਹੇ ਵਿਅਕਤੀਆਂ ਨਾਲ ਵਾਪਰਿਆ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਾਦਸੇ ਦੀ ਜਾਂਚ ਸ]ਸ਼ੁਰੂ ਕਰ ਦਿੱਤੀ ਗਈ ਹੈ ਤੇ ਰੱਬ ਕਰੇ ਇਹ ਇਕ ਹਾਦਸਾ ਹੀ ਹੋਵੇ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਜਟਾਣਾ ਦੇ ਪਰਿਵਾਰ ਨਾਲ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਜਟਾਣਾ ਦੇ ਪਿਤਾ ਅਤੇ ਪਤਨੀ ਤੇ ਬੱਚਿਆਂ ਨਾਲ ਦੁੱਖ ਸਾਂਝਾ ਕੀਤਾ।

iTree Network Solutions +91-8699235413
iTree Network Solutions +91-8699235413
iTree Network Solutions +91-8699235413