iTree Network Solutions +91-8699235413
iTree Network Solutions +91-8699235413
iTree Network Solutions +91-8699235413
HomeElectionMLA ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫਿਰ ਦਿਖਾਇਆ ਆਪਣੀ ਹੀ ਸਰਕਾਰ ਨੂੰ...

MLA ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫਿਰ ਦਿਖਾਇਆ ਆਪਣੀ ਹੀ ਸਰਕਾਰ ਨੂੰ ਸ਼ੀਸ਼ਾ! ਕਿਸਾਨੀ ਅਤੇ ਬੇਅਦਬੀ ਮੁੱਦੇ ਤੇ ਇਹ ਕੁਝ ਬੋਲੇ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland Kesari:-ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਜ਼ੋਰਦਾਰ ਤਰੀਕੇ ਨਾਲ ਮੁੱਦੇ ਉਠਾਏ। ਉਨ੍ਹਾਂ ਨੇ ਆਪਣੀ ਹੀ ਸਰਕਾਰ ਨੂੰ ਕਈ ਵਾਰ ਸ਼ੀਸ਼ਾ ਵਿਖਾਇਆ ਜਿਸ ਦੀ ਸੋਸ਼ਲ ਮੀਡੀਆ ਉਪਰ ਵੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ।ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਕਿਸਾਨਾਂ ਦੇ ਸੰਘਰਸ਼ ਤੇ ਬੇਅਦਬੀ ਦਾ ਮੁੱਦਾ ਸਦਨ ​​ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਵਿਰੋਧ ਕਰ ਰਹੇ ਹਨ। ਇਸ ਤੋਂ ਪਹਿਲਾਂ ਉਹ ਦਿੱਲੀ ਵਿੱਚ ਸੰਘਰਸ਼ ਕਰ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਕਿਸਾਨਾਂ ਨੂੰ ਸ਼ੰਭੂ ਬਾਰਡਰ ‘ਤੇ ਰੋਕਿਆ ਹੋਇਆ ਹੈ। ਉਨ੍ਹਾਂ ਨੇ ਆਪਣੀ ਹੀ ਸਰਕਾਰ ਨੂੰ ਬੇਨਤੀ ਕੀਤੀ ਕਿ ਕਿਸਾਨਾਂ ਤੇ ਬਰਗਾੜੀ ਦੇ ਮੁੱਦੇ ‘ਤੇ ਵਿਸ਼ੇਸ਼ ਬੈਠਕ ਰੱਖੀ ਜਾਵੇ। ਇਸ ਲਈ ਸੈਸ਼ਨ ਨੂੰ ਇੱਕ ਦਿਨ ਲਈ ਵਧਾਇਆ ਜਾਵੇ।ਉਨ੍ਹਾਂ ਨੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਵਾਅਦਾ ਕੀਤਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ‘ਤੇ ਕਾਨੂੰਨ ਬਣਾਵਾਂਗੇ। ਮੈਂ ਬੇਨਤੀ ਕਰਾਂਗਾ ਕਿ MSP ‘ਤੇ ਕਾਨੂੰਨ ਬਣਾਇਆ ਜਾਵੇ। ਮੈਨੂੰ ਨਹੀਂ ਲੱਗਦਾ ਕਿ ਕੋਈ ਵੀ ਇਸ ਕਾਨੂੰਨ ਦੇ ਵਿਰੁੱਧ ਹੋਵੇਗਾ ਕਿਉਂਕਿ ਕੇਂਦਰ ਤੇ ਰਾਜ ਸਰਕਾਰਾਂ ਆਮ ਜਨਤਾ ਦੁਆਰਾ ਹੀ ਚੁਣੀਆਂ ਜਾਂਦੀਆਂ ਹਨ। ਉੱਥੇ ਬੈਠ ਕੇ ਇਹ ਤੈਅ ਹੋ ਜਾਵੇਗਾ ਕਿ ਕੇਂਦਰ ਤੇ ਰਾਜ ਸਰਕਾਰ ਕਿੰਨਾ ਪੈਸਾ ਦੇਵੇਗੀ। ਖੇਤੀਬਾੜੀ ਰਾਜ ਦੀ ਸੂਚੀ ਵਿੱਚ ਆਉਂਦੀ ਹੈ। ਵਿਧਾਨ ਸਭਾ ਕਾਨੂੰਨ ਬਣਾਉਣ ਦੇ ਸਮਰੱਥ ਹੈ। ਕੁੰਵਰ ਵਿਜੇ ਪ੍ਰਤਾਪ ਨੇ ਸਦਨ ਨੂੰ ਬੇਅਦਬੀ ਦੇ ਮਾਮਲੇ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਨੇ ਆਪਣੀ ਜਾਂਚ ਬਾਰੇ ਵੀ ਦੱਸਿਆ। ਅਧਿਕਾਰੀਆਂ ਦੀ ਭੂਮਿਕਾ ‘ਤੇ ਚਾਨਣਾ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਆਪਣੀ, ਸ਼੍ਰੋਮਣੀ ਕਮੇਟੀ ਤੇ ਸਰਕਾਰ ਦੀ ਭੂਮਿਕਾ ਬਾਰੇ ਵੀ ਦੱਸਿਆ। ਉਸ ਸਮੇਂ ਦੀ ਸਰਕਾਰ ਤੇ ਹੋਰ ਗੱਲਾਂ ਬਾਰੇ ਵੀ ਦੱਸਿਆ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page