Buland kesari;-ਜਲੰਧਰ: ਕੂੜਾ ਪ੍ਰਬੰਧਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸ਼ਹਿਰ ਵਿੱਚ ਕੂੜਾ ਇਕੱਠਾ ਕਰਨ ਲਈ ਹਾਈਡ੍ਰੌਲਿਕ ਲਿਫਟ ਸਿਸਟਮ ਨਾਲ ਲੈਸ 14 ਈ-ਵਾਹਨਾਂ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵਾਹਨ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕਰਨਗੇ ਅਤੇ ਕੂੜੇ ਦੇ ਢੁਕਵੇਂ ਨਿਪਟਾਰੇ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਐਲਾਨ ਕੀਤਾ ਕਿ ਜਲਦੀ ਹੀ ਅਜਿਹੇ 100 ਵਾਹਨ ਸ਼ਹਿਰ ਵਿੱਚ ਚਾਲੂ ਕੀਤੇ ਜਾਣਗੇ, ਜਿਸ ਨਾਲ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਨੂੰ ਹੁਲਾਰਾ ਮਿਲੇਗਾ।
ਬਨਿਟ ਮੰਤਰੀ ਨੇ ਜਲੰਧਰ ਨਗਰ ਨਿਗਮ ਵਿੱਚ ਡਿਜੀਟਲ ਰਿਟੇਲ ਸਿਸਟਮ ਦੀ ਵੀ ਸ਼ੁਰੂਆਤ ਕੀਤੀ, ਜਿਸ ਰਾਹੀਂ ਸਟਰੀਟ ਵਿਕਰੇਤਾ QR ਕੋਡ ਰਾਹੀਂ ਫੀਸ ਦਾ ਭੁਗਤਾਨ ਕਰ ਸਕਣਗੇ। ਇਸ ਨਾਲ ਭੁਗਤਾਨ ਪ੍ਰਣਾਲੀ ਹੋਰ ਨਿਰਪੱਖ ਅਤੇ ਪਾਰਦਰਸ਼ੀ ਹੋ ਜਾਵੇਗੀ। ਆਪਣੇ ਦੌਰੇ ਦੌਰਾਨ ਮੰਤਰੀ ਨੇ ਸਫ਼ਾਈ ਕਰਮਚਾਰੀਆਂ ਲਈ ਲਗਾਏ ਗਏ ਮੈਡੀਕਲ ਕੈਂਪ ਦਾ ਵੀ ਨਿਰੀਖਣ ਕੀਤਾ ਅਤੇ ਜਲੰਧਰ ਨਗਰ ਨਿਗਮ ਵੱਲੋਂ ਇਨ੍ਹਾਂ ਕਾਮਿਆਂ ਨੂੰ ਈ-ਸ਼ਰਮ ਪੋਰਟਲ ਤਹਿਤ ਰਜਿਸਟਰ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਦੀ ਸਫ਼ਾਈ ਨੂੰ ਬਰਕਰਾਰ ਰੱਖਣ ਲਈ ਸਫ਼ਾਈ ਕਰਮਚਾਰੀਆਂ ਦੀ ਮਹੱਤਤਾ ਬਾਰੇ ਦੱਸਿਆ ਅਤੇ ਉਨ੍ਹਾਂ ਲਈ ਨਵੀਂ ਪੈਨਸ਼ਨ ਸਕੀਮ ਅਤੇ ਆਈ.ਐਚ.ਆਰ.ਐਮ.ਐਸ ਵਰਗੇ ਲਾਭਾਂ ਦੇ ਪ੍ਰਬੰਧਾਂ ਬਾਰੇ ਦੱਸਿਆ।
ਇਸ ਮੌਕੇ ਵਿਧਾਇਕ ਮਹਿੰਦਰਾ ਭਗਤ, ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਨਗਰ ਨਿਗਮ ਕਮਿਸ਼ਨਰ ਗੌਤਮ ਜੈਨ, ਵਧੀਕ ਕਮਿਸ਼ਨਰ ਅਮਰਜੀਤ ਬੈਂਸ, ਸੰਯੁਕਤ ਕਮਿਸ਼ਨਰ ਪੁਨੀਤ ਸ਼ਰਮਾ, ‘ਆਪ’ ਆਗੂ ਦਿਨੇਸ਼ ਢੱਲ ਆਦਿ ਹਾਜ਼ਰ ਸਨ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.