iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਕੇਂਦਰੀ ਮੰਤਰੀ ਖੱਟਰ ਨਾਲ ਸਿੱਖਿਆ ਮੰਤਰੀ ਬੈਂਸ ਨੇ ਕੀਤੀ ਮੁਲਾਕਾਤ, ਵੱਖ-ਵੱਖ ਪ੍ਰਾਜੈਕਟਾਂ...

ਕੇਂਦਰੀ ਮੰਤਰੀ ਖੱਟਰ ਨਾਲ ਸਿੱਖਿਆ ਮੰਤਰੀ ਬੈਂਸ ਨੇ ਕੀਤੀ ਮੁਲਾਕਾਤ, ਵੱਖ-ਵੱਖ ਪ੍ਰਾਜੈਕਟਾਂ ਦਾ ਰੱਖਿਆ ਪ੍ਰਸਤਾਵ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਕੈਬਨਿਟ ਮੰਤਰੀ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਬੈਂਸ ਨੇ ਕੇਂਦਰੀ ਮੰਤਰੀ ਖੱਟਰ ਸਾਹਮਣੇ ਨੰਗਲ ਸ਼ਹਿਰ ਦੇ ਪੁਨਰ ਵਿਕਾਸ ਲਈ ਕਈ ਮਹੱਤਵਪੂਰ ਮੰਗਾਂ ਪੇਸ਼ ਕੀਤੀਆਂ। ਮੰਤਰੀ ਬੈਂਸ ਨੇ ਕਿਹਾ ਕਿ ਨੰਗਲ ਜੋ ਕਦੇ ਦੇਸ਼ ਦੇ ਸਭ ਤੋਂ ਸੁੰਦਰ ਤੇ ਯੋਜਨਾਬੱਧ ਨਗਰਾਂ ਵਿਚੋਂ ਇਕ ਸੀ, ਅੱਜ ਅਜਿਹਾ ਨਹੀਂ ਹੈ। ਉਨ੍ਹਾਂ ਦੀਆਂ ਇਨ੍ਹਾਂ ਮੰਗਾਂ ਦਾ ਉਦੇਸ਼ ਭਾਖੜਾ ਨੰਗਲ ਡੈਮ ਦੇ ਆਲੇ-ਦੁਆਲੇ ਵਸੇ ਸ਼ਹਿਰ ਦੀ ਸ਼ਾਨ ਨੂੰ ਮੁੜ ਸੁਰਜੀਤ ਕਰਨਾ ਹੈ।ਸਿੱਖਿਆ ਮੰਤਰੀ

ਜਾਣਕਾਰੀ ਮੁਤਾਬਕ ਨੰਗਲ ਤੋਂ ਭਾਖੜਾ ਡੈਮ ਤੱਕ ਦੀ ਪੁਰਾਣੀ ਰੇਲਵੇ ਲਾਈਨ ‘ਤੇ ਗਲਾਸ ਰੂਫ ਹੈਰੀਟੇਜ ਟ੍ਰੇਨ ਦੀ ਸ਼ੁਰੂਆਤ ਕਰਨ ਦੀ ਮੰਗ ਕੀਤੀ ਗਈ ਹੈ। ਇਹ ਟ੍ਰੈਕ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ ਤੇ ਇਸ ਨੂੰ ਸੈਰ-ਸਪਾਟੇ ਦੀ ਦ੍ਰਿਸ਼ਟੀ ਤੋਂ ਵਿਕਸਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨੰਗਲ ਝੀਲ ਦੇ ਕਿਨਾਰੇ ਸਥਿਤ ਰਿਵਰ ਵਿਊ ਰੋਡ ਕੋਲ ਸੁੰਦਰ ਰਿਵਰ ਫਰੰਟ ਦਾ ਵਿਕਾਸ ਕਰਵਾਇਆ ਜਾਵੇ। ਇਸ ਖੇਤਰ ਨੂੰ ਵਿਕਸਿਤ ਕਰਕੇ ਸੈਰ-ਸਪਾਟੇ ਨੂੰ ਬੜ੍ਹਾਵਾ ਦਿੱਤਾ ਜਾ ਸਕਦਾ ਹੈ ਤੇ ਸਥਾਨਕ ਨਿਵਾਸੀਆਂ ਨੂੰ ਮਨੋਰੰਜਨ ਦੀਆਂ ਸਹੂਲਤਾਂ ਦਿੱਤੀਆਂ ਜਾ ਸਕਦੀਆਂ ਹਨ।

ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦ ਨਿਰਮਾਣ ਹੋਵੇ। ਇਹ ਯੋਜਨਾ ਸਾਲਾਂ ਤੋਂ ਪੈਂਡਿੰਗ ਹੈ। ਨੰਗਲ ਲਈ ਪਾਰਦਰਸ਼ੀ ਤੇ ਆਧੁਨਿਕ ਲੀਜ਼ ਨੀਤੀ ਬਣਾਈ ਜਾਣੀ ਚਾਹੀਦੀ ਹੈ। ਦਹਾਕਿਆਂ ਤੋਂ ਰਹਿ ਰਹੇ ਨਿਵਾਸੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਤੇ BBMB ਨੂੰ ਰੈਗੂਲਕਰ ਕਿਰਾਇਆ ਨਿਸ਼ਚਿਤ ਕਰਨ ਲਈ ਇਹ ਜ਼ਰੂਰੀ ਹੈ।

ਨੰਗਲ ਡੈਮ ਦੀ ਸਜਾਵਟ ਤੇ ਲਾਈਟਿੰਗ ਰਾਹੀਂ ਆਕੜਸਿਤ ਬਣਾਇਆ ਜਾਣਾ ਚਾਹੀਦਾ ਹੈ। ਇਸ ਨਾਲ ਨੰਗਲ ਸ਼ਹਿਰ ਦੀ ਸੁੰਦਰਤਾ ਵਿਚ ਵਾਧਾ ਹੋਵੇਗਾ ਤੇ ਇਹ ਇਕ ਮੁੱਖ ਸੈਰ-ਸਪਾਟੇ ਵਾਲੀ ਥਾਂ ਬਣ ਸਕੇਗਾ। ਸਿਨੇਮਾਘਰ, ਸ਼ਾਪਿੰਗ ਕੰਪਲੈਕਸ ਦੀ ਸਥਾਪਨਾ ਕੀਤੀ ਜਾਵੇ। ਖਾਲੀ ਪਈ ਸਰਕਾਰੀ ਜ਼ਮੀਨ ਦਾ ਇਸਤੇਮਾਲ ਕਰਕੇ ਇਨ੍ਹਾਂ ਸਹੂਲਤਾਂ ਦਾ ਵਿਕਾਸ ਕੀਤਾ ਜਾ ਸਕਦਾ ਹੈ ਜਿਸ ਨਾਲ ਨੰਗਲ ਨੂੰ ਨਵਾਂ ਜੀਵਨ ਮਿਲੇਗਾ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुटेरों की छित्तर परेड:मजदूर का मोबाइल छीन कर भाग रहे एक्टिवा सवार चोरों को राहगीर ने पीछा कर पकड़ा, फिर पिटाई

Buland kesari/लुधियाना के चंद्र नगर इलाके में मोबाइल चोरी कर भाग रहे दो शातिर चोरों को मोहल्ला निवासियों ने रंगे हाथों दबोच लिया। गुस्से...

You cannot copy content of this page