iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCOUNTRYਟਰੂਡੋ ਸਰਕਾਰ ਦਾ ਪੰਜਾਬੀਆਂ ਨੂੰ ਝਟਕਾ!, ਕੈਨੇਡਾ ਵਿਚੋਂ ਅਜਿਹੇ ਲੋਕਾਂ ਨੂੰ ਵਾਪਸ...

ਟਰੂਡੋ ਸਰਕਾਰ ਦਾ ਪੰਜਾਬੀਆਂ ਨੂੰ ਝਟਕਾ!, ਕੈਨੇਡਾ ਵਿਚੋਂ ਅਜਿਹੇ ਲੋਕਾਂ ਨੂੰ ਵਾਪਸ ਭੇਜਣ ਦੀ ਤਿਆਰੀ …

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari ;- ਕੈਨੇਡਾ ਸਰਕਾਰ (Canadian government) ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤੀ (deport illegal immigrants) ਵਰਤਣ ਵਾਲੀ ਹੈ। ਸਰਕਾਰ ਨੇ ਇਸ ਸਬੰਧੀ ਸਖਤ ਫੈਸਲਾ ਲੈਣ ਦੇ ਸੰਕੇਤ ਦਿੱਤੇ ਹਨ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਆਖਿਆ ਹੈ ਕਿ ਸਸਤੇ ਮਜ਼ਦੂਰਾਂ ਦੀ ਉਪਲਬਧਤਾ ਵਾਲਾ ਦੌਰ ਬੀਤੇ ਦੀ ਗੱਲ ਹੋ ਚੁੱਕੀ ਹੈ ਅਤੇ ਹੁਣ ਕੈਨੇਡੀਅਨ ਇੰਪਲਾਈਜ਼ ਨੂੰ ਉਚੀਆਂ ਉਜਰਤ ਦਰਾਂ ਉਤੇ ਕਾਮੇ ਰੱਖਣੇ ਹੋਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਟੈਂਪਰੇਰੀ ਵੀਜ਼ਾ ਉਤੇ ਆਏ, ਪਰ ਸਮੇਂ ਸਿਰ ਵਾਪਸੀ ਨਾ ਕਰਨ ਵਾਲੇ ਵਿਅਕਤੀਆਂ ਨੂੰ ਆਉਂਦੇ ਕੁਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿਚ ਡਿਪੋਰਟ ਕੀਤਾ ਜਾ ਸਕਦਾ ਹੈ।ਕੈਨੇਡਾ

ਇਹ ਵੀ ਮੰਨਿਆ ਜਾ ਰਿਹਾ ਹੈ ਕਿ ਡਿਪੋਰਟ ਕੀਤੇ ਜਾਣ ਵਾਲੇ ਪ੍ਰਵਾਸੀਆਂ ਵਿਚੋਂ ਜ਼ਿਆਦਾਤਰ ਉਹ ਲੋਕ ਹੋ ਸਕਦੇ ਹਨ, ਜਿਨ੍ਹਾਂ ਨੂੰ ਪਿਛਲੇ ਅੱਠ ਸਾਲ ਦੌਰਾਨ ਦੇਸ਼ ਛੱਡਣ ਦੇ ਹੁਕਮ ਦਿੱਤੇ ਗਏ, ਪਰ ਉਨ੍ਹਾਂ ਨੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫਸਰਾਂ ਦੀਆਂ ਅੱਖਾਂ ਵਿਚ ਘੱਟਾ ਪਾਉਂਦਿਆਂ ਆਪਣਾ ਟਿਕਾਣਾ ਹੀ ਬਦਲ ਰਹੇ ਹਨ। ਗ੍ਰੇਟਰ ਵੈਨਕੂਵਰ ਬੋਰਡ ਆਫ ਟਰੇਡ ਵੱਲੋਂ ਕਰਵਾਏ ਸਮਾਗਮ ਵਿਚ ਪੁੱਜੇ ਇਮੀਗ੍ਰੇਸ਼ਨ ਮੰਤਰੀ ਨੇ ਅੱਗੇ ਕਿਹਾ ਕਿ ਰੁਜ਼ਗਾਰਦਾਤਾਵਾਂ ਅਤੇ ਕਾਮਿਆਂ ਦਰਮਿਆਨ ਸਭ ਤੋਂ ਮਾੜੇ ਸਬੰਧ ਦੇਖਣੇ ਹੋਣ ਤਾਂ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਸ਼੍ਰੇਣੀ ਵਿਚ ਦੇਖੇ ਜਾ ਸਕਦੇ ਹਨ, ਜਿਥੇ ਕਿਰਤੀਆਂ ਦਾ ਵੱਡੇ ਪੱਧਰ ਉਤੇ ਸ਼ੋਸ਼ਣ ਕੀਤਾ ਜਾਂਦਾ ਹੈ।

ਖੇਤੀ ਸੈਕਟਰ ਅਤੇ ਫੂਡ ਪ੍ਰੋਸੈਸਿੰਗ ਵਿਚ ਤਾਂ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਬਣਦਾ ਮਿਹਨਤਾਨਾ ਵੀ ਨਹੀਂ ਮਿਲਦਾ ਪਰ ਫੈਡਰਲ ਸਰਕਾਰ ਵੱਲੋਂ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਅਥਾਹ ਆਮਦ ਉਤੇ ਰੋਕ ਲਾ ਦਿੱਤੀ ਗਈ ਹੈ ਅਤੇ ਹੁਣ ਸਸਤੇ ਵਿਦੇਸ਼ੀ ਮਜ਼ਦੂਰ ਮਿਲਣ ਵਾਲਾ ਦੌਰ ਲੰਘ ਚੁੱਕਾ ਹੈ।

ਦੱਸ ਦਈਏ ਕਿ ਗਲੋਬਲ ਨਿਊਜ਼ ਵੱਲੋਂ ਪ੍ਰਕਾਸ਼ਿਤ ਇਕ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਕਿ ਅਪਰਾਧਿਕ ਸਰਗਰਮੀਆਂ ਵਿਚ ਸ਼ਾਮਲ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੇ ਹੁਕਮ ਤਾਂ ਜਾਰੀ ਹੋਏ ਪਰ 2018 ਤੱਕ 1,200 ਲੋਕ ਕੈਨੇਡਾ ਵਿਚ ਹੀ ਮੌਜੂਦ ਸਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

भाई रणजीत सिंह ढडरियां वालों को कोर्ट में तलब करने के जारी हुए निर्देश

पटियाला : फतेहगढ़ साहिब की अदालत से मानहानि मामले में...

LEAVE A REPLY

Please enter your comment!
Please enter your name here

Related News

ਕੈਨੇਡਾ ਦੇ ਲਾਸਾਲ ਵਿੱਚ ਪੰਜਾਬੀ ਮਹਿਲਾ ਯੂਟਿਊਬਰ ਦਾ ਕਤਲ, ਚਾਕੂ ਮਾਰ ਕੇ ਕੀਤੀ ਹੱਤਿਆ

Buland kesari/ਲਾਸਾਲ (ਕੈਨੇਡਾ) – ਕੈਨੇਡਾ ਦੇ ਲਾਸਾਲ ਸ਼ਹਿਰ ਵਿੱਚ ਪੰਜਾਬੀ ਮੂਲ ਦੀ 45 ਸਾਲਾ ਮਹਿਲਾ ਦੀ ਚਾਕੂ ਮਾਰ ਕੇ ਹੱਤਿਆ ਕੀਤੇ ਜਾਣ ਦੀ ਖ਼ਬਰ...

You cannot copy content of this page