Buland kesari;-ਕੈਨੇਡਾ ਦੇ ਅਲਬਰਟਾ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ਪਾਰਕਿੰਗ ਲਾਟ ਵਿੱਚ 22 ਸਾਲਾ ਦਸਤਾਰਧਾਰੀ ਨੌਜਵਾਨ ਜਸ਼ਨਦੀਪ ਸਿੰਘ ਮਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।
ਲਾਸ਼ ਦੇ ਕੋਲ ਹੀ ਖੜ੍ਹਾ ਰਿਹਾ ਕਾਤਲ
ਪੁਲਿਸ ਨੇ ਇਸ ਮਾਮਲੇ ‘ਚ 40 ਸਾਲਾ ਐਡਗਰ ਵਿਸਕਰ ‘ਤੇ ਹੱਤਿਆ ਦਾ ਇਲਜ਼ਾਮ ਲਗਾਇਆ ਹੈ, ਜੋ ਘਟਨਾ ਤੋਂ ਬਾਅਦ ਲਾਸ਼ ਦੇ ਕੋਲ ਹੀ ਖੜ੍ਹਾ ਰਿਹਾ। ਮ੍ਰਿਤਕ ਜਸ਼ਨਦੀਪ ਸਿੰਘ ਮਾਨ ਕਰੀਬ ਅੱਠ ਮਹੀਨੇ ਪਹਿਲਾਂ ਕੈਨੇਡਾ ਪਹੁੰਚਿਆ ਸੀ।
ਐਡਮਿੰਟਨ ਪੁਲਿਸ ਅਤੇ ਸ਼ਹਿਰ ਦੇ ਮੇਅਰ ਅਮਰਜੀਤ ਸਿੰਘ ਸੋਹੀ ਨੂੰ ਇਸ ਘਟਨਾ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਕਰਨ ਲਈ ਕਿਹਾ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਪਿੰਡ ਬਡਲਾ, ਜ਼ਿਲ੍ਹਾ ਮਲੇਰਕੋਟਲਾ ਦਾ ਰਹਿਣ ਵਾਲਾ ਸੀ। ਦੱਸਿਆ ਜਾਂਦਾ ਹੈ ਕਿ ਕਾਤਲ ਨੇ ਕਤਲ ਕਰਨ ਲਈ ਬਾਕਸ ਕਟਰ ਦੀ ਵਰਤੋਂ ਕੀਤੀ ਸੀ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.