Buland kesari/ਅੱਜ ਸਵੇਰੇ ਖੰਨਾ ਨੈਸ਼ਨਲ ਹਾਈਵੇਅ ‘ਤੇ ਲੁਧਿਆਣਾ ਤੋਂ ਪਟਿਆਲਾ ਜਾ ਰਹੀ ਪੀਆਰਟੀਸੀ ਦੀ ਬੱਸ ਗਲਤ ਦਿਸ਼ਾ ਤੋਂ ਆ ਰਹੇ ਟਰਾਲੇ ਨਾਲ ਟਕਰਾ ਗਈ। ਹਾਦਸੇ ਵਿੱਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।

iTree Network Solutions +91-8699235413

ਹਾਦਸੇ ਵਿੱਚ ਲਗਭਗ 25 ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਔਰਤਾਂ ਸਨ। ਸਾਰੇ ਜ਼ਖਮੀਆਂ ਨੂੰ ਖੰਨਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

iTree Network Solutions +91-8699235413

ਬੱਸ ਡਰਾਈਵਰ ਦਲਜੀਤ ਸਿੰਘ ਅਤੇ ਕੰਡਕਟਰ ਹਰਸਿਮਰਨ ਸਿੰਘ ਵੀ ਇਸ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਬੱਸ ਵਿੱਚ ਕੁੱਲ 40 ਦੇ ਕਰੀਬ ਯਾਤਰੀ ਸਵਾਰ ਸਨ। ਇਹ ਹਾਦਸਾ ਖੰਨਾ ਤੋਂ ਕੁਝ ਦੂਰੀ ‘ਤੇ ਵਾਪਰਿਆ।

iTree Network Solutions +91-8699235413

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਡਰਾਈਵਰ ਦੀ ਗਲਤੀ ਕਾਰਨ ਹੋਇਆ। ਯਾਤਰੀਆਂ ਨੇ ਬੱਸ ਨੂੰ ਕਾਬੂ ਵਿੱਚ ਰੱਖ ਕੇ ਆਪਣੀ ਜਾਨ ਬਚਾਈ, ਨਹੀਂ ਤਾਂ ਨੁਕਸਾਨ ਬਹੁਤ ਜ਼ਿਆਦਾ ਹੋ ਸਕਦਾ ਸੀ।

ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

iTree Network Solutions +91-8699235413