Buland Kesari/ ਜਲੰਧਰ ਨੌਰਥ ਹਲਕੇ ਦੇ ਇੰਚਾਰਜ ਅਤੇ ਨਗਰ ਨਿਗਮ ਦੇ ਮੇਅਰ ਵਨੀਤ ਧੀਰ ਨੇ ਗਦਈਪੁਰ ਇੰਡਸਟਰੀਅਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨਾਲ ਮੀਟਿੰਗ ਕਰਕੇ ਉਦਯੋਗਿਕ ਖੇਤਰ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ।
ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਨੇ ਮੇਅਰ ਦਾ ਸਵਾਗਤ ਕੀਤਾ। ਉਦਯੋਗਪਤੀਆਂ ਨੇ ਸੜਕਾਂ ਦੇ ਨਿਰਮਾਣ, ਸੀਵਰੇਜ ਦੀ ਸਮੱਸਿਆ ਅਤੇ ਬੰਦ ਪਈਆਂ ਸਟਰੀਟ ਲਾਈਟਾਂ ਦਾ ਮੁੱਦਾ ਚੁੱਕਿਆ।
ਮੇਅਰ ਵਨੀਤ ਧੀਰ ਨੇ ਦੱਸਿਆ ਕਿ ਸੜਕਾਂ ਦੇ ਨਿਰਮਾਣ ਲਈ ਟੈਂਡਰ ਜਾਰੀ ਹੋ ਚੁੱਕਾ ਹੈ ਅਤੇ ਜਲਦ ਕੰਮ ਸ਼ੁਰੂ ਕਰਵਾਉਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਹੋਰ ਸਮੱਸਿਆਵਾਂ ਦੇ ਹੱਲ ਲਈ ਵੀ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾਵੇਗਾ।
ਇਸ ਮੌਕੇ ਐਸੋਸੀਏਸ਼ਨ ਦੇ ਕਈ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ, ਜਿਨ੍ਹਾਂ ਨੇ ਸਮੱਸਿਆਵਾਂ ਸੁਣਨ ਲਈ ਮੇਅਰ ਦਾ ਧੰਨਵਾਦ ਕੀਤਾ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.







