Buland kesari ;- ਫਰੀਦਕੋਟ ਦੇ ਸਾਦਿਕ ਕਸਬੇ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇੱਥੇ ਗੁਰਸਹਾਏ ਰੋਡ ’ਤੇ ਸਕੂਲ ਨੇੜੇ ਸੜਕ ’ਤੇ ਗੁਟਕਾ ਸਾਹਿਬ ਦੇ ਅੰਗ ਪਏ ਮਿਲੇ ਹਨ। ਇਸ ਨੂੰ ਇਸ ਹਾਲਤ ‘ਚ ਦੇਖ ਕੇ ਸਨਸਨੀ ਫੈਲ ਗਈ ਹੈ। ਇਸ ਬਾਰੇ ਜਿਵੇਂ ਹੀ ਗੁਰਦੁਆਰਾ ਸੁਖਮਨੀ ਸਾਹਿਬ ਦੇ ਸੇਵਾਦਾਰ ਅਤੇ ਹੋਰ ਪ੍ਰਮੁੱਖ ਸਿੱਖ ਸੰਗਤ ਨੂੰ ਪਤਾ ਲੱਗਾ ਤਾਂ ਉਹ ਮੌਕੇ ‘ਤੇ ਪਹੁੰਚ ਗਏ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਪਹੁੰਚ ਗਈ। ਜਾਂਚ ਤੋਂ ਪਤਾ ਲੱਗਾ ਕਿ ਇਹ ਗੁਟਕਾ ਸਾਹਿਬ ਪਿੰਡ ਜਨੇਰੀਆਂ ਦੇ ਇੱਕ ਲੜਕੇ ਤੋਂ ਇੱਥੇ ਡਿੱਗਿਆ ਸੀ। ਪੁਲਿਸ ਨੇ ਉਕਤ ਵਿਅਕਤੀ ਦੀ ਪਹਿਚਾਣ ਗੁਪਤ ਰੱਖਦੇ ਹੋਏ ਉਸਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਖਬਰ ਸਾਹਮਣੇ ਆਉਣ ਤੋਂ ਬਾਅਦ ਮਾਹੌਲ ਗਰਮ ਹੋ ਗਿਆ। ਲੋਕ ਜਾਣਨਾ ਚਾਹੁੰਦੇ ਸਨ ਕਿ ਇਹ ਗਲਤੀ ਕਿਸ ਨੇ ਕੀਤੀ ਹੈ।
ਫਰੀਦਕੋਟ ਦੇ ਐਸਪੀ ਜਸਮੀਤ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਣਾਈ ਰੱਖਣ। ਇਸ ਮੌਕੇ ਬੋਲਦਿਆਂ ਗੁਰਦੁਆਰਾ ਸੁਖਮਨੀ ਸਾਹਿਬ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਗਈ ਹੈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.