ਮ੍ਰਿਤਕ ਦੀ ਪਛਾਣ ਵਿਜੇ ਮਸੀਹ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਝਗੜੇ ਦੌਰਾਨ ਉਸਦੇ ਸਿਰ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਗੁਰਦਾਸਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

iTree Network Solutions +91-8699235413

ਪੁਰਾਣੀ ਰੰਜਿਸ਼ ਕਾਰਨ ਹੋਇਆ ਵਿਵਾਦ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਕੁਝ ਦਿਨ ਪਹਿਲਾਂ ਵੀ ਪਿੰਡ ਵਿੱਚ ਜੱਟ ਭਾਈਚਾਰੇ ਅਤੇ ਕ੍ਰਿਸਚਨ ਭਾਈਚਾਰੇ ਦੇ ਨੌਜਵਾਨਾਂ ਵਿਚਾਲੇ ਝਗੜਾ ਹੋਇਆ ਸੀ। ਉਸ ਸਮੇਂ ਪੁਲਿਸ ਵੱਲੋਂ ਦੋਵਾਂ ਧਿਰਾਂ ਦਾ ਸਮਝੌਤਾ ਕਰਵਾ ਦਿੱਤਾ ਗਿਆ ਸੀ।

ਪਰ ਪਰਿਵਾਰ ਦਾ ਦੋਸ਼ ਹੈ ਕਿ ਉਸੇ ਰੰਜਿਸ਼ ਦੇ ਚਲਦਿਆਂ ਕੁਝ ਨੌਜਵਾਨਾਂ ਨੇ ਬਾਹਰੋਂ ਵਿਅਕਤੀ ਬੁਲਾ ਕੇ ਪਿੰਡ ਵਿੱਚ ਹਮਲਾ ਕੀਤਾ ਅਤੇ ਫਾਇਰਿੰਗ ਕਰ ਦਿੱਤੀ।

ਝਗੜਾ ਦੇਖਣ ਗਿਆ ਸੀ ਵਿਜੇ ਮਸੀਹ: ਪਰਿਵਾਰ ਦਾ ਦੋਸ਼

ਵਿਜੇ ਮਸੀਹ ਦੇ ਮਾਮਾ ਬੱਬਾ ਮਸੀਹ ਅਤੇ ਮਾਤਾ ਮੇਵਾਲ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸਿਰਫ਼ ਝਗੜਾ ਦੇਖਣ ਲਈ ਬਾਹਰ ਗਿਆ ਸੀ, ਪਰ ਹਮਲਾਵਰਾਂ ਵੱਲੋਂ ਚਲਾਈ ਗਈ ਗੋਲੀ ਉਸਦੇ ਸਿਰ ਵਿੱਚ ਲੱਗ ਗਈ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

iTree Network Solutions +91-8699235413

CCTV ਫੁਟੇਜ ਆਈ ਸਾਹਮਣੇ

ਇਸ ਘਟਨਾ ਨਾਲ ਜੁੜੀ ਇੱਕ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕੁਝ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਪਿੰਡ ਵਿੱਚ ਘੁੰਮਦੇ ਦਿਖਾਈ ਦੇ ਰਹੇ ਹਨ। ਪਰਿਵਾਰ ਦਾ ਦੋਸ਼ ਹੈ ਕਿ ਬਾਹਰੋਂ ਆਏ ਨੌਜਵਾਨਾਂ ਨੇ ਪਿੰਡ ਵਿੱਚ ਹੰਗਾਮਾ ਕੀਤਾ ਅਤੇ ਗੁੰਡਾਗਰਦੀ ਕੀਤੀ।

ਸਰਪੰਚ ਨੇ ਪਹਿਲਾਂ ਹੀ ਦਿੱਤੀ ਸੀ ਜਾਣਕਾਰੀ: ਪਿੰਡ ਵਾਸੀਆਂ ਦਾ ਦਾਅਵਾ

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਦੇ ਸਰਪੰਚ ਵੱਲੋਂ ਪੁਲਿਸ ਨੂੰ ਪਹਿਲਾਂ ਹੀ ਸੂਚਿਤ ਕੀਤਾ ਗਿਆ ਸੀ ਕਿ ਇਲਾਕੇ ਵਿੱਚ ਝਗੜਾ ਹੋ ਸਕਦਾ ਹੈ, ਪਰ ਸਮੇਂ ਸਿਰ ਕਾਰਵਾਈ ਨਾ ਹੋਣ ਕਾਰਨ ਇੱਕ ਨੌਜਵਾਨ ਦੀ ਜਾਨ ਚਲੀ ਗਈ।

ਪੁਲਿਸ ਵੱਲੋਂ ਮਾਮਲਾ ਦਰਜ, ਦੋਸ਼ੀਆਂ ਦੀ ਭਾਲ ਜਾਰੀ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸ਼ਹਿਬਾਜ਼ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਝਗੜਾ ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

iTree Network Solutions +91-8699235413