Buland kesari/Punjab Police anti gangster operation; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 48ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 453 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

iTree Network Solutions +91-8699235413

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

iTree Network Solutions +91-8699235413

48ਵੇਂ ਦਿਨ, ਪੁਲਿਸ ਟੀਮਾਂ ਨੇ 167 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 13,522 ਹੋ ਗਈ ਹੈ ।

ਇਸ ਤੋਂ ਇਲਾਵਾ, 52 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 87 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

iTree Network Solutions +91-8699235413

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946 93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 373ਵੇਂ ਦਿਨ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.1 ਕਿਲੋਗ੍ਰਾਮ ਹੈਰੋਇਨ, 627 ਗ੍ਰਾਮ ਅਫੀਮ, 545 ਕਿਲੋਗ੍ਰਾਮ ਭੁੱਕੀ, 320 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4280 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 373 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 52,786 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

iTree Network Solutions +91-8699235413