iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsNRI 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਬੱਚੇ ਹੱਥ ਜੋੜ ਮੰਗਦੇ ਰਹੇ ਰਹਿਮ ਦੀ...

NRI ‘ਤੇ ਚਲਾਈਆਂ ਤਾਬੜਤੋੜ ਗੋਲੀਆਂ, ਬੱਚੇ ਹੱਥ ਜੋੜ ਮੰਗਦੇ ਰਹੇ ਰਹਿਮ ਦੀ ਭੀਖ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland Kesari;-Amritsar Firing ,ਗੁਰੂ ਨਗਰੀ ਅੰਮ੍ਰਿਤਸਰ ਵਿੱਚੋਂ ਤੜਕਸਾਰ ਘਰ ਅੰਦਰ ਵੜ ਕੇ ਇੱਕ ਐਨਆਰਆਈ ਉੱਤੇ ਤਾਬੜਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਆਂਦਰਾਅਸਰ ਸਵੇਰੇ 7.30 ਵਜੇ ਦੇ ਕਰੀਬ 2 ਨੌਜਵਾਨ ਅੰਮ੍ਰਿਤਸਰ ਦੇ ਦਬੁਰਜੀ ਦੇ ਇੱਕ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰ ਦੇ ਸਾਹਮਣੇ ਗੋਲੀਆਂ ਚਲਾ ਦਿੱਤੀਆਂ। ਫਿਲਹਾਲ ਐਨਆਰਆਈ ਜ਼ਖਮੀ ਹੈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਵਾਪਰੀ। ਪੀੜਤ ਸੁਖਚੈਨ ਸਿੰਘ ਆਪਣੇ ਘਰ ਵਿੱਚ ਜਿੰਮ ਜਾਣ ਦੀ ਤਿਆਰੀ ਕਰ ਰਿਹਾ ਸੀ ਤੇ ਉਦੋਂ 2 ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਘਰ ਅੰਦਰ ਵੜ ਗਏ। ਜਿਵੇਂ ਹੀ ਮੁਲਜ਼ਮ ਘਰ ਦੇ ਅੰਦਰ ਵੜੇ ਤਾਂ ਉਹਨਾਂ ਨੇ ਸੁਖਚੈਨ ਤੋਂ ਮਰਸਡੀਜ਼ ਕਾਰ ਦੇ ਕਾਗਜ਼ਾਤ ਦਿਖਾਉਣ ਦੀ ਮੰਗ ਕੀਤੀ। ਜਦੋਂ ਸੁਖਚੈਨ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਹਥਿਆਰ ਦਿਖਾ ਕੇ ਸੁਖਚੈਨ ਸਿੰਘ ਨੂੰ ਅੰਦਰ ਲੈ ਗਏ। ਮੁਲਜ਼ਮ ਨੇ ਪਿਸਤੌਲ ਨਾਲ ਤਿੰਨ ਗੋਲੀਆਂ ਚਲਾਈਆਂ। ਜਿਸ ਵਿੱਚੋਂ 2 ਗੋਲੀਆਂ ਸੁਖਚੈਨ ਸਿੰਘ ਨੂੰ ਲੱਗੀਆਂ। ਮੁਲਜ਼ਮ ਸੁਖਚੈਨ ’ਤੇ ਹੋਰ ਗੋਲੀਆਂ ਚਲਾਉਣਾ ਚਾਹੁੰਦੇ ਸਨ, ਪਰ ਉਨ੍ਹਾਂ ਦਾ ਹਥਿਆਰ ਫਟ ਗਿਆ। ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਪਰਿਵਾਰ ਸੁਖਚੈਨ ਨੂੰ ਤੁਰੰਤ ਹਸਪਤਾਲ ਲੈ ਆਏ। ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੁਖਚੈਨ ਦੀ ਪਤਨੀ ਨੇ ਦੱਸਿਆ ਕਿ ਉਹ ਉਸ ਦੀ ਦੂਜੀ ਪਤਨੀ ਹੈ ਅਤੇ ਉਸ ਦੀ ਪਹਿਲੀ ਪਤਨੀ ਨੇ ਖੁਦਕੁਸ਼ੀ ਕਰ ਲਈ ਹੈ। ਪਰਿਵਾਰਕ ਮੈਂਬਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੁਖਚੈਨ ਦਾ ਆਪਣੀ ਪਹਿਲੀ ਪਤਨੀ ਦੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ। ਉਸ ਦੀ ਪਹਿਲੀ ਪਤਨੀ ਨੇ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਮ੍ਰਿਤਕ ਦੀ ਪਤਨੀ ਦੇ ਮਾਮੇ ਵੱਲੋਂ ਐਫਆਈਆਰ ਵੀ ਦਰਜ ਕਰਵਾਈ ਗਈ ਅਤੇ ਮਾਮਲਾ ਅਦਾਲਤ ਵਿੱਚ ਚਲਾ ਗਿਆ। ਉਨ੍ਹਾਂ ਦੇ ਦੋ ਬੱਚੇ ਹਨ, ਜੋ ਸੁਖਚੈਨ ਨਾਲ ਰਹਿ ਰਹੇ ਹਨ। ਉਸ ਨੇ ਦੱਸਿਆ ਕਿ ਕਰੀਬ 5 ਮਹੀਨੇ ਪਹਿਲਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਮਾਨ ਸਰਕਾਰ ’ਤੇ ਨਿਸ਼ਾਨਾਂ ਸਾਧਦੇ ਹੋਏ ਕਿਹਾ ਕਿ ‘ਮੁੱਖ ਮੰਤਰੀ ਭਗਵੰਤ ਮਾਨ ਤੁਸੀਂ ਅਤੇ ਤੁਹਾਡਾ ਪਰਿਵਾਰ ਤਾਂ ਬੁਲਟ ਪਰੂਫ ਗੱਡੀਆਂ, ਚੈਬਰ ਅਤੇ ਸੈਕੜੇ ਪੁਲਸ ਮੁਲਾਜਮ ਲੈ ਕੇ ਚੱਲਦੇ ਹੋ ਪਰ ਪੰਜਾਬੀਆਂ ਦੀ ਸੁਰੱਖਿਆ ਕੌਣ ਕਰੇਗਾ ? ਅੱਜ ਦੁਬੁਰਜੀ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਖੇ NRI ਸੁਖਚੈਨ ਸਿੰਘ ‘ਤੇ ਘਰ ਵੜਕੇ ਕੀਤੇ ਜਾਨਲੇਵਾ ਹਮਲੇ ਨੇ ਸਾਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ, ਹਰ ਪੰਜਾਬੀ ਸਹਿਮ ਵਿੱਚ ਹੈ ਕਿ ਆਖਿਰ ਪੰਜਾਬ ‘ਚ ਅਮਨ ਕਾਨੂੰਨ ਹੈ ਕਿੱਥੇ ? ਫਿਰੋਤੀਆਂ, ਜੇਲ੍ਹਾਂ ‘ਚ ਗੈਂਗਸਟਰਾਂ ਦੀ ਇੰਟਰਵਿਊ, ਧਮਕੀਆਂ, ਲੱਟਾ ਖੋਹਾਂ ਅਤੇ ਕਤਲ ਪੰਜਾਬ ਵਿੱਚ ਆਮ ਗੱਲ ਹੋ ਗਈ ਹੈ।’ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਨੂੰ ਘੇਰਦੇ ਹੋਏ ਲਿਖਿਆ ਕਿ ‘ਸੁਖਚੈਨ ਸਿੰਘ ਪਿੰਡ ਦੋਬਰਜੀ ( ਅਮ੍ਰਿੰਤਸਰ ) ਜੋ NRI ਹੈ ਇੱਕ ਮਹੀਨਾ ਪਹਿਲਾਂ ਹੀ ਆਇਆ ਹੈ। ਅੱਜ ਸਵੇਰੇ ਸ਼ਰੇਆਮ ਘਰ ਆ ਕਿ ਬੱਚਿਆਂ ਦੇ ਸਾਹਮਣੇ NRI ਸੁਖਚੈਨ ਦੇ ਗੋਲੀਆਂ ਮਾਰੀਆਂ ਜੋ ਜੇਰੇ ਇਲਾਜ ਹੈ ! ਮੁੱਖ ਮੰਤਰੀ ਭਗਵੰਤ ਮਾਨ ਕਿਧਰ ਜਾ ਰਿਹਾ ਪੰਜਾਬ ? ਪੰਜਾਬ ਦੀ ਕਾਨੂੰਨ ਅਵਸਥਾ ? ਤੁਸੀਂ ਤਾਂ ਬੂਲਟ ਪਰੂਫ , ਚੈਂਬਰ , ਗੱਡੀਆਂ ਵਿੱਚ ਘੁੰਮ ਲਓਗੇ ਪੰਜਾਬੀ ਕੀ ਕਰਨ ? ਹਰ ਰੋਜ ਫਰੌਤੀਆਂ ਤੋਂ ਤੰਗ ਪੰਜਾਬੀ, ਆਏ ਦਿਨ ਦਿਹਾੜੇ ਕਤਲ, ਲੁੱਟਾਂ ਖੋਹਾਂ , ਮੁੱਖ ਮੰਤਰੀ ਸਾਬ ਸ਼ਰਾਬਾਂ ਪੀ ਰਹੇ ਨੇ, ਮਸਤੀਆਂ ਕਰ ਰਹੇ ਨੇ ਅਤੇ ਪੰਜਾਬ ਲਾਲ ਹੋ ਰਿਹਾ ਹੈ। ਸਿੱਧੂ ਮੂਸੇਵਾਲੇ ਦਾ ਕਤਲ ! ਪੰਜਾਬ ਦੇ ਥਾਣਿਆਂ ਵਿੱਚ ਗੈਂਗਸਟਰ ਲਾਰੈਂਸ ਦੀਆਂ ਇੰਟਰਵਿਊ।’

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ट्रॉली रोकने पर पुलिस और ड्राइवरों में झड़प:मुलाजिम पर पगड़ी उतारने और पैसे मांगने का आरोप, तनाव बढ़ा

Buland kesari/जालंधर जिले में कुंज इलाके में पुलिस और ट्रॉली ड्राइवरों के बीच हुई हिंसक झड़प के बाद स्थिति तनावपूर्ण बनी हुई है। सिख...

You cannot copy content of this page