Buland Kesari/ Parvinder Singh Jhota shot dead : ਪੰਜਾਬ ਦੇ ਮਾਨਸਾ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਖ਼ੌਫ਼ਨਾਕ ਕਾਂਡ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਅੰਜਾਮ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਦੀ ਸ਼ੁਰੂਆਤ ਕਰਨ ਵਾਲੇ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਇੱਕ ਵਿਅਕਤੀ ਵੱਲੋਂ ਗੋਲੀਆਂ ਚਲਾਏ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਘਟਨਾ ਦੌਰਾਨ ਦੋ ਹੋਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ।
ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਨ। ਇੱਕ ਮੈਡੀਕਲ ਸਟੋਰ ਮਾਲਕ ‘ਤੇ ਪਰਵਿੰਦਰ ਝੋਟੇ ਨੂੰ ਗੋਲੀਆਂ ਮਾਰਨ ਦੇ ਇਲਜ਼ਾਮ ਸਾਹਮਣੇ ਆ ਰਹੇ ਹਨ।
ਹਸਪਤਾਲ਼ ਦੇ SMO ਡਾ. ਗੁਰਮੇਲ ਸਿੰਘ ਅਨੁਸਾਰ ਜਦੋਂ ਪਰਵਿੰਦਰ ਸਿੰਘ ਝੋਟਾ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ।
ਮਾਨਸਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੋਲੀਬਾਰੀ ਦੇ ਕਾਰਨਾਂ ਅਤੇ ਘਟਨਾ ਨਾਲ ਸਬੰਧਤ ਹੋਰ ਵੇਰਵਿਆਂ ਦੀ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।
ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਵਿਰੋਧ ਕਰ ਰਹੇ ਸਨ। ਉਹ ਨਾ ਕੇਵਲ ਨਸ਼ਾ ਵੇਚਣ ਤੋਂ ਰੋਕਦੇ ਸਨ ਬਲਕਿ ਨਸ਼ਾ ਵੇਚਣ ਵਾਲਿਆਂ ਨੂੰ ਵੀ ਫੜਦੇ ਸਨ। ਇਸ ਨੂੰ ਲੈ ਕੇ ਕਈ ਵਾਰ ਉਨ੍ਹਾਂ ਦਾ ਝਗੜਾ ਵੀ ਹੋ ਚੁੱਕਾ ਸੀ ਅਤੇ ਉਨ੍ਹਾਂ ਦੇ ਕਹਿਣ ’ਤੇ ਕਈ ਪੰਚਾਇਤਾਂ ਨੇ ਨਸ਼ੇ ਦੇ ਖ਼ਿਲਾਫ਼ ਮਤੇ ਤੱਕ ਪਾਸ ਕੀਤੇ ਸਨ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.







