ਜਲੰਧਰ: ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਨਿਕਾਸ ਕੁਮਾਰ ਸਮੇਤ 4 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਇਸ ਤਬਾਦਲਾ ਸੂਚੀ ਵਿੱਚ IAS ਵਰੁਣ ਰੂਜਮ, ਸਾਕਸ਼ੀ ਸਾਹਨੀ, ਸੰਦੀਪ ਰਿਸ਼ੀ ਅਤੇ ਨਿਕਾਸ ਕੁਮਾਰ ਦੇ ਨਾਮ ਸ਼ਾਮਲ ਹਨ।
ਸਭ ਤੋਂ ਅਹਿਮ ਬਦਲਾਅ ਜਲੰਧਰ ਨਗਰ ਨਿਗਮ ਨਾਲ ਸਬੰਧਤ ਹੈ। IAS ਸੰਦੀਪ ਰਿਸ਼ੀ ਨੂੰ ਮੁੜ ਜਲੰਧਰ ਨਗਰ ਨਿਗਮ ਦੀ ਕਮਾਨ ਸੌਂਪ ਦਿੱਤੀ ਗਈ ਹੈ, ਜਦਕਿ ਮੌਜੂਦਾ ਕਮਿਸ਼ਨਰ ਨਿਕਾਸ ਕੁਮਾਰ ਨੂੰ ਐਡੀਸ਼ਨਲ ਸਕੱਤਰ, ਜਨਰਲ ਐਡਮਿਨਿਸਟ੍ਰੇਸ਼ਨ ਐਂਡ ਕੋਆਰਡੀਨੇਸ਼ਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਸੰਦੀਪ ਰਿਸ਼ੀ ਪਹਿਲਾਂ ਵੀ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਰਹਿ ਚੁੱਕੇ ਹਨ। 2025 ਵਿੱਚ ਵੀ ਉਨ੍ਹਾਂ ਨੂੰ ਨਗਰ ਨਿਗਮ ਜਲੰਧਰ ਦੀ ਕਮਾਨ ਸੌਂਪੀ ਗਈ ਸੀ।
ਹੁਣ ਦੇਖਣਾ ਹੋਵੇਗਾ ਕਿ ਸੰਦੀਪ ਰਿਸ਼ੀ ਦੀ ਵਾਪਸੀ ਨਾਲ ਜਲੰਧਰ ਨਗਰ ਨਿਗਮ ਦੇ ਕੰਮਕਾਜ ਅਤੇ ਸ਼ਹਿਰ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਕੀ ਅਸਰ ਪੈਂਦਾ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








