iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityPunjab ;- ਅਸਤੀਫ਼ੇ ਦਾ ਸਵਾਗਤ,ਵਰਕਰਾਂ ਦੀਆਂ ਭਾਵਨਾਵਾ ਦੀ ਪੂਰਤੀ ਹੋਈ: ਜੱਥੇਦਾਰ ਵਡਾਲਾ

Punjab ;- ਅਸਤੀਫ਼ੇ ਦਾ ਸਵਾਗਤ,ਵਰਕਰਾਂ ਦੀਆਂ ਭਾਵਨਾਵਾ ਦੀ ਪੂਰਤੀ ਹੋਈ: ਜੱਥੇਦਾਰ ਵਡਾਲਾ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਜੱਥੇਦਾਰ ਸ੍ਰੀ ਅਕਾਲ ਤਖ਼ਤ ਸਹਿਬ ਨੂੰ ਅਪੀਲ ਪੰਥ ਨੂੰ ਇੱਕਮੁੱਠ ਕਰਨ ਲਈ ਸੇਧ ਦੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਜਲਦੀ ਮੀਟਿੰਗ ਬੁਲਾਕੇ ਮੌਜੂਦਾ ਸਿਆਸੀ ਹਲਾਤਾਂ ਤੇ ਕਰੇਗਾ ਮੰਥਨਜੱਥੇਦਾਰ

ਚੰਡੀਗੜ () ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਸੁਖਬੀਰ ਸਿੰਘ ਬਾਦਲ ਦੇ ਜਿੱਥੇ ਅਸਤੀਫ਼ੇ ਦਾ ਸਵਾਗਤ ਕੀਤਾ ਹੈ ਉੱਥੇ ਦੇਰ ਨਾਲ ਲਏ ਫੈਸਲੇ ਨਾਲ ਬੜਾ ਨੁਕਸਾਨ ਹੋ ਗਿਆ ਹੈ।

ਸੁਧਾਰ ਲਹਿਰ ਦੇ ਕਨਵੀਨਰ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ, ਵਿਧਾਨ ਸਭਾ ਚੋਣਾਂ ਤੋਂ ਬਾਅਦ ਬਣਾਈ ਗਈ ਝੂੰਦਾ ਕਮੇਟੀ ਜਿਸ ਨੇ 100 ਦੇ ਕਰੀਬ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਕੇ ਵਰਕਰਾਂ ਦੇ ਸੁਝਾਅ ਇੱਕਠੇ ਕਰਕੇ ਰਿਪੋਰਟ ਤਿਆਰ ਕੀਤੀ ਅਤੇ ਆਪਣੀਆਂ ਸਿਫਾਰਿਸ਼ਾਂ ਵਾਲੀ ਰਿਪੋਰਟ ਨੂੰ ਪਾਰਟੀ ਦੇ ਸਾਹਮਣੇ ਰੱਖਿਆ ਸੀ, ਜਿਸ ਵਿੱਚ ਵੱਡੀ ਸਿਫਾਰਿਸ਼ ਲੀਡਰਸ਼ਿਪ ਤਬਦੀਲੀ ਦੀ ਉੱਠੀ ਸੀ, ਜੇਕਰ ਉਸ ਸਮੇਂ ਸੁਖਬੀਰ ਸਿੰਘ ਬਾਦਲ ਪਾਰਟੀ ਨੂੰ ਸਮਰਪਿਤ ਹੋਕੇ ਪਾਸੇ ਹਟ ਜਾਂਦੇ ਤਾਂ ਏਨੇ ਵੱਡੇ ਸਿਆਸੀ ਨੁਕਸਾਨ ਤੋਂ ਬਚਿਆ ਜਾ ਸਕਦਾ ਸੀ। ਖ਼ੈਰ ਦੇਰ ਆਏ ਦਰੁਸਤ ਆਏ, ਪੂਰੀ ਤਰਾ ਹਾਸ਼ੀਏ ਤੇ ਗਈ ਪਾਰਟੀ ਨੂੰ ਮੁੜ ਉਭਾਰਨ ਲਈ ਲੀਡਰਸ਼ਿਪ ਨੂੰ ਸਿਰ ਤੋੜ ਮਿਹਨਤ ਕਰਨੀ ਪਵੇਗੀ।

ਇਸ ਦੇ ਨਾਲ ਹੀ ਜੱਥੇਦਾਰ ਵਡਾਲਾ ਵਲੋ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਹਿਬ ਗਿਆਨੀ ਰਘੁਬੀਰ ਸਿੰਘ ਜੀ ਨੂੰ ਅਪੀਲ ਕੀਤੀ ਕਿ ਉਹ ਪੰਥ ਨੂੰ ਇੱਕਮੁੱਠ ਕਰਨ ਅਤੇ ਪੰਥਕ ਪਾਰਟੀ ਦੇ ਚੜਦੀ ਕਲਾ ਲਈ ਸੇਧ ਦੇਣ ਤਾਂ ਜੋ ਪੰਥਕ ਸਮਝ ਰੱਖਣ ਵਾਲੀ ਅਤੇ ਸਿਆਸੀ ਸਮਝ ਰਖਣ ਵਾਲੀ ਲੀਡਰਸਿੱਪ ਨੂੰ ਅੱਗੇ ਲਿਆਂਦਾ ਜਾਵੇ ਤਾਂ ਕਿ ਮੌਜੂਦਾ ਪੰਥਕ ਸਿਆਸੀ ਸੰਕਟ ਵਿੱਚੋ ਬਾਹਰ ਨਿਕਲਿਆ ਜਾ ਸਕੇ।

ਇਸ ਦੇ ਨਾਲ ਹੀ ਜਥੇਦਾਰ ਵਡਾਲਾ ਨੇ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਨੂੰ ਪੰਜਾਬ ਦੀ ਸਿਰਮੌਰ ਜੱਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਛੇੜੀ ਮੁਹਿੰਮ ਤਹਿਤ ਵਰਕਰਾਂ ਦੀਆਂ ਭਾਵਨਾਵਾਂ ਪੂਰੀਆਂ ਹੋਈਆਂ ਹਨ। ਇਸ ਦੇ ਨਾਲ ਜੱਥੇਦਾਰ ਵਡਾਲਾ ਨੇ ਕਿਹਾ ਕਿ, ਅਸਤੀਫ਼ਾ ਅੱਜ ਹੀ ਹੋਇਆ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਰਾਜਨੀਤਿਕ ਹਾਲਾਤ ਬਦਲਣਗੇ ਅਤੇ ਪੰਥਕ ਪਾਰਟੀ ਦੇ ਹਿਤੈਸ਼ੀ ਲੋਕਾਂ ਨਾਲ ਮਿਲ ਕੇ ਨਵੀਂ ਨੀਤੀ ਉਲੀਕੀ ਜਾਵੇਗੀ ਅਤੇ ਪੰਜਾਬ ਦੇ ਤਾਜਾ ਸਿਆਸੀ ਹਾਲਾਤਾਂ ਤੇ ਮੰਥਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਅਹਿਮ ਮੀਟਿੰਗ ਸੱਦੀ ਜਾਵੇਗੀ।
ਜਥੇਦਾਰ ਵਡਾਲਾ ਨੇ ਵਰਕਿੰਗ ਕਮੇਟੀ ਨੂੰ ਅਪੀਲ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਸਵੀਕਾਰ ਕੀਤਾ ਜਾਵੇ। ਅਸਤੀਫੇ ਉੱਪਰ ਜੇਕਰ ਕੋਈ ਹੋਰ ਸਿਆਸੀ ਚਾਲ ਚੱਲਣ ਦੀ ਕੋਸ਼ਿਸ਼ ਕੀਤੀ ਤਾਂ ਪਾਰਟੀ ਦੇ ਵਰਕਰ ਪ੍ਰਵਾਨ ਨਹੀਂ ਕਰਨਗੇ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page