Akal takhat jathedar on sukhbir badal: Buland kesari ;- ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਵੱਲੋਂ 30 ਅਗਸਤ 2024 ਨੂੰ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਮਾਮਲੇ ਸੰਬੰਧੀ ਵਿਚਾਰ-ਵਟਾਂਦਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ 6 ਨਵੰਬਰ ਨੂੰ ਸਵੇਰੇ 11 ਵਜੇ ਸਿੱਖ ਵਿਦਵਾਨਾਂ ਦੀ ਬੈਠਕ ਬੁਲਾਈ ਹੈ।
ਸਿੱਖ ਬੁੱਧੀਜੀਵੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮੀਟਿੰਗ ਸਬੰਧੀ ਪੱਤਰ ਪ੍ਰਾਪਤ ਹੋਇਆ ਹੈ। ਮੀਟਿੰਗ ‘ਚ ਸੁਖਬੀਰ ਨੂੰ ਧਾਰਮਿਕ ਸਜ਼ਾ ਸੁਣਾਉਣ ਦਾ ਮੁੱਦਾ ਵਿਚਾਰਿਆ ਜਾਵੇਗਾ। ਮੀਟਿੰਗ ‘ਚ ਹੋਰ ਧਾਰਮਿਕ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਮੀਟਿੰਗ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਮਨਜੀਤ ਸਿੰਘ ਵੀ ਸ਼ਾਮਲ ਹੋਣਗੇ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.