Buland kesari/Gunshots fired in Tarn Taran: ਤਰਨਤਾਰਨ ‘ਚ ਦਿਨ ਦਿਹਾੜੇ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਗੋਲੀਬਾਰੀ ਦੀ ਵਾਰਦਾਤ ਪਿੰਡ ਭੁੱਲਰ ‘ਚ ਵਾਪਰੀ। ਦੱਸ ਦਈਏ ਕਿ ਇਸ ਦੌਰਾਨ ਦਲਜੀਤ ਸਿੰਘ ਨੂੰ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਗੋਲੀਆਂ ਮਾਰੀਆਂ।ਤਰਨਤਾਰਨ ‘ਚ ਚਲੀਆਂ ਗੋਲੀਆਂ, ਲੁੱਟ ਦੀ ਨੀਅਤ ਨਾਲ ਕੀਤੀ ਫਾਇਰਿੰਗ

iTree Network Solutions +91-8699235413

ਹਾਸਲ ਜਾਣਕਾਰੀ ਮੁਤਾਬਕ ਦਲਜੀਤ ਸਿੰਘ ਨੂੰ ਲੁਟੇਰੇ ਉਸ ਵੇਲੇ ਨਿਸ਼ਾਨਾ ਬਣਾਇਆ ਜਦੋਂ ਉਸ ਨੇ ਲੁੱਟੇਰਿਆਂ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਦਲਜੀਤ ਸਿੰਘ ਨੂੰ ਗੋਲੀਆਂ ਮਾਰਨ ਮਗਰੋਂ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਦਲਜੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।

iTree Network Solutions +91-8699235413

ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਤਰਨਤਾਰਨ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਲੁਟੇਰਿਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਨਜ਼ਦੀਕੀ CCTV ਫੁਟੇਜ ਵੀ ਖੰਗਾਲੀ ਜਾ ਰਹੀ ਹੈ।

iTree Network Solutions +91-8699235413

ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ ਅਤੇ ਅਗਲੀ ਕਾਰਵਾਈ ਲਈ ਕਈ ਵੱਖ–ਵੱਖ ਪੱਖਾਂ ਤੋਂ ਜਾਂਚ ਜਾਰੀ ਹੈ। ਇਸ ਘਟਨਾ ਨਾਲ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

iTree Network Solutions +91-8699235413