Buland kesari;-ਜਲੰਧਰ,17 ਸਤੰਬਰ ਨੂੰ ਸੋਢਲ ਮੇਲੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਕੁਝ ਦੁਕਾਨਾਂ ਬੰਦ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਹਿਮਾਂਸ਼ੂ ਅਗਰਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ‘ਚ ਰੱਖਦੇ ਹੋਏ 1 ਮੀਟ ਦੀ ਵਿਕਰੀ ‘ਤੇ ਰੋਕ ਲਗਾ ਦਿੱਤੀ ਹੈ। ਅਤੇ 17 ਸਤੰਬਰ ਨੂੰ ਕਿਲੋਮੀਟਰ ਖੇਤਰ ਵਿੱਚ ਸ਼ਰਾਬ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਦੱਸ ਦਈਏ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੋਢਲ ਮੇਲੇ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ ਅਤੇ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਇਸ ਮੇਲੇ ‘ਚ ਪੁੱਜਦੀਆਂ ਹਨ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.