Buland kesari/ਹਲਕਾ ਮਜੀਠਾ ਦੇ ਪਿੰਡ ਸਿਆਲਕਾ ਵਿੱਚ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਫਾਇਰਿੰਗ ਕੀਤੀ ਗਈ। ਪ੍ਰਾਰੰਭਿਕ ਜਾਣਕਾਰੀ ਮੁਤਾਬਕ ਲਗਭਗ 9 ਤੋਂ 10 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਕੁਝ ਘਰ ਦੇ ਬਾਹਰਲੇ ਗੇਟ ‘ਤੇ ਲੱਗੀਆਂ।ਦੇਰ ਰਾਤ ਅਣਪਛਾਤਿਆਂ ਵੱਲੋਂ ਘਰ ‘ਤੇ ਤਾਬੜਤੋੜ ਫਾਇਰਿੰਗ, ਇਲਾਕੇ ਵਿੱਚ ਦਹਿਸ਼ਤ

iTree Network Solutions +91-8699235413

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਮਿਲੇ ਹਨ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਨਾ ਤਾਂ ਕੋਈ ਰੰਜਿਸ਼ ਹੈ ਅਤੇ ਨਾ ਹੀ ਕੋਈ ਪੁਰਾਣਾ ਵਿਵਾਦ, ਇਸ ਲਈ ਇਹ ਹਮਲਾ ਚਿੰਤਾ ਦਾ ਵਿਸ਼ਾ ਹੈ।

iTree Network Solutions +91-8699235413
iTree Network Solutions +91-8699235413

ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਹਵਾਲੇ ਕੀਤਾ ਜਾਵੇ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸਬੂਤ ਇਕੱਠੇ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।

iTree Network Solutions +91-8699235413