Buland kesari/Firing in Batala: ਬਟਾਲਾ ਨੇੜਲਾ ਪਿੰਡ ਬੋਦੇ ਦੀ ਖੂਹੀ ‘ਚ ਮਾਹੌਲ ਉਸ ਸਮੇਂ ਤਣਾਅਪੂਰਣ ਹੋ ਗਿਆ ਜਦੋਂ ਪੀਰ ਬਾਬਾ ਬੋਦੇ ਸ਼ਾਹ ਦੀ ਮਜਾਰ ‘ਤੇ ਚਲ ਰਹੇ ਧਾਰਮਿਕ ਮੇਲੇ ਦੀ ਸਮਾਪਤੀ ਦੌਰਾਨ ਗੋਲੀਆਂ ਚਲਣ ਦੀ ਘਟਨਾ ਵਾਪਰੀ। ਦੱਸ ਦਈਏ ਕਿ ਜਿੱਦਾਂ ਮੇਲੇ ਦੇ ਮੁੱਖ ਪ੍ਰਬੰਧਕ ਅਤੇ ਪਿੰਡ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਸਟੇਜ ਤੋਂ ਹੇਠ ਆਉਂਦੇ ਹਨ ਤਾਂ ਹਮਲਾਵਰ ਉਨ੍ਹਾਂ ‘ਤੇ ਹਮਲਾ ਕਰ ਦਿੰਦੇ ਹਨ।
ਇਸ ਹਮਲੇ ਦੌਰਾਨ ਸਰੰਪਚ ਦੇ ਨਾਲ ਉਥੇ ਮੌਜੂਦ ਕਰੀਬ 5 ਹੋਰ ਲੋਕ ਵੀ ਜ਼ਖਮੀ ਹੋ ਜਾਂਦੇ ਹਨ। ਜਿਸ ਕਰਕੇ ਜਖ਼ਮੀਆਂ ਨੂੰ ਇਲਾਜ ਲਈ ਬਟਾਲਾ ਦੇ ਸਰਕਾਰੀ ਹਸਪਤਾਲ ਦਾਖਲ ਕਰਾਇਆ ਜਾਂਦਾ ਹੈ ਪਰ ਉਨ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਕੁਝ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਜਾਂਦਾ ਹੈ।
ਮੌਕੇ ‘ਤੇ ਪਹੁੰਚੇ ਐਸਐਚਓ ਸਿਵਲ ਲਾਈਨ ਨਿਰਮਲ ਸਿੰਘ ਨੇ ਕਿਹਾ ਕਿ ਪਿੰਡ ਦੇ ਸਰਪੰਚ ਵੱਲੋਂ ਇੱਥੇ ਮੇਲਾ ਕਰਵਾਇਆ ਜਾ ਰਿਹਾ ਸੀ। ਇਸ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਤੇ ਪਿੰਡ ਦੇ ਸਰਪੰਚ ਅਤੇ ਉਸ ਤੋਂ ਇਲਾਵਾ ਕੁਝ ਹੋਰ ਲੋਕ ਜ਼ਖਮੀ ਹੋਏ। ਪੁਲਿਸ ਨੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਅੱਗੇ ਦੀ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ।
ਉਧਰ ਮੌਕੇ ‘ਤੇ ਚਸ਼ਮਦੀਦ ਅਤੇ ਜ਼ਖਮੀਆਂ ਨੇ ਕਿਹਾ ਪਿੰਡ ਦੇ ਸਰਪੰਚ ਸਟੇਜ ਤੋਂ ਹੇਠ ਉਤਰ ਰਹੇ ਸੀ ਕਿ ਉਨ੍ਹਾਂ ‘ਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਸੇ ਦੌਰਾਨ ਭਗਦੜ ਮੱਚ ਗਈ ਅਤੇ ਉਥੇ ਮੌਜੂਦ ਕੁਝ ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਚੋਂ ਇੱਕ ਦੇ ਹੱਥ ‘ਤੇ ਵੀ ਗੋਲੀ ਲੱਗੀ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.









