Buland kesari/Bathinda Road Accident; ਬਠਿੰਡਾ ਦੇ ਮਤੀਦਾਸ ਨਗਰ ਨਜ਼ਦੀਕ ਮਾਨਸਾ ਬਠਿੰਡਾ ਮੇਨ ਹਾਈਵੇ ਉੱਤੇ ਰਾਤ ਕਰੀਬ 3 ਵਜੇ ਧੁੰਦ ਕਾਰਨ ਟਰਾਲੇ ਅਤੇ ਪਿਕਅਪ ਗੱਡੀ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।ਧੁੰਦ

iTree Network Solutions +91-8699235413

ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਦੋਨੋਂ ਵਾਹਨ ਬੁਰੀ ਤਰਾਂ ਨੁਕਸਾਨੇ ਗਏ। ਇਸ ਘਟਨਾ ‘ਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਦ ਕਿ ਇਕ ਵਿਅਕਤੀ ਗੰਭੀਰ ਰੂਪ ਜਖ਼ਮੀ ਹੋ ਗਿਆ। ਜਿਸਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਵਿਚ ਇਲਾਜ਼ ਲਈ ਭੇਜਿਆ ਗਿਆ।

iTree Network Solutions +91-8699235413

ਇਸ ਸੜਕੀ ਹਾਦਸੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ ਗਈ ਜਿਨ੍ਹਾਂ ਨੇ ਮੌਕੇ ‘ਤੇ ਪਹੁੰਚ ਇਸ ਹਾਦਸੇ ਦਾ ਮੌਕੇ ‘ਤੇ ਪਹੁੰਚ ਕੇ ਸਹਾਰਾ ਜਨਸੇਵਾ ਟੀਮ ਦੀ ਮਦਦ ਨਾਲ ਜ਼ਖਮੀਆਂ ਨੂੰ ਬਠਿੰਡਾ ਸਰਕਾਰੀ ਹਸਪਤਾਲ ਦੇ ਵਿੱਚ ਭੇਜਿਆ ਗਿਆ। ਜਿੱਥੇ ਇੱਕ ਵਿਅਕਤੀ ਦੀ ਹਾਦਸੇ ਦੌਰਾਨ ਮੌਕੇ ‘ਤੇ ਮੌਤ ਹੋ ਗਈ। ਇੱਕ ਜਖ਼ਮੀ ਸਥਾਨਕ ਸਰਕਾਰੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ।

iTree Network Solutions +91-8699235413

ਇਸ ਮਾਮਲੇ ਸਬੰਧੀ ਸਹਾਰਾ ਜਨ ਸੇਵਾ ਟੀਮ ਦੇ ਮੈਂਬਰ ਸੰਦੀਪ ਗੋਇਲ ਦੇ ਵੱਲੋਂ ਦੱਸਿਆ ਗਿਆ ਕਿ ਪਿਕਅਪ ਗੱਡੀ ਜੋ ਕਿ ਅੰਮ੍ਰਿਤਸਰ ਸਾਹਿਬ ਤੋਂ ਮੂਸੇਵਾਲਾ ਪਿੰਡ ਮਾਨਸਾ ਜਾ ਰਹੀ ਸੀ। ਜਿੱਥੇ ਧੁੰਦ ਕਾਰਨ ਟਰਾਲੇ ਦੇ ਨਾਲ ਪਿਕਅਪ ਗੱਡੀ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਬਾਕੀ ਜ਼ੇਰੇ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ।

iTree Network Solutions +91-8699235413