Buland kesari/ਨਵੇਂ ਸਾਲ ਦੇ ਮੌਕੇ ‘ਤੇ ਅੰਮ੍ਰਿਤਸਰ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਰਣਜੀਤ ਐਵਨਿਊ ਪਹੁੰਚੇ। ਹਲਕੀ ਕਿਨ-ਮਿਨ ਬਾਰਿਸ਼ ਦੇ ਬਾਵਜੂਦ ਪੁਲਿਸ ਕਮਿਸ਼ਨਰ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਾਏ ਗਏ ਪੁਲਿਸ ਨਾਕਿਆਂ ਦੀ ਜਾਂਚ ਕੀਤੀ ਅਤੇ ਮੌਕੇ ‘ਤੇ ਤਾਇਨਾਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ।

iTree Network Solutions +91-8699235413

ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਗੁਰੂ ਨਗਰੀ ਦੇ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਸਾਰਿਆਂ ਦੇ ਘਰਾਂ ਵਿੱਚ ਸੁੱਖ-ਸ਼ਾਂਤੀ, ਤੰਦਰੁਸਤੀ ਅਤੇ ਖੁਸ਼ਹਾਲੀ ਬਣੀ ਰਹੇ।

iTree Network Solutions +91-8699235413

ਉਨ੍ਹਾਂ ਕਿਹਾ ਕਿ ਮੌਸਮ ਦੀ ਖਰਾਬੀ ਦੇ ਬਾਵਜੂਦ ਪੰਜਾਬ ਪੁਲਿਸ ਦੇ ਬਹਾਦਰ ਜਵਾਨ ਅਤੇ ਅਧਿਕਾਰੀ ਪੂਰੀ ਸਤਰਕਤਾ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ, ਜਿਸ ਲਈ ਉਹ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਦਿਲੋਂ ਮੁਬਾਰਕਬਾਦ ਦਿੰਦੇ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਨਵਾ ਸਾਲ ਮਨਾਉਣ ਲਈ ਸ਼ਹਿਰ ਵਿੱਚ ਆਉਣ ਵਾਲੇ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣਾ ਅਤੇ ਉਨ੍ਹਾਂ ਦੀ ਆਵਾਜਾਈ ਨੂੰ ਸੁਗਮ ਬਣਾਉਣਾ ਪੁਲਿਸ ਦੀ ਪਹਿਲ ਹੈ।

iTree Network Solutions +91-8699235413

ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਐਂਟੀ ਸੋਸ਼ਲ ਅਨਸਰਾਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅਨੁਸਾਰ ਸ਼ਹਿਰ ਭਰ ਵਿੱਚ ਕੁੱਲ 99 ਪੁਲਿਸ ਨਾਕੇ ਲਗਾਏ ਗਏ ਹਨ ਅਤੇ 1300 ਤੋਂ ਵੱਧ ਪੁਲਿਸ ਮੁਲਾਜ਼ਮ ਡਿਊਟੀ ‘ਤੇ ਤਾਇਨਾਤ ਹਨ। ਇਸ ਤੋਂ ਇਲਾਵਾ 30 ਪੈਟਰੋਲਿੰਗ ਗੱਡੀਆਂ ਅਤੇ 39 ਪੀਸੀਆਰ ਵਾਹਨ ਲਗਾਤਾਰ ਗਸ਼ਤ ਕਰ ਰਹੇ ਹਨ।

ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ 3 ਡੀਸੀਪੀ, 7 ਏਡੀਸੀਪੀ, 14 ਏਸੀਪੀ, 65 ਇੰਸਪੈਕਟਰ/ਸਬ ਇੰਸਪੈਕਟਰ ਅਤੇ ਕਰੀਬ 1250 ਪੀਪੀਆਰ/ਜਵਾਨ ਤਾਇਨਾਤ ਕੀਤੇ ਗਏ ਹਨ। ਅੰਤ ਵਿੱਚ ਪੁਲਿਸ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਫਿਰ ਤੋਂ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਸਹਿਯੋਗ ਦੀ ਅਪੀਲ ਕੀਤੀ।

iTree Network Solutions +91-8699235413