Buland kesari/: ਅਣਅਧਿਕਾਰਤ ਇਮੀਗ੍ਰੇਸ਼ਨ ਗਤੀਵਿਧੀਆਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ, ਮੋਹਾਲੀ ਪੁਲਿਸ ਨੇ ਜ਼ਿਲ੍ਹੇ ਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ਅਤੇ ਬਿਨਾਂ ਲਾਇਸੈਂਸਾਂ ਤੋਂ ਕੰਮ ਕਰਨ ਵਾਲੀਆਂ ਇਮੀਗ੍ਰੇਸ਼ਨ ਏਜੰਸੀਆਂ ਵਿਰੁੱਧ 11 ਐਫ.ਆਈ.ਆਰ ਦਰਜ ਕੀਤੀਆਂ ਹਨ।

iTree Network Solutions +91-8699235413

ਜਾਣਕਾਰੀ ਸਾਂਝੀ ਕਰਦੇ ਹੋਏ, ਐਸ.ਐਸ.ਪੀ ਮੋਹਾਲੀ ਹਰਮਨਦੀਪ ਸਿੰਘ ਹਾਂਸ, ਨੇ ਦੱਸਿਆ ਕਿ ਇਹ ਕਾਰਵਾਈ ਡੀ.ਐਸ.ਪੀ (ਜਾਂਚ) ਜਤਿੰਦਰ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਅਤੇ ਜ਼ਿਲ੍ਹਾ ਪੁਲਿਸ ਦੇ ਮਾਨਵ ਤਸਕਰੀ ਵਿਰੋਧੀ ਯੂਨਿਟ ਦੇ ਇੰਚਾਰਜ ਇੰਸਪੈਕਟਰ ਜਸਕਮਲ ਸਿੰਘ ਸੇਖੋਂ ਦੀ ਅਗਵਾਈ ਹੇਠ ਕੀਤੀ ਗਈ ਹੈ।

iTree Network Solutions +91-8699235413

ਇਸ ਕਾਰਵਾਈ ਦੇ ਨਤੀਜੇ ਵਜੋਂ, ਅਜਿਹੇ ਏਜੰਟਾਂ/ਏਜੰਸੀਆਂ ਵਿਰੁੱਧ 11
ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਜੋ ਲੋਕਾਂ ਨੂੰ ਵਿਦੇਸ਼ ਭੇਜਣ ਦੇ ਬਹਾਨੇ ਧੋਖਾ ਦੇ ਰਹੇ ਸਨ। ਐਸ.ਐਸ.ਪੀ ਮੋਹਾਲੀ ਨੇ ਅੱਗੇ ਦੱਸਿਆ ਕਿ ਹਾਲ ਹੀ ਦੀ ਜਾਂਚ ਦੌਰਾਨ, ਮੋਹਾਲੀ ਵਿੱਚ ਵੈਲਿਡ ਲਾਇਸੈਂਸਾਂ ਤੋਂ ਬਿਨਾਂ ਕੰਮ ਕਰਨ ਵਾਲੇ ਕਈ ਅਣਅਧਿਕਾਰਤ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਸੰਸਥਾਵਾਂ ਦੇ ਨਾਮ ਸਾਹਮਣੇ ਆਏ ਹਨ। ਇਹਨ੍ਹਾਂ ਸੰਸਥਾਵਾਂ ਖ਼ਿਲਾਫ਼ ਬੀ.ਐਨ.ਐਸ ਦੀਆਂ ਵੱਖ-ਵੱਖ ਧਾਰਾਵਾਂ 316(2), 318(4), 61(2) ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

iTree Network Solutions +91-8699235413

ਕੁੱਲ ਸਾਹਮਣੇ ਆਈ ਧੋਖਾਧੜੀ ਲਗਭਗ 1.15 ਕਰੋੜ ਰੁਪਏ ਦੀ ਹੈ, ਜਿਸ ਵਿੱਚ ਕਈ ਭੋਲੇ ਭਾਲੇ ਨਾਗਰਿਕਾਂ ਅਤੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਨਾਲ ਧੋਖਾਧੜੀ ਸ਼ਾਮਲ ਹੈ।

iTree Network Solutions +91-8699235413